''ਐਮਰਜੈਂਸੀ'' ਨੂੰ ਬੈਨ ਕਰਵਾਉਣ ''ਚ ਪਰਮਜੀਤ ਸਿੰਘ ਸਰਨਾ ਦਾ ਯੋਗਦਾਨ ਸ਼ਲਾਘਾਯੋਗ : ਠੁਕਰਾਲ
Sunday, Sep 01, 2024 - 11:17 AM (IST)
ਜਲੰਧਰ (ਰਾਜੂ ਅਰੋੜਾ) - ਕੰਗਨਾ ਰਾਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਨੂੰ ਬੈਨ ਕਰਵਾਉਣ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਯੋਗਦਾਨ ਸ਼ਲਾਘਾਯੋਗ ਹੈ, ਜਿਨ੍ਹਾਂ ਨੇ ਕੇਂਦਰੀ ਫਿਲਮ ਸੈਂਸਰ ਬੋਰਡ ਨੂੰ ਲੀਗਲ ਨੋਟਿਸ ਭੇਜ ਕੇ ਇਸ ਫਿਲਮ ’ਤੇ ਪੂਰੇ ਦੇਸ਼ ਵਿਚ ਰੋਕ ਲਾਉਣ ਦੀ ਮੰਗ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - ਗਾਇਕ ਗੁਰੂ ਰੰਧਾਵਾ ਦੀਆਂ ਵਧੀਆਂ ਮੁਸ਼ਕਿਲਾਂ, ਮਾਮਲਾ ਦਰਜ
ਉਕਤ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਪ੍ਰਸਿੱਧ ਸਮਾਜ-ਸੇਵਕ ਮਨਜੀਤ ਸਿੰਘ ਠੁਕਰਾਲ ਨੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕੰਗਨਾ ਰਾਣੌਤ ਦੀ ਇਹ ਵਿਵਾਦਿਤ ਫਿਲਮ ਸਿੱਖਾਂ ਦੇ ਅਕਸ ਨੂੰ ਵਿਗਾੜਨ ਦੀ ਕੋਸ਼ਿਸ਼ ਸੀ, ਜਿਸ ’ਤੇ ਮੁਕੰਮਲ ਰੋਕ ਲਾਉਣ ਲਈ ਉਨ੍ਹਾਂ ਸੈਂਸਰ ਬੋਰਡ ਦਾ ਧੰਨਵਾਦ ਵੀ ਕੀਤਾ।
ਇਹ ਖ਼ਬਰ ਵੀ ਪੜ੍ਹੋ - 2 ਘੰਟਿਆਂ 'ਚ ਹੀ ਸਿੱਧੂ ਮੂਸੇਵਾਲਾ ਦੇ ਗੀਤ 'Attach'ਨੇ ਤੋੜੇ ਰਿਕਾਰਡ
ਠੁਕਰਾਲ ਨੇ ਕਿਹਾ ਕਿ ਸੈਂਸਰ ਬੋਰਡ ਦਾ ਕਹਿਣਾ ਹੈ ਕਿ ਇਹ ਫਿਲਮ ਪੂਰੇ ਦੇਸ਼ ਵਿਚ ਕਿਸੇ ਵੀ ਕੀਮਤ ’ਤੇ ਰਿਲੀਜ਼ ਨਹੀਂ ਹੋਵੇਗੀ। ਉਨ੍ਹਾਂ ਫਿਲਮ ’ਤੇ ਰੋਕ ਲਵਾਉਣ ਲਈ ਪਾਏ ਯੋਗਦਾਨ ਲਈ ਪਰਮਜੀਤ ਸਿੰਘ ਸਰਨਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਇਹ ਫਿਲਮ ਰਿਲੀਜ਼ ਹੋ ਜਾਂਦੀ ਤਾਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਫਿਰ ਲਾਂਬੂ ਲੱਗ ਸਕਦਾ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।