ਦਿਲਜੀਤ ਦੇ ਦੀਵਾਨੇ ਹੋਏ ਸ਼ੋਇਬ ਅਖਤਰ, ਹੁਣ ਦੋਸਾਂਝਾਵਾਲਾ ਕਰੇਗਾ ਪਾਕਿ ਕ੍ਰਿਕੇਟਰ ਦੀ ਇੱਛਾ ਪੂਰੀ

Saturday, Aug 24, 2024 - 12:11 PM (IST)

ਜਲੰਧਰ (ਬਿਊਰੋ) - ਗਲੋਬਲ ਸਟਾਰ ਦਿਲਜੀਤ ਦੋਸਾਂਝ ਕੌਮਾਂਤਰੀ ਪੱਧਰ ਦੇ ਸਟਾਰ ਬਣ ਚੁੱਕੇ ਹਨ ਪਰ ਉਨ੍ਹਾਂ ਨੇ ਕਦੇ ਵੀ ਆਪਣੀ ਕਾਮਯਾਬੀ ਨੂੰ ਖੁਦ ‘ਤੇ ਹਾਵੀ ਨਹੀਂ ਹੋਣ ਦਿੱਤਾ ਅਤੇ ਹਮੇਸ਼ਾ ਹੀ ਸਭ ਦੇ ਨਾਲ ਨਿਮਰਤਾ ਦੇ ਨਾਲ ਪੇਸ਼ ਆਏ ਹਨ। ਉਹ ਹਰ ਆਮ ਖ਼ਾਸ ਇਨਸਾਨ ਨੂੰ ਮਿਲਦੇ ਹਨ ਅਤੇ ਹਰ ਤਰ੍ਹਾਂ ਦੇ ਲੋਕਾਂ ‘ਚ ਵਿਚਰਦੇ ਹਨ। ਇਹੀ ਕਾਰਨ ਹੈ ਕਿ ਹਰ ਕੋਈ ਉਨ੍ਹਾਂ ਦਾ ਪਲਾਂ ‘ਚ ਹੀ ਮੁਰੀਦ ਹੋ ਜਾਂਦਾ ਹੈ।

PunjabKesari

ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਦੇ ਨਾਲ ਉਹ ਹਮੇਸ਼ਾ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਬੀਤੇ ਦਿਨ ਉਨ੍ਹਾਂ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿੱਥੇ ਉਹ ਕਿਤੇ ਘੁੰਮਣ ਗਏ ਹੋਏ ਲੱਗਦੇ ਨੇ। ਦਿਲਜੀਤ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਪਾਕਿਸਤਾਨੀ ਕ੍ਰਿਕੇਟਰ ਸ਼ੋਇਬ ਅਖਤਰ ਨੇ ਕੁਮੈਂਟ ਕੀਤਾ ਕਿ 'ਮੈਂ ਤੁਹਾਡੇ ਕੰਮ ਨੂੰ ਬਹੁਤ ਪਸੰਦ ਕਰਦਾ ਹਾਂ ਅਤੇ ਤੁਹਾਨੂੰ  ਮਿਲਣਾ ਚਾਹੁੰਦਾ ਹਾਂ।' ਇਸ ‘ਤੇ ਦਿਲਜੀਤ ਨੇ ਹਾਮੀ ਭਰਦਿਆਂ ਇਸ ਕੁਮੈਂਟ ਦਾ ਜਵਾਬ ਦਿੱਤਾ ‘ਜ਼ਰੂਰ ਭਾਜੀ’। ਦਿਲਜੀਤ ਦੇ ਇਸ ਕੁਮੈਂਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ।

ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਪਰ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਗਿਆ ਅਤੇ ਹੁਣ ਤੱਕ ਉਹ ਅਨੇਕਾਂ ਹੀ ਫ਼ਿਲਮਾਂ ‘ਚ ਕੰਮ ਵੀ ਕਰ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News