ਪਰਮੀਸ਼ ਵਰਮਾ ਦੀ ਧੀ ਦੇ ਬਰਥਡੇ ਸੈਲੀਬ੍ਰੇਸ਼ਨ ''ਚ ਪਹੁੰਚੇ ਗੁਰਦਾਸ ਮਾਨ, ਕੌਰ ਬੀ ਸਣੇ ਕਈ ਕਲਾਕਾਰ, ਵੇਖੋ ਤਸਵੀਰਾਂ

Friday, Oct 06, 2023 - 02:58 PM (IST)

ਪਰਮੀਸ਼ ਵਰਮਾ ਦੀ ਧੀ ਦੇ ਬਰਥਡੇ ਸੈਲੀਬ੍ਰੇਸ਼ਨ ''ਚ ਪਹੁੰਚੇ ਗੁਰਦਾਸ ਮਾਨ, ਕੌਰ ਬੀ ਸਣੇ ਕਈ ਕਲਾਕਾਰ, ਵੇਖੋ ਤਸਵੀਰਾਂ

ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਲਾਡਲੀ ਧੀ ਸਦਾ ਕੌਰ ਪਿਛਲੇ ਦਿਨ 1 ਸਾਲ ਦੀ ਹੋ ਗਈ ਹੈ। ਪਰਮੀਸ਼ ਵਰਮਾ ਨੇ ਆਪਣੀ ਧੀ ਦੇ ਬਰਥਡੇ ‘ਤੇ ਇੱਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ ‘ਚ ਪੰਜਾਬੀ ਇੰਡਸਟਰੀ ਦੇ ਕਈ ਪ੍ਰਸਿੱਧ ਕਲਾਕਾਰਾਂ ਨੇ ਸ਼ਿਰਕਤ ਕੀਤੀ, ਜਿਸ ਦੀਆਂ ਵੀਡੀਓਜ਼ ਤੇ ਤਸਵੀਰਾਂ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ।

PunjabKesari

ਦੱਸ ਦਈਏ ਕਿ ਪਰਮੀਸ਼ ਵਰਮਾ ਦੀ ਧੀ ਦੇ ਜਨਮ ਦਿਨ ਮੌਕੇ ਕੌਰ ਬੀ, ਪ੍ਰਿੰਸ ਨਰੂਲਾ, ਗੁਰਦਾਸ ਮਾਨ ਸਣੇ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ।

PunjabKesari

ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਧੀ ਦੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ, ''ਥੈਂਕ ਯੂ ਤੁਹਾਡਾ ਸਭ ਦਾ ਧੀ ਸਦਾ ਦੇ ਜਨਮ ਦਿਨ ‘ਤੇ ਪਿਆਰ ਅਤੇ ਦੁਆਵਾਂ ਦੇਣ ਦੇ ਲਈ। ਵਾਹਿਗੁਰੂ ਮਿਹਰ ਕਰੇ। ਸਦਾ ਗੀਤ ਪਰਮੀਸ਼ ਵਰਮਾ।''

PunjabKesari

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਹਨ। ਇਸ ਤੋਂ ਇਲਾਵਾ ਉਹ ਬਤੌਰ ਐਕਟਰ ਵੀ ਕਈ ਸੁਪਰ ਹਿੱਟ ਫ਼ਿਲਮਾਂ 'ਚ ਕੰਮ ਕਰ ਚੁੱਕੇ ਹਨ।

PunjabKesari

ਉਹ ਅਖੀਰਲੀ ਵਾਰ 'ਜਿੰਦੇ ਮੇਰੀਏ' ਫ਼ਿਲਮ 'ਚ ਸੋਨਮ ਬਾਜਵਾ ਨਾਲ ਵੱਡੇ ਪਰਦੇ 'ਤੇ ਨਜ਼ਰ ਆਏ ਸਨ। ਜੇ ਗੱਲ ਕਰੀਏ ਪਰਮੀਸ਼ ਵਰਮਾ ਦੀ ਫੈਨ ਫਾਲਵਿੰਗ ਦੀ ਤਾਂ 6.3 ਮਿਲੀਅਨ ਲੋਕ ਉਨ੍ਹਾਂ ਨੂੰ ਇੰਸਟਾਗ੍ਰਾਮ ਅਕਾਉਂਟ 'ਤੇ ਫਾਲੋ ਕਰਦੇ ਹਨ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari


author

sunita

Content Editor

Related News