‘ਓਏ ਮੱਖਣਾ’ ਫ਼ਿਲਮ ਦਾ ਰੋਮਾਂਟਿਕ ਗੀਤ ‘ਚੰਨ ਸਿਤਾਰੇ’ ਜਿੱਤ ਰਿਹਾ ਸਰੋਤਿਆਂ ਦਾ ਦਿਲ

10/22/2022 5:52:35 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਓਏ ਮੱਖਣਾ’ ਦਾ ਬੀਤੇ ਦਿਨੀਂ ਦੂਜਾ ਗੀਤ ‘ਚੰਨ ਸਿਤਾਰੇ’ ਰਿਲੀਜ਼ ਹੋਇਆ ਹੈ, ਜਿਸ ਨੂੰ ਸਰੋਤਿਆਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ‘ਚੰਨ ਸਿਤਾਰੇ’ ਰੋਮਾਂਟਿਕ ਟੱਚ ਵਾਲਾ ਗੀਤ ਹੈ, ਜਿਸ ਨੂੰ ਐਮੀ ਵਿਰਕ ਤੇ ਤਾਨੀਆ ’ਤੇ ਫ਼ਿਲਮਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : 45 ਸਾਲ ਦੇ ਮੀਕਾ ਨੇ 12 ਸਾਲ ਦੀ ਅਦਾਕਾਰਾ ਨਾਲ ਕੀਤਾ ਰੋਮਾਂਸ, ਸੋਸ਼ਲ ਮੀਡੀਆ ’ਤੇ ਮਚਿਆ ਹੰਗਾਮਾ

ਗੀਤ ਨੂੰ ਆਵਾਜ਼ ਵੀ ਐਮੀ ਵਿਰਕ ਨੇ ਦਿੱਤੀ ਹੈ। ਇਸ ਦੇ ਬੋਲ ਹਰਮਨਜੀਤ ਸਿੰਘ ਨੇ ਲਿਖੇ ਹਨ ਤੇ ਸੰਗੀਤ ਅਵੀ ਸਰਾ ਨੇ ਦਿੱਤਾ ਹੈ।

ਸਾਰੇਗਾਮਾਪਾ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਏ ਇਸ ਗੀਤ ਨੂੰ ਖ਼ਬਰ ਲਿਖੇ ਜਾਣ ਤਕ 6 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ।

ਦੱਸ ਦੇਈਏ ਕਿ ‘ਓਏ ਮੱਖਣਾ’ ਫ਼ਿਲਮ 4 ਨਵੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ’ਚ ਗੁੱਗੂ ਗਿੱਲ ਤੇ ਸਿੱਧੀਕਾ ਸ਼ਰਮਾ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਸਿਮਰਜੀਤ ਸਿੰਘ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ।

ਨੋਟ– ‘ਚੰਨ ਸਿਤਾਰੇ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News