ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੀ ਪਟਿਆਲਾ ''ਚ ਹੋਈ ''ਗ੍ਰੈਂਡ ਰਿਸੈਪਸ਼ਨ'', ਭਰਾ ਸੁੱਖਨ ਨੇ ਸਾਂਝੀ ਕੀਤੀ ਵੀਡੀਓ
Wednesday, Dec 22, 2021 - 03:14 PM (IST)
 
            
            ਚੰਡੀਗੜ੍ਹ (ਬਿਊਰੋ) - ਪ੍ਰਸਿੱਧ ਮਾਡਲ, ਗਾਇਕ, ਅਦਾਕਾਰ ਤੇ ਵੀਡੀਓ ਨਿਰਦੇਸ਼ਕ ਦੇ ਤੌਰ 'ਤੇ ਜਾਣੇ ਜਾਂਦੇ ਪਰਮੀਸ਼ ਵਰਮਾ ਬੀਤੇ ਕੁਝ ਮਹੀਨੇ ਪਹਿਲਾਂ ਆਪਣੀ ਪ੍ਰੇਮਿਕਾ ਗੀਤ ਗਰੇਵਾਲ ਨਾਲ ਵਿਆਹ ਦੇ 'ਚ ਬੱਝੇ ਹਨ। ਪਰਮੀਸ਼ ਵਰਮਾ ਤੇ ਗੀਤ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ ਸਨ। ਹਾਲ ਹੀ 'ਚ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਨਾਲ ਪੰਜਾਬ ਪਰਤਿਆ ਹੈ। ਪੰਜਾਬ ਆਉਂਦੇ ਹੀ ਗੀਤ ਗਰੇਵਾਲ ਦਾ ਧੂਮਧਾਮ ਨਾਲ ਸਵਾਗਤ ਕੀਤਾ ਗਿਆ।

ਪਟਿਆਲਾ 'ਚ ਹੋਈ ਗ੍ਰੈਂਡ ਰਿਸੈਪਸ਼ਨ 
ਦੱਸ ਦਈਏ ਕਿ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਪਟਿਆਲਾ 'ਚ ਕੀਤੀ ਗਈ, ਜਿਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ।  ਇਸ ਵੀਡੀਓ ਨੂੰ ਪਰਮੀਸ਼ ਵਰਮਾ ਦੇ ਭਰਾ ਸੁੱਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦਰਸ਼ਕਾਂ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਰਿਸੈਪਸ਼ਨ ਪਾਰਟੀ ਦੀਆਂ ਕੀਤੀਆਂ ਗਈਆਂ ਤਿਆਰੀਆਂ ਨੂੰ ਦਿਖਾਇਆ ਗਿਆ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਰਿਸੈਪਸ਼ਨ ਹਾਲ ਨੂੰ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। 

ਵਾਇਰਲ ਹੋਈਆਂ ਰਿਸੈਪਸ਼ਨ ਪਾਰਟੀ ਦੀਆਂ ਤਸਵੀਰਾਂ
ਦੱਸ ਦਈਏ ਕਿ ਇਸ ਵੀਡੀਓ ਨੂੰ ਸੁੱਖਨ ਵਰਮਾ ਨੇ ਪੋਸਟ ਕਰਦਿਆਂ ਕੈਪਸ਼ਨ 'ਚ ਲਿਖਿਆ 'ਭਾਬੀ ਮੇਰੀ ਹੂਰ ਵਰਗੀ' ਅਤੇ ਨਾਲ ਹੀ ਇਹ ਗੀਤ ਵੀ ਅਪਲੋਡ ਕੀਤਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। 

ਇਸ ਤੋਂ ਇਲਾਵਾ ਗਾਇਕ ਤੇ ਗੀਤਕਾਰ ਲਾਡੀ ਚਾਹਲ ਨੇ ਵੀ ਆਪਣੇ ਇੰਸਟਾਗ੍ਰਾਮ 'ਤੇ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੀ ਰਿਸੈਪਸ਼ਨ ਪਾਰਟੀ ਤੋਂ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਲਾਡੀ ਚਾਹਲ ਨੇ ਕੈਪਸ਼ਨ 'ਚ ਲਿਖਿਆ ''ਭਾਈ ਅਤੇ ਭਰਜਾਈ। ਵੈੱਲਕਮ ਹੋਮ ਭਾਬੀ।'' 

ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਗੀਤ ਗਰੇਵਾਲ
ਦੱਸ ਦਈਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਕੈਨੇਡਾ 'ਚ ਬਹੁਤ ਹੀ ਧੂਮਧਾਮ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ਕੁਝ ਖ਼ਾਸ ਦੋਸਤ ਤੇ ਕਰੀਬੀ ਰਿਸ਼ਤੇਦਾਰ ਹੀ ਪਹੁੰਚੇ ਸਨ, ਜਿਨ੍ਹਾਂ 'ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ, ਅਖਿਲ ਅਤੇ ਸ਼ੈਰੀ ਮਾਨ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਏ ਸਨ। ਗੀਤ ਗਰੇਵਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਹੋਈ ਹੈ।

ਇਸ ਪ੍ਰਾਜੈਕਟ ਨਾਲ ਬਹੁਤ ਜਲਦ ਫ਼ਿਲਮਾਂ 'ਚ ਕਰਨਗੇ ਵਾਪਸੀ
ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀਸਟਾਰ ਕਲਾਕਾਰ ਹਨ। ਉਨ੍ਹਾਂ ਨੇ ਬੌਤਰ ਮਿਊਜ਼ਿਕ ਵੀਡੀਓ ਡਾਇਰੈਕਟਰ, ਗਾਇਕ, ਅਦਾਕਾਰ, ਲੇਖਕ ਪੰਜਾਬੀ ਮਨੋਰੰਜਨ ਜਗਤ 'ਚ ਆਪਣੇ ਕੰਮ ਨਾਲ ਵਾਹ-ਵਾਹੀ ਖੱਟ ਚੁੱਕੇ ਹਨ।

ਹਾਲ ਹੀ 'ਚ ਪਰਮੀਸ਼ ਵਰਮਾ ਆਪਣੇ ਗੀਤ 'ਮਿਡ ਨਾਈਟ' ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਸੋਸ਼ਲ ਮੀਡੀਆ 'ਤੇ ਇਸ ਗਾਣੇ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਗਾਇਕੀ ਦੇ ਨਾਲ ਪਰਮੀਸ਼ ਵਰਮਾ ਅਦਾਕਾਰੀ ਦੇ ਖੇਤਰ 'ਚ ਕਾਫ਼ੀ ਸਰਗਰਮ ਹੈ।

ਪਰਮੀਸ਼ ਵਰਮਾ ਆਖਰੀ ਵਾਰ 'ਜਿੰਦੇ ਮੇਰੀਏ' ਫ਼ਿਲਮ 'ਚ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨਾਲ ਨਜ਼ਰ ਆਏ ਸਨ। ਇਸ ਫ਼ਿਲਮ 'ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਬਹੁਤ ਜਲਦ ਉਹ 'ਮੈਂ ਤੇ ਬਾਪੂ' ਟਾਈਟਲ ਹੇਠ ਬਣੀ ਫ਼ਿਲਮ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। 



 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            