ਪੰਮੀ ਬਾਈ ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਹੁੰਚੇ ਢੱਡਰੀਆਂ ਵਾਲੇ ਦੇ ਘਰ, ਮਾਤਾ ਪਰਮਿੰਦਰ ਕੌਰ ਦੇ ਦਿਹਾਂਤ ''ਤੇ ਪ੍ਰਗਟਾਇਆ ਸੋਗ

Friday, Sep 15, 2023 - 12:57 PM (IST)

ਪੰਮੀ ਬਾਈ ਤੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਪਹੁੰਚੇ ਢੱਡਰੀਆਂ ਵਾਲੇ ਦੇ ਘਰ, ਮਾਤਾ ਪਰਮਿੰਦਰ ਕੌਰ ਦੇ ਦਿਹਾਂਤ ''ਤੇ ਪ੍ਰਗਟਾਇਆ ਸੋਗ

ਜਲੰਧਰ (ਬਿਊਰੋ) - ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਬੀਤੇ ਕੁਝ ਦਿਨ ਪਹਿਲਾ ਭਾਈ ਰਣਜੀਤ ਸਿੰਘ ਜੀ ਢੱਡਰੀਆਂ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਵੀ ਉਨ੍ਹਾਂ ਦੇ ਘਰ ਸੋਗ ਜਤਾਉਣ ਦੇ ਲਈ ਪਹੁੰਚ ਰਹੇ ਹਨ।

PunjabKesari
ਬੀਤੇ ਦਿਨੀਂ ਪੰਜਾਬੀ ਗਾਇਕ ਪੰਮੀ ਬਾਈ ਵੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਘਰ ਪਹੁੰਚੇ ਅਤੇ ਭਾਈ ਸਾਹਿਬ ਦੀ ਮਾਤਾ ਜੀ ਦੇ ਦਿਹਾਂਤ ‘ਤੇ ਦੁੱਖ ਜਤਾਇਆ। ਉਥੇ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਢੱਡਰੀਆਂ ਵਾਲੇ ਦੀ ਮਾਂ ਦੇ ਦਿਹਾਂਤ ‘ਤੇ ਭਾਈ ਸਾਹਿਬ ਨਾਲ ਹਮਦਰਦੀ ਜਤਾਉਣ ਲਈ ਪਹੁੰਚੇ ਸਨ। 

PunjabKesari

ਦੱਸ ਦਈਏ ਕਿ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੀ ਮਾਤਾ ਦਾ ਜਦੋਂ ਦਿਹਾਂਤ ਹੋਇਆ ਸੀ ਉਦੋਂ ਉਹ ਵਿਦੇਸ਼ ‘ਚ ਸਨ। ਇਸ ਤੋਂ ਬਾਅਦ ਉਹ ਤੁਰੰਤ ਵਿਦੇਸ਼ ਤੋਂ ਪੰਜਾਬ ਪਰਤੇ ਅਤੇ ਮਾਤਾ ਜੀ ਦਾ ਅੰਤਿਮ ਸੰਸਕਾਰ ਆਪਣੇ ਹੱਥੀਂ ਕੀਤਾ ਸੀ।
 PunjabKesari

ਦੱਸਣਯੋਗ ਹੈ ਕਿ ਪਰਮਿੰਦਰ ਕੌਰ ਦਾ ਭੋਗ ਅਤੇ ਅੰਤਿਮ ਅਰਦਾਸ 17 ਸਤੰਬਰ ਨੂੰ ਹੋਵੇਗੀ। ਗੁਰਦੁਆਰਾ ਪ੍ਰਮੇਸ਼ਵਰ ਦੁਆਰ ਸਥਿਤ ਗੁਰਦੁਆਰਾ ਸਾਹਿਬ 'ਚ ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 11 ਤੋਂ 2 ਵਜੇ ਦੌਰਾਨ ਹੋਵੇਗੀ।

PunjabKesari

PunjabKesari

PunjabKesari

PunjabKesari

 


author

sunita

Content Editor

Related News