ਪੰਕਜ ਉਧਾਸ ਦੀ ਅੰਤਿਮ ਯਾਤਰਾ : ਭਾਵੁਕ ਦਿਸੀ ਧੀ, ਗਾਇਕ ਦੇ ਘਰ ਪਹੁੰਚੇ ਸ਼ੰਕਰ ਮਹਾਦੇਵਨ ਤੇ ਜ਼ਾਕਿਰ ਹੁਸੈਨ
Tuesday, Feb 27, 2024 - 02:20 PM (IST)
ਮੁੰਬਈ (ਬਿਊਰੋ)– ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਸਸਕਾਰ ਅੱਜ ਕੀਤਾ ਜਾਵੇਗਾ। ਉਨ੍ਹਾਂ ਨੇ ਸੋਮਵਾਰ ਨੂੰ 73 ਸਾਲ ਦੀ ਉਮਰ ’ਚ ਦੁਨੀਆ ਨੂੰ ਅਲਵਿਦਾ ਆਖ ਦਿੱਤਾ। ਉਹ ਲੰਬੇ ਸਮੇਂ ਤੋਂ ਬੀਮਾਰੀ ਤੋਂ ਪੀੜਤ ਸਨ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਮਾਮਲਾ
ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ’ਚ ਆਖਰੀ ਸਾਹ ਲਿਆ। ਪੰਕਜ ਉਧਾਸ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪਹੁੰਚ ਗਈ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰ ਤੇ ਬਾਲੀਵੁੱਡ ਦੀਆਂ ਮਸ਼ਹੂਰ ਹਸਤੀਆਂ ਪਹੁੰਚ ਰਹੀਆਂ ਹਨ।
ਸਸਕਾਰ ਮੁੰਬਈ ਦੇ ਵਰਲੀ ਸਥਿਤ ਹਿੰਦੂ ਕ੍ਰਿਮੇਟੋਰੀਅਮ ’ਚ ਕੀਤਾ ਜਾਵੇਗਾ
ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੰਤਿਮ ਸੰਸਕਾਰ 27 ਫਰਵਰੀ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 3 ਤੋਂ 5 ਵਜੇ ਦਰਮਿਆਨ ਵਰਲੀ, ਮੁੰਬਈ ਦੇ ਹਿੰਦੂ ਕ੍ਰਿਮੇਟੋਰੀਅਮ ਵਿਖੇ ਕੀਤਾ ਜਾਵੇਗਾ।
ਇਹ ਜਾਣਕਾਰੀ ਉਨ੍ਹਾਂ ਦੀ ਧੀ ਨੇ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ ਹੈ।
ਉਨ੍ਹਾਂ ਲਿਖਿਆ, ‘‘ਬਹੁਤ ਭਾਰੀ ਹਿਰਦੇ ਨਾਲ, ਅਸੀਂ ਤੁਹਾਨੂੰ ਸੂਚਿਤ ਕਰ ਰਹੇ ਹਾਂ ਕਿ ਪਦਮਸ਼੍ਰੀ ਪੰਕਜ ਉਧਾਸ ਦਾ ਲੰਬੀ ਬੀਮਾਰੀ ਕਾਰਨ 26 ਫਰਵਰੀ, 2024 ਨੂੰ ਦਿਹਾਂਤ ਹੋ ਗਿਆ ਸੀ। ਅੰਤਿਮ ਸੰਸਕਾਰ ਅੱਜ ਯਾਨੀ 27 ਫਰਵਰੀ ਮੰਗਲਵਾਰ ਨੂੰ ਵਰਲੀ ’ਚ 3 ਤੋਂ 5 ਵਜੇ ਤੱਕ ਮੁੰਬਈ ਦੇ ਵਰਲੀ ਸਥਿਤ ਹਿੰਦੂ ਕ੍ਰਿਮੇਟੋਰੀਅਮ ’ਚ ਹੋਵੇਗਾ।’’
ਪੰਕਜ ਉਧਾਸ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਘਰ ਰੱਖਿਆ ਗਿਆ ਹੈ। ਸ਼ੰਕਰ ਮਹਾਦੇਵਨ ਤੇ ਜ਼ਾਕਿਰ ਹੁਸੈਨ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ ਮਰਹੂਮ ਗ਼ਜ਼ਲ ਗਾਇਕ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਦੇਹ ਨੂੰ ਦੁਪਹਿਰ 2.30 ਵਜੇ ਤੱਕ ਦਰਸ਼ਨਾਂ ਲਈ ਰੱਖਿਆ ਜਾਵੇਗਾ ਤੇ ਫਿਰ 3 ਵਜੇ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਪੰਕਜ ਉਧਾਸ ਨੂੰ ਹਿੰਦੀ ਫ਼ਿਲਮ ‘ਨਾਮ’ ਦੇ ਗੀਤ ‘ਚਿੱਠੀ ਆਈ ਹੈ’ ਨਾਲ ਨਵੀਂ ਪਛਾਣ ਮਿਲੀ। ਉਸ ਦੀਆਂ ਗ਼ਜ਼ਲਾਂ ਹਮੇਸ਼ਾ ਹੀ ਬਹੁਤ ਮਸ਼ਹੂਰ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।