‘ਪਾਣੀ ’ਚ ਮਧਾਣੀ’ ਦੇ ਟਰੇਲਰ ਨੇ ਪਾਇਆ ਧਮਾਲ, 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ

Monday, Oct 18, 2021 - 05:14 PM (IST)

‘ਪਾਣੀ ’ਚ ਮਧਾਣੀ’ ਦੇ ਟਰੇਲਰ ਨੇ ਪਾਇਆ ਧਮਾਲ, 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਟਰੇਲਰ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਟਰੇਲਰ ’ਚ 80 ਦੇ ਦਹਾਕੇ ਨੂੰ ਦਿਖਾਇਆ ਗਿਆ ਹੈ। ਸਿਰਫ ਪੰਜਾਬ ਹੀ ਨਹੀਂ, ਸਗੋਂ 80 ਦੇ ਦਹਾਕੇ ਦਾ ਇੰਗਲੈਂਡ ਵੀ ਫ਼ਿਲਮ ਦੇ ਟਰੇਲਰ ’ਚ ਨਜ਼ਰ ਆ ਰਿਹਾ ਹੈ।

ਦੱਸ ਦੇਈਏ ਕਿ ਟਰੇਲਰ 14 ਅਕਤੂਬਰ ਨੂੰ ਰਿਲੀਜ਼ ਹੋਇਆ ਹੈ, ਜਿਸ ਨੂੰ ਹੁਣ ਤਕ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਟਰੇਲਰ ਨੇ ਹਰ ਪਾਸੇ ਧਮਾਲ ਮਚਾ ਕੇ ਰੱਖੀ ਹੈ ਪਰ ਯੂਟਿਊਬ ’ਤੇ ਇਸ ਦੇ ਚਰਚੇ ਜ਼ਿਆਦਾ ਹਨ।

ਇਹ ਖ਼ਬਰ ਵੀ ਪੜ੍ਹੋ : ਗੀਤ ਗਰੇਵਾਲ ਦੇ ਹੱਥਾਂ ’ਤੇ ਲੱਗੀ ਪਰਮੀਸ਼ ਵਰਮਾ ਦੇ ਨਾਂ ਦੀ ਮਹਿੰਦੀ, ਵਿਆਹ ਦੀਆਂ ਤਿਆਰੀਆਂ ਸ਼ੁਰੂ

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਇਫਤਿਖਾਰ ਠਾਕੁਰ, ਹਾਰਬੀ ਸੰਘਾ, ਰੁਪਿੰਦਰ ਰੁਪੀ, ਸ਼ਿਵਮ ਸ਼ਰਮਾ, ਹਨੀ ਮੱਟੂ ਤੇ ਪਰਵੀਨ ਆਵਾਰਾ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਵਲੋਂ ਲਿਖੀ ਗਈ ਹੈ। ਫ਼ਿਲਮ ’ਚ ਗਿੱਪੀ ਗਰੇਵਾਲ 80 ਦੇ ਦਹਾਕੇ ਦੇ ਉੱਭਰਦੇ ਗਾਇਕ ਦੀ ਭੂਮਿਕਾ ਨਿਭਾਅ ਰਹੇ ਹਨ, ਜਿਸ ਦਾ ਨਾਂ ‘ਗੁੱਲੀ’ ਹੈ।

ਹਾਲਾਂਕਿ ‘ਗੁੱਲੀ’ ਨਾਲ ਕੁਝ ਅਜਿਹਾ ਹੋ ਜਾਂਦਾ ਹੈ, ਜਿਸ ਕਾਰਨ ਉਸ ਨੂੰ ਤੇ ਉਸ ਦੇ ਸਾਥੀਆਂ ਨੂੰ ਭਾਜੜਾਂ ਪੈ ਜਾਂਦੀਆਂ ਹਨ। ਹੁਣ ਇਹ ਭਾਜੜਾਂ ਕਿਵੇਂ ਖ਼ਤਮ ਹੋਣਗੀਆਂ, ਇਹ ਤਾਂ ਤੁਹਾਨੂੰ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਚੱਲੇਗਾ।

ਦੁਨੀਆ ਭਰ ’ਚ ‘ਪਾਣੀ ’ਚ ਮਧਾਣੀ’ ਫ਼ਿਲਮ 5 ਨਵੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਸੰਨੀ ਰਾਜ, ਡਾ. ਪ੍ਰਭਜੋਤ ਐੱਸ. ਸਿੱਧੂ (ਸਿਆਟਲ, ਯੂ. ਐੱਸ. ਏ.) ਤੇ ਮਨੀ ਧਾਲੀਵਾਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ, ਜਿਸ ਨੂੰ ਓਮਜੀ ਸਟਾਰ ਸਟੂਡੀਓਜ਼ ਵਲੋਂ ਵਰਲਡਵਾਈਡ ਡਿਸਟ੍ਰੀਬਿਊਟ ਕੀਤਾ ਜਾਵੇਗਾ।

ਨੋਟ– ਫ਼ਿਲਮ ਦੇ ਟਰੇਲਰ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News