ਮਜ਼ੇਦਾਰ ਨੇ ‘ਓਏ ਮੱਖਣਾ’ ਫ਼ਿਲਮ ਦੇ ਇਹ ਡਾਇਲਾਗ ਪ੍ਰੋਮੋਜ਼, ਤੁਸੀਂ ਵੀ ਦੇਖੋ

10/30/2022 2:13:16 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਓਏ ਮੱਖਣਾ’ 4 ਨਵੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਲਈ ਤਿਆਰ ਹੈ। ਫ਼ਿਲਮ ਦੀ ਪ੍ਰਮੋਸ਼ਨ ਇਨ੍ਹੀਂ ਦਿਨੀਂ ਜ਼ੋਰਾਂ ’ਤੇ ਚੱਲ ਰਹੀ ਹੈ।

ਫ਼ਿਲਮ ਦੇ ਦੋ ਮਜ਼ੇਦਾਰ ਡਾਇਲਾਗ ਪ੍ਰੋਮੋਜ਼ ਰਿਲੀਜ਼ ਹੋਏ ਹਨ। ਇਕ ਪ੍ਰੋਮੋ ਐਮੀ ਵਿਰਕ ਦਾ ਅਦਾਕਾਰਾ ਤਾਨੀਆ ਦੇ ਨਾਲ ਹੈ ਤੇ ਦੂਜਾ ਪ੍ਰੋਮੋ ਐਮੀ ਵਿਰਕ ਦਾ ਹਰਦੀਪ ਗਿੱਲ ਨਾਲ।

ਦੱਸ ਦੇਈਏ ਕਿ ਅੱਜ ਐਮੀ ਵਿਰਕ ਫ਼ਿਲਮ ਦੀ ਪ੍ਰਮੋਸ਼ਨ ਲਈ ਚੰਡੀਗੜੇ ਦੇ ਐਲਾਂਟੇ ਮਾਲ ਪਹੁੰਚ ਰਹੇ ਹਨ, ਜਿਥੇ ਉਹ ਪ੍ਰਸ਼ੰਸਕਾਂ ਨਾਲ ਫ਼ਿਲਮ ਸਬੰਧੀ ਗੱਲਬਾਤ ਕਰਨਗੇ।

‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ। ਫ਼ਿਲਮ ’ਚ ਐਮੀ ਤੇ ਤਾਨੀਆ ਤੋਂ ਇਲਾਵਾ ਗੁੱਗੂ ਗਿੱਲ, ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News