ਅਟਲ ਬਿਹਾਰੀ ਵਾਜਪਾਈ ਦੀ ਬਾਇਓਪਿਕ ‘ਮੈਂ ਅਟਲ ਹਾਂ’ ਦੀ ਸ਼ੂਟਿੰਗ ਸ਼ੁਰੂ

Tuesday, May 09, 2023 - 04:18 PM (IST)

ਅਟਲ ਬਿਹਾਰੀ ਵਾਜਪਾਈ ਦੀ ਬਾਇਓਪਿਕ ‘ਮੈਂ ਅਟਲ ਹਾਂ’ ਦੀ ਸ਼ੂਟਿੰਗ ਸ਼ੁਰੂ

ਮੁੰਬਈ (ਬਿਊਰੋ) - ਦੇਸ਼ ਦੇ ਪਿਆਰੇ ਨੇਤਾ ਅਟਲ ਬਿਹਾਰੀ ਵਾਜਪਾਈ ਦੀ ਬਾਇਓਪਿਕ ਦੀ ਅਭਿਨੇਤਾ ਪੰਕਜ ਤ੍ਰਿਪਾਠੀ ਨੇ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਫ਼ਿਲਮ ਦਾ ਨਿਰਮਾਣ ਵਿਨੋਦ ਭਾਨੂਸ਼ਾਲੀ ਅਤੇ ਸੰਦੀਪ ਸਿੰਘ ਕਰ ਰਹੇ ਹਨ ਅਤੇ ਨਿਰਦੇਸ਼ਕ ਰਵੀ ਜਾਧਵ ਹਨ।

ਇਹ ਖ਼ਬਰ ਵੀ ਪੜ੍ਹੋ : ਹੁਣ ਫ਼ਿਲਮ ‘ਦਿ ਕੇਰਲ ਸਟੋਰੀ’ ਦਾ ਸਟੇਟਸ ਲਗਾਉਣ ’ਤੇ ਗਲਾ ਵੱਢਣ ਦੀ ਧਮਕੀ

ਹਾਲ ਹੀ ’ਚ ਪੰਕਜ ਤ੍ਰਿਪਾਠੀ ਨੇ ਫ਼ਿਲਮ ਦਾ ਫਸਟ ਲੁੱਕ ਵੀ ਰਿਲੀਜ਼ ਕੀਤਾ ਸੀ, ਜਿਸ ਨੂੰ ਸਾਰਿਆਂ ਦਾ ਪਿਆਰ ਮਿਲਿਆ। ਪੰਕਜ ਤ੍ਰਿਪਾਠੀ ਨੇ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਦਾ ਸੰਕੇਤ ਦਿੰਦੇ ਹੋਏ ਆਪਣੇ ਸੋਸ਼ਲ ਮੀਡੀਆ ’ਤੇ ਇਕ ਹੋਰ ਅਪਡੇਟ ਸ਼ੇਅਰ ਕੀਤੀ। 

ਇਹ ਖ਼ਬਰ ਵੀ ਪੜ੍ਹੋ : ਪੀ. ਐੱਮ. ਮੋਦੀ ਨੇ ਕੀਤੀ ‘ਦਿ ਕੇਰਲਾ ਸਟੋਰੀ’ ਦੀ ਸੁਪੋਰਟ, ਕੰਗਨਾ ਨੇ ਕਿਹਾ, ‘ਵਿਰੋਧ ਕਰ ਰਹੇ ਲੋਕ ਖ਼ੁਦ ਅੱਤਵਾਦੀ’

ਪੰਕਜ ਤ੍ਰਿਪਾਠੀ ਨੇ ਲਿਖਿਆ, “ਸ਼੍ਰੀ ਅਟਲ ਬਿਹਾਰੀ ਵਾਜਪਾਈ ਜੀ… ਵਰਗੀ ਮਹਾਨ ਸ਼ਖਸੀਅਤ ਨੂੰ ਸਾਕਾਰ ਕਰਨ ਦਾ ਮੌਕਾ ਮਿਲਿਆ ਹੈ, ਮੈਨੂੰ ਉਮੀਦ ਹੈ ਕਿ ਮੈਂ ਇਸ ਮਹਾਨ ਸ਼ਖਸੀਅਤ ਨਾਲ ਇਨਸਾਫ਼ ਕਰਾਂਗਾ! ਇਸ ਦੇ ਨਾਲ ਹੀ ਨਿਰਮਾਤਾਵਾਂ ਨੇ ਫ਼ਿਲਮ ਦੀ ਸ਼ੂਟਿੰਗ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News