‘ਪਾਣੀ ’ਚ ਮਧਾਣੀ’ ਦਾ ਪਹਿਲਾ ਗੀਤ ‘ਜੀਨ’ ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਦੀ ਆਵਾਜ਼ ’ਚ ਰਿਲੀਜ਼ (ਵੀਡੀਓ)

10/19/2021 10:52:45 AM

ਚੰਡੀਗੜ੍ਹ (ਬਿਊਰੋ)– ਆਗਾਮੀ ਪੰਜਾਬੀ ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਪਹਿਲਾ ਗੀਤ ‘ਜੀਨ’ ਅੱਜ ਰਿਲੀਜ਼ ਹੋ ਗਿਆ ਹੈ। ‘ਜੀਨ’ ਇਕ ਡਿਊਟ ਗੀਤ ਹੈ, ਜਿਸ ਨੂੰ ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਨੇ ਗਾਇਆ ਹੈ।

ਗੀਤ ’ਚ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਦੋਗਾਣਾ ਜੋੜੀ ਦੀ ਭੂਮਿਕਾ ਨਿਭਾਉਂਦੇ ਨਜ਼ਰ ਆ ਰਹੇ ਹਨ। ਦੋਵਾਂ ਦੀ ਜੋੜੀ ਕਾਫੀ ਜਚ ਰਹੀ ਹੈ। ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਪੂਜਾ ਬੇਦੀ ਹੋਈ ਕੋਰੋਨਾ ਪਾਜ਼ੇਟਿਵ, ਕਿਹਾ– ‘ਸਾਵਧਾਨੀ ਦੀ ਜ਼ਰੂਰਤ, ਘਬਰਾਉਣ ਦੀ ਨਹੀਂ’

ਯੂਟਿਊਬ ’ਤੇ ਇਹ ਗੀਤ ਹੰਬਲ ਮਿਊਜ਼ਿਕ ਦੇ ਚੈਨਲ ’ਤੇ ਰਿਲੀਜ਼ ਹੋਇਆ ਹੈ। ਗੀਤ ਦੀ ਕੋਰੀਓਗ੍ਰਾਫੀ ਅਰਵਿੰਦ ਠਾਕੁਰ ਨੇ ਕੀਤੀ ਹੈ ਤੇ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ।

ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਤੇ ਨੀਰੂ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਇਫਤਿਖਾਰ ਠਾਕੁਰ, ਹਾਰਬੀ ਸੰਘਾ, ਰੁਪਿੰਦਰ ਰੁਪੀ, ਸ਼ਿਵਮ ਸ਼ਰਮਾ, ਹਨੀ ਮੱਟੂ ਤੇ ਪਰਵੀਨ ਆਵਾਰਾ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਸੰਨੀ ਰਾਜ, ਡਾ. ਪ੍ਰਭਜੋਤ ਐੱਸ. ਸਿੱਧੂ (ਸਿਆਟਲ, ਯੂ. ਐੱਸ. ਏ.) ਤੇ ਮਨੀ ਧਾਲੀਵਾਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਇਸ ਫ਼ਿਲਮ ਦੇ ਵਰਲਡਵਾਈਡ ਡਿਸਟ੍ਰੀਬਿਊਟਰ ਓਮਜੀ ਸਟਾਰ ਸਟੂਡੀਓਜ਼ ਹਨ।

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News