ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਲਾਕਾਰ, ਸਿਆਸੀ ਤੇ ਸਮਾਜਿਕ ਸ਼ਖਸੀਅਤਾਂ ਨੇ ਵੀ ਕੀਤੀ ਸ਼ਿਰਕਤ

05/21/2024 10:24:24 AM

ਜਲੰਧਰ (ਖੁੱਲਰ, ਸੋਮ, ਅੰਕੁਰ) - ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਤੇ ਉੱਘੇ ਪੰਜਾਬੀ ਕਵੀ ਅਤੇ ਪਦਮਸ਼੍ਰੀ ਡਾ. ਸੁਰਜੀਤ ਪਾਤਰ (79) ਦਾ 11 ਮਈ ਨੂੰ ਸਵੇਰੇ ਦਿਹਾਂਤ ਹੋ ਗਿਆ ਸੀ। ਸੋਮਵਾਰ ਨੂੰ ਉਨ੍ਹਾਂ ਦੇ ਭੋਗ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਨਾਮਵਰ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਤੋਂ ਇਲਾਵਾ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਗਾਇਕ ਤੇ ਕਲਾਕਾਰ ਵੀ ਸ਼ਰਧਾਂਜਲੀ ਦੇਣ ਪੁੱਜੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਦੇ ਸੋਚਿਆ ਨਹੀਂ ਸੀ ਪਾਤਰ ਸਾਹਿਬ ਨੂੰ ਇੰਨੀ ਜਲਦੀ ਸ਼ਰਧਾਂਜਲੀ ਦੇਣੀ ਪਵੇਗੀ। ਪਾਤਰ ਸਾਹਿਬ ਆਪਣੀਆਂ ਕਵਿਤਾਵਾਂ ਤੇ ਸਾਹਿਤ ’ਚ ਹਮੇਸ਼ਾ ਜਿਊਂਦੇ ਰਹਿਣਗੇ। ਬੁਲਾਰਿਆਂ ਨੇ ਡਾ. ਸੁਰਜੀਤ ਪਾਤਰ ਨੂੰ ਇਸ ਸਦੀ ਦਾ ਸਭ ਤੋਂ ਮਹਾਨ ਪੰਜਾਬੀ ਸਾਹਿਤਕਾਰ ਦੱਸਿਆ। ਉਨ੍ਹਾਂ ਕਿਹਾ ਕਿ ਡਾ. ਪਾਤਰ ਨੇ ਸਾਹਿਤ ਨੂੰ ਇਕ ਨਵਾਂ ਮੋੜ ਦੇ ਕੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ’ਚ ਵਿਸ਼ੇਸ਼ ਯੋਗਦਾਨ ਪਾਇਆ। ਸਿਰਫ ਪੰਜਾਬ ਹੀ ਨਹੀਂ, ਸਗੋਂ ਸੁਰਜੀਤ ਪਾਤਰ ਦਾ ਸਾਹਿਤ ਪੂਰੇ ਸੰਸਾਰ ’ਚ ਵਸੇ ਪੰਜਾਬੀਆਂ ਦਾ ਮਾਰਗ ਦਰਸ਼ਨ ਕਰਦਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਾਤਰ ਸਾਹਿਬ ਪੰਜਾਬ ਦੀ ਮਹਾਨ ਸ਼ਖਸੀਅਤ ਸਨ। ਉਨ੍ਹਾਂ ਨੇ ਪੰਜਾਬੀ ਤੇ ਪੰਜਾਬੀ ਮਾਂ ਬੋਲੀ ਲਈ ਬਹੁਤ ਕੰਮ ਕੀਤਾ। ਇਹ ਪੂਰੇ ਪੰਜਾਬ ਤੇ ਪੰਜਾਬੀ ਬੋਲੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ ਕਿਉਂਕਿ ਉਹ ਪੰਜਾਬੀ ਬੋਲੀ ਨੂੰ ਬਹੁਤ ਉਚਾਈ ’ਤੇ ਲੈ ਕੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਦੀ ਸ਼ੂਟਿੰਗ ਛੱਡ ਵੋਟ ਪਾਉਣ ਪੁੱਜੇ ਆਮਿਰ ਖ਼ਾਨ, ਨਿਭਾਇਆ ਨਾਗਰਿਕ ਹੋਣ ਦਾ ਫਰਜ਼

ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸਾਬਕਾ ਐੱਮ. ਪੀ. ਜਗਮੀਤ ਸਿੰਘ ਬਰਾੜ, ਮਲਕੀਤ ਸਿੰਘ ਦਾਖਾ, ਕੁਲਦੀਪ ਸਿੰਘ ਵੈਦ, ਕਿਸ਼ਨ ਕੁਮਾਰ ਬਾਵਾ, ਲੇਖਕ ਸ਼ਮਸ਼ੇਰ ਸਿੰਘ ਸੰਧੂ, ਗੁਰਭਜਨ ਗਿੱਲ, ਪੰਜਾਬੀ ਅਭਿਨੇਤਾ ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਗੁਰਪ੍ਰੀਤ ਘੁੱਗੀ, ਬਾਲ ਮੁਕੰਦ ਸ਼ਰਮਾ, ਰਣਜੀਤ ਕੌਰ, ਮੁਹੰਮਦ ਸਦੀਕ, ਅਮਰਨੂਰੀ, ਸਤਿੰਦਰ ਸਰਤਾਜ, ਰਾਜਤਿਵਾੜੀ, ਪੰਮੀ ਬਾਈ, ਦੇਬੀ ਮਖਸੂਸਪੁਰੀ, ਮਹਿੰਦਰ ਮਹੇੜੂ, ਗਾਇਕ ਰਣਜੀਤ ਰਾਣਾ, ਗੀਤਕਾਰ ਦੀਪ ਅਲਾਚੌਰੀਆ, ਗਾਇਕ ਸੱਤੀ ਖੋਖੇਵਾਲੀਆ, ਦਲਜੀਤ ਹੰਸ, ਪਾਲੀ ਦੇਤਵਾਲੀਆ, ਵਿਜੇ ਦੋਲੀਕੇ ਤੋਂ ਇਲਾਵਾ ਵੱਡੀ ’ਚ ਸਿਆਸੀ, ਸਮਾਜਿਕ ਤੇ ਧਾਰਮਿਕ ਆਗੂ ਅਤੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਕਲਾਕਾਰ ਮੌਜੂਦ ਰਹੇ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News