ਪੰਕਜ ਬੱਤਰਾ ਨੇ ਸਾਡੇ ਕਿਰਦਾਰਾਂ ਨੂੰ ਬਾਖੂਬੀ ਪਰਦੇ ’ਤੇ ਉਤਾਰਿਆ : ਤਾਨੀਆ, ਰਾਜ ਸ਼ੋਕਰ

03/03/2023 12:23:24 PM

ਜਲੰਧਰ (ਬਿਊਰੋ) – ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦੀ ਪ੍ਰਮੋਸ਼ਨ ਅੱਜਕਲ ਜ਼ੋਰਾਂ ’ਤੇ ਚੱਲ ਰਹੀ ਹੈ। ਫ਼ਿਲਮ ਦੀ ਪ੍ਰਮੋਸ਼ਨ ਦੇ ਸਿਲਸਿਲੇ ’ਚ ਅਦਾਕਾਰਾ ਤਾਨੀਆ ਤੇ ਰਾਜ ਸ਼ੋਕਰ ਨੇ ‘ਜਗ ਬਾਣੀ’ ਨਾਲ ਖ਼ਾਸ ਗੱਲਬਾਤ ਕੀਤੀ।

ਗੱਲਬਾਤ ਦੌਰਾਨ ਅਦਾਕਾਰਾ ਤਾਨੀਆ ਨੇ ਦੱਸਿਆ ਕਿ ਗਿੱਪੀ ਗਰੇਵਾਲ ਤੇ ਪੰਕਜ ਬੱਤਰਾ ਨਾਲ ਇਹ ਉਸ ਦੀ ਪਹਿਲੀ ਫ਼ਿਲਮ ਹੈ। ਇਸ ਫ਼ਿਲਮ ’ਚ ਕੁੜੀਆਂ ਦੀ ਗੱਲ ਵਧੀਆ ਢੰਗ ਨਾਲ ਬਿਆਨ ਕੀਤੀ ਗਈ ਹੈ। ਸਿਰਫ ਕੁੜੀਆਂ ਹੀ ਨਹੀਂ, ਮੁੰਡਿਆਂ ਨੂੰ ਵੀ ਵੱਖ-ਵੱਖ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਲਈ ਤੁਹਾਨੂੰ ਮਜ਼ਬੂਤ ਹੋਣਾ ਪੈਂਦਾ ਹੈ।

ਇਹ ਖ਼ਬਰ ਵੀ ਪੜ੍ਹੋ - ਸਤਿੰਦਰ ਸੱਤੀ ਬਣੀ ਕੈਨੇਡੀਅਨ ਵਕੀਲ, ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਸਥਾਪਿਤ ਕੀਤਾ ਮੀਲ ਪੱਥਰ

ਅਦਾਕਾਰਾ ਰਾਜ ਸ਼ੋਕਰ ਨੇ ਕਿਹਾ ਕਿ ਉਸ ਨੇ ਆਪਣੇ ਕਿਰਦਾਰ ਨਿਭਾਉਣ ਲਈ ਬਹੁਤ ਮਿਹਨਤ ਕੀਤੀ ਹੈ। ਉਸ ਦਾ ਸੁਫਨਾ ਸੱਚ ਹੋਣ ਜਾ ਰਿਹਾ ਹੈ। ਪੰਕਜ ਬੱਤਰਾ ਤੇ ਗਿੱਪੀ ਗਰੇਵਾਲ ਨਾਲ ਕੰਮ ਕਰਨਾ ਬਹੁਤ ਵੱਡੀ ਗੱਲ ਹੈ। ਉਹ ਖੁਸ਼ਕਿਸਮਤ ਹੈ ਕਿ ਉਸਨੇ ਇਸ ਟੀਮ ਨਾਲ ਕੰਮ ਕੀਤਾ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਸੁਸ਼ਮਿਤਾ ਸੇਨ ਨੂੰ ਪਿਆ ਦਿਲ ਦਾ ਦੌਰਾ, ਪਾਇਆ ਗਿਆ ਸਟੰਟ

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਰੇਣੂ ਕੌਸ਼ਲ, ਸ਼ਵੇਤਾ ਤਿਵਾੜੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ। ਫ਼ਿਲਮ ਦੁਨੀਆ ਭਰ ’ਚ ਜ਼ੀ ਸਟੂਡੀਓਜ਼ ਤੇ ਪੰਕਜ ਬੱਤਰਾ ਫਿਲਮਜ਼ ਦੇ ਬੈਨਰ ਹੇਠ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।


ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News