ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਨੇ ਸੁਣਾਈ Good News
Monday, Aug 25, 2025 - 01:07 PM (IST)

ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਉਨ੍ਹਾਂ ਦੇ ਪਤੀ-ਰਾਜਨੇਤਾ ਰਾਘਵ ਚੱਢਾ ਨੇ ਇਕ ਖੁਸ਼ਖਬਰੀ ਸੁਣਾਈ ਹੈ। ਤੁਹਾਨੂੰ ਦੱਸ ਦੇਈਏ ਕਿ ਸਿਤਾਰੇ ਜਲਦੀ ਹੀ ਮਾਤਾ-ਪਿਤਾ ਬਣਨ ਵਾਲੇ ਹਨ। ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਇੱਕ ਖੂਬਸੂਰਤ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਸ਼ੇਅਰ ਕੀਤੀ ਪਿਆਰੀ ਪੋਸਟ
ਸੋਮਵਾਰ ਨੂੰ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੇ ਇੰਸਟਾਗ੍ਰਾਮ 'ਤੇ ਇੱਕ ਸਾਂਝੀ ਪੋਸਟ ਰਾਹੀਂ ਗਰਭ ਅਵਸਥਾ ਦੀ ਖੁਸ਼ਖਬਰੀ ਸਾਂਝੀ ਕੀਤੀ। ਉਨ੍ਹਾਂ ਨੇ ਇੱਕ ਪਿਆਰੀ ਤਸਵੀਰ ਸਾਂਝੀ ਕੀਤੀ, ਜਿਸ 'ਤੇ ਨਵਜੰਮੇ ਬੱਚੇ ਦੇ ਛੋਟੇ ਪੈਰਾਂ ਦਾ ਨਿਸ਼ਾਨ ਦਿਖਾਈ ਦੇ ਰਹੇ ਹਨ ਅਤੇ ਇਸ 'ਤੇ 1+1=3 ਲਿਖਿਆ ਹੈ, ਜਿਸਦਾ ਮਤਲਬ ਹੈ ਕਿ ਹੁਣ ਪਰਿਵਾਰ ਵਧਣ ਵਾਲਾ ਹੈ।
ਇਸ ਦੇ ਨਾਲ ਹੀ ਜੋੜੇ ਨੇ ਕੈਪਸ਼ਨ ਵਿੱਚ ਲਿਖਿਆ,'ਸਾਡੀ ਛੋਟੀ ਜਿਹੀ ਦੁਨੀਆ, ਜਲਦੀ ਹੀ ਆ ਰਹੀ ਹੈ।'