ਅਦਾਕਾਰਾ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Saturday, Jul 01, 2023 - 12:14 PM (IST)

ਅਦਾਕਾਰਾ ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਬਿਊਰੋ) : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਨਤਮਸਤ ਹੋਏ। ਇਸ ਦੌਰਾਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। 

PunjabKesari

ਦੱਸ ਦਈਏ ਕਿ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਗੁਰੂ ਘਰ ਜਾ ਕੇ ਮੱਥਾ ਟੇਕਿਆ ਤੇ ਸਰਬਤ ਦੇ ਭਾਲੇ ਦੀ ਅਰਦਾਸ ਕੀਤੀ। ਇਸ ਦੌਰਾਨ ਪਰਿਣੀਤੀ ਚੋਪੜਾ ਸਿੰਪਲ ਪਹਿਰਾਵੇ 'ਚ ਨਜ਼ਰ ਆਈ। 

PunjabKesari

ਇਸੇ ਸਾਲ 13 ਮਈ ਨੂੰ ਦੋਵਾਂ ਦੀ ਕੁੜਮਾਈ ਹੋਈ ਸੀ। ਕੁੜਮਾਈ ਤੋਂ ਬਾਅਦ ਪਰਿਣੀਤੀ ਚੋਪੜਾ ਤੇ ਰਾਘਵ ਨੂੰ ਅਕਸਰ ਹੀ ਇੱਕਠਿਆਂ ਵੇਖਿਆ ਜਾਂਦਾ ਹੈ।

PunjabKesari

ਇਹ ਜੋੜਾ ਹਮੇਸ਼ਾ ਹੀ ਇਕ-ਦੂਜੇ ਨਾਲ ਕੁਆਲਿਟੀ ਸਮਾਂ ਬਤੀਤ ਕਰਦਾ ਨਜ਼ਰ ਆਉਂਦਾ ਹੈ। ਖ਼ਬਰਾਂ ਹਨ ਕਿ ਪਰਿਣੀਤੀ ਚੋਪੜਾ ਤੇ ਰਾਘਵ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਤਿਆਰੀਆਂ ’ਚ ਰੁੱਝੇ ਹੋਏ ਹਨ। 

PunjabKesari

ਦੱਸਣਯੋਗ ਹੈ ਕਿ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੌਰਾਨ ਵੀ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸੀ।

PunjabKesari

ਇਸ ਤੋਂ ਪਹਿਲਾਂ ਰਾਘਵ ਅਤੇ ਪਰਿਣੀਤੀ ਨੇ ਮੋਹਾਲੀ ’ਚ ਆਈ. ਪੀ. ਐੱਲ. ਮੈਚ ਵੀ ਦੇਖਿਆ ਸੀ।

PunjabKesari

PunjabKesari

PunjabKesari

PunjabKesari
 


author

sunita

Content Editor

Related News