‘ਓਏ ਮੱਖਣਾ’ ਫ਼ਿਲਮ ਦੇ ਰੋਮਾਂਟਿਕ ਗੀਤ ‘ਮੈਂ ਚੀਜ਼ ਕੀ ਹਾਂ’ ’ਚ ਐਮੀ-ਤਾਨੀਆ ਦੀ ਦਿਸੀ ਖ਼ੂਬਸੂਰਤ ਕੈਮਿਸਟਰੀ (ਵੀਡੀਓ)

11/03/2022 1:23:24 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਓਏ ਮੱਖਣਾ’ ਦੁਨੀਆ ਭਰ ’ਚ ਕੱਲ ਯਾਨੀ 4 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਐਮੀ ਵਿਰਕ, ਤਾਨੀਆ ਤੇ ਗੁੱਗੂ ਗਿੱਲ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਦੇ ਟਰੇਲਰ ਤੋਂ ਲੈ ਕੇ ਇਸ ਦੇ ਗੀਤਾਂ ਨੂੰ ਦਰਸ਼ਕਾਂ ਵਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ’ਚ ‘ਓਏ ਮੱਖਣਾ’ ਦਾ ਗੀਤ ‘ਮੈਂ ਚੀਜ਼ ਕੀ ਹਾਂ’ ਰਿਲੀਜ਼ ਹੋਇਆ ਹੈ। ‘ਮੈਂ ਚੀਜ਼ ਕੀ ਹਾਂ’ ਇਕ ਰੋਮਾਂਟਿਕ ਗੀਤ ਹੈ, ਜਿਸ ’ਚ ਐਮੀ ਤੇ ਤਾਨੀਆ ਦੀ ਖ਼ੂਬਸੂਰਤ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਗਰੇਵਾਲ ਦਾ ਅੱਜ ਹੈ ਜਨਮਦਿਨ, ਦੇਖੋ ਕਿਊਟ ਤਸਵੀਰਾਂ

‘ਮੈਂ ਚੀਜ਼ ਕੀ ਹਾਂ’ ਗੀਤ ਨੂੰ ਐਮੀ ਵਿਰਕ ਨੇ ਆਵਾਜ਼ ਦਿੱਤੀ ਹੈ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਐਵੀ ਸਰਾ ਦਾ ਹੈ। ਗੀਤ ਨੂੰ ਪੂਰੀ ਤਰ੍ਹਾਂ ਨਾਲ ਐਮੀ ਵਿਰਕ ਤੇ ਤਾਨੀਆ ਦੇ ਉੱਪਰ ਫ਼ਿਲਮਾਇਆ ਗਿਆ ਹੈ।

ਫ਼ਿਲਮ ’ਚ ਸਿੱਧੀਕਾ ਸ਼ਰਮਾ, ਸੁਖਵਿੰਦਰ ਚਾਹਲ, ਹਰਦੀਪ ਗਿੱਲ, ਤਰਸੇਮ ਪੌਲ, ਦੀਦਾਰ ਗਿੱਲ, ਸਤਵੰਤ ਕੌਰ, ਰੋਜ਼ ਜੇ. ਕੌਰ, ਮੰਜੂ ਮਾਹਲ ਤੇ ਪਰਮਿੰਦਰ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

‘ਓਏ ਮੱਖਣਾ’ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ।

ਨੋਟ– ‘ਮੈਂ ਚੀਜ਼ ਕੀ ਹਾਂ’ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News