ਵਾਮਿਕਾ ਗੱਬੀ ਦੇ ਪਿਆਰ ''ਚ ''ਤਬਾਹ'' ਹੋਣਗੇ ਪਰਮੀਸ਼ ਵਰਮਾ

Wednesday, Sep 04, 2024 - 02:29 PM (IST)

ਵਾਮਿਕਾ ਗੱਬੀ ਦੇ ਪਿਆਰ ''ਚ ''ਤਬਾਹ'' ਹੋਣਗੇ ਪਰਮੀਸ਼ ਵਰਮਾ

ਜਲੰਧਰ (ਬਿਊਰੋ) : ਪੰਜਾਬੀ ਗਾਇਕੀ ਅਤੇ ਸਿਨੇਮਾ ਖੇਤਰ 'ਚ ਲਗਾਤਾਰ ਆਪਣੀਆਂ ਬਹੁ-ਕਲਾਵਾਂ ਦਾ ਲੋਹਾ ਮੰਨਵਾ ਰਹੇ ਹਨ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ, ਜਿਨ੍ਹਾਂ ਦੀ ਨਵੀਂ ਪੰਜਾਬੀ ਫ਼ਿਲਮ 'ਤਬਾਹ' ਜਲਦ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਟਾਈਟਲ ਟਰੈਕ 6 ਸਤੰਬਰ ਨੂੰ ਰਿਲੀਜ਼ ਹੋ ਰਿਹਾ ਹੈ। 'ਪਰਮੀਸ਼ ਵਰਮਾ ਫਿਲਮਜ਼' ਵੱਲੋਂ ਬਣਾਈ ਗਈ ਇਸ ਰੋਮਾਂਟਿਕ ਅਤੇ ਸੰਗੀਤਮਈ ਫ਼ਿਲਮ ਦਾ ਨਿਰਮਾਣ ਅਤੇ ਨਿਰਦੇਸ਼ਨ ਪਰਮੀਸ਼ ਵਰਮਾ ਵੱਲੋਂ ਖੁਦ ਕੀਤਾ ਗਿਆ ਹੈ, ਜਿਨ੍ਹਾਂ ਦੀ ਬਿਹਤਰੀਨ ਨਿਰਦੇਸ਼ਨ ਸਮਰੱਥਾ ਦਾ ਇਜ਼ਹਾਰ ਕਰਵਾਉਣ ਜਾ ਰਹੀ ਉਕਤ ਫ਼ਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਤਾਂ ਇਸ 'ਚ ਪਰਮੀਸ਼ ਵਰਮਾ ਅਤੇ ਵਾਮਿਕਾ ਗੱਬੀ ਲੀਡ ਜੋੜੀ ਦੇ ਤੌਰ 'ਤੇ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਕੰਵਲਜੀਤ ਸਿੰਘ, ਧੀਰਜ ਕੁਮਾਰ, ਕਵੀ ਸਿੰਘ, ਹਰਮਨ ਬਰਾੜ ਅਤੇ ਦੀਪਕ ਨਾਰੰਗ ਵੀ ਮਹੱਤਵਪੂਰਨ ਕਿਰਦਾਰਾਂ 'ਚ ਹਨ।

ਇਹ ਖ਼ਬਰ ਵੀ ਪੜ੍ਹੋ -  ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਬੱਬੂ ਮਾਨ ਦਾ ਆਇਆ ਅਜਿਹਾ ਰਿਐਕਸ਼ਨ

ਗੁਰਜਿੰਦ ਮਾਨ ਵੱਲੋਂ ਲਿਖੀ ਗਈ ਇਸ ਭਾਵਨਾਤਮਕ ਫ਼ਿਲਮ ਨਾਲ ਜੁੜੇ ਕੁਝ ਹੋਰ ਅਹਿਮ ਪਹਿਲੂਆਂ ਵੱਲ ਨਜ਼ਰਸਾਨੀ ਕੀਤੀ ਜਾਵੇ ਤਾਂ ਇਸ ਅਲਹਦਾ ਵਿਸ਼ੇ ਅਧਾਰਿਤ ਫ਼ਿਲਮ ਦੇ ਸਿਨੇਮਾਟੋਗ੍ਰਾਫ਼ਰ ਇਸ਼ਾਨ ਸ਼ਰਮਾ, ਸੰਪਾਦਕ ਹਾਰਦਿਕ ਸਿੰਘ ਰੀਨ ਬੈਕ ਗਰਾਉਂਡ ਸਕੋਰਰ ਸੰਦੀਪ ਸਿੰਘ, ਐਸੋਸੀਏਟ ਨਿਰਦੇਸ਼ਕ ਤੇਜਿੰਦਰ ਸਿੰਘ ਗੁਰੀ, ਗੀਤਕਾਰ ਨਵੀਂ ਕੰਬੋਜ ਅਤੇ ਵਿੰਦਰ ਨੱਥੂ ਮਾਜਰਾ ਹਨ, ਜਿਨ੍ਹਾਂ ਵੱਲੋਂ ਲਿਖੇ ਅਤੇ ਦਿਲ ਨੂੰ ਛੂਹ ਜਾਣ ਵਾਲੇ ਗੀਤਾਂ ਨੂੰ ਪਿੱਠ ਵਰਤੀ ਅਵਾਜ਼ਾਂ ਸੱਜਣ ਅਦੀਬ, ਵਿੰਦਰ ਨੱਥੂ ਮਾਜਰਾ, ਗੋਲਡ ਬੁਆਏ ਅਤੇ ਸੁਖਣ ਵਰਮਾ ਵੱਲੋਂ ਦਿੱਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ -  ਹਰਿਆਣਵੀਂ ਡਾਂਸਰ ਸਪਨਾ ਚੌਧਰੀ ਅੱਜ ਕਰੇਗੀ ਵੱਡਾ ਐਲਾਨ

ਓਧਰ ਉਕਤ ਫ਼ਿਲਮ ਦੇ ਰਿਲੀਜ਼ ਹੋਣ ਜਾ ਰਹੇ ਟਾਈਟਲ ਗੀਤ ਦੀ ਗੱਲ ਕੀਤੀ ਜਾਵੇ ਤਾਂ ਇਸ ਨੂੰ ਸ਼ਬਦ ਅਤੇ ਆਵਾਜ਼ ਵਿੰਦਰ ਨੱਥੂ ਮਾਜਰਾ ਨੇ ਦਿੱਤੇ ਹਨ, ਜਦਕਿ ਇਸ ਦਾ ਮਿਊਜ਼ਿਕ ਗੁਰਮੋਹ ਵੱਲੋਂ ਤਿਆਰ ਕੀਤਾ ਗਿਆ ਹੈ, ਜਿਨਾਂ ਦੁਆਰਾ ਬਿਹਤਰੀਨ ਸੰਗੀਤਕ ਮਾਪਦੰਢਾਂ ਅਧੀਨ ਸੰਗੀਤਬੱਧ ਕੀਤੇ ਗਏ ਇਸ ਗੀਤ ਨੂੰ 6 ਸਤੰਬਰ ਨੂੰ ਵੱਖ-ਵੱਖ ਸੰਗੀਤਕ ਪਲੇਟਫ਼ਾਰਮ 'ਤੇ ਜਾਰੀ ਕੀਤਾ ਜਾ ਰਿਹਾ ਹੈ। 'ਓਮ ਜੀ ਸਟੂਡਿਓਜ਼' ਵੱਲੋਂ 18 ਅਕਤੂਬਰ ਨੂੰ ਵਰਲਡ-ਵਾਈਡ ਜਾਰੀ ਕੀਤੀ ਜਾ ਰਹੀ ਉਕਤ ਬਿੱਗ ਸੈਟਅੱਪ ਫ਼ਿਲਮ ਦਾ ਸੰਗੀਤ ਸਪੀਡ ਰਿਕਾਰਡਜ਼ ਵੱਲੋਂ ਸਾਹਮਣੇ ਲਿਆਂਦਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News