ਪਰਮੀਸ਼ ਵਰਮਾ ਦੇ ਸ਼ੋਅ 'ਚ ਭੀੜ 'ਤੇ ਕਾਬੂ ਪਾਉਣ ਲਈ ਬਾਊਂਸਰ ਨੇ ਚੁੱਕਿਆ ਡੰਡਾ, ਕਾਰਨਾਮਾ ਵੇਖ ਭੜਕਿਆ ਗਾਇਕ

Monday, May 06, 2024 - 02:12 PM (IST)

ਪਰਮੀਸ਼ ਵਰਮਾ ਦੇ ਸ਼ੋਅ 'ਚ ਭੀੜ 'ਤੇ ਕਾਬੂ ਪਾਉਣ ਲਈ ਬਾਊਂਸਰ ਨੇ ਚੁੱਕਿਆ ਡੰਡਾ, ਕਾਰਨਾਮਾ ਵੇਖ ਭੜਕਿਆ ਗਾਇਕ

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਦੀ ਚਰਚਾ ਹਰ ਪਾਸੇ ਹੈ। ਦਰਅਸਲ, ਬੀਤੇ ਦਿਨੀਂ ਪਰਮੀਸ਼ ਵਰਮਾ ਦਾ ਜੈਪੁਰ 'ਚ ਲਾਈਵ ਸ਼ੋਅ ਸੀ, ਇਸ ਦੌਰਾਨ ਦਰਸ਼ਕਾਂ ਦਾ ਉਤਸ਼ਾਹ ਵੇਖਦਿਆਂ ਹੀ ਬਣ ਰਿਹਾ ਸੀ। ਪਰਮੀਸ਼ ਵਰਮਾ ਦੇ ਲਾਈਵ ਸ਼ੋਅ ਦੌਰਾਨ ਦਰਸ਼ਕ ਵੀ ਪੱਬਾਂ ਭਾਰ ਸਨ ਅਤੇ ਸ਼ੋਅ ‘ਚ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ ਪਰ ਅਚਾਨਕ ਪਰਮੀਸ਼ ਨੂੰ ਗੁੱਸਾ ਆ ਗਿਆ ਅਤੇ ਉਹ ਬਾਊਂਸਰ 'ਤੇ ਭੜਕ ਗਏ।

 ਦਰਅਸਲ ਦਰਸ਼ਕਾਂ 'ਚ ਮੌਜੂਦ ਬਾਊਂਸਰ ਨੇ ਜਦੋਂ ਭੀੜ ਨੂੰ ਕਾਬੂ ਕਰਨ ਲਈ ਡੰਡਾ ਚੁੱਕਿਆ ਤਾਂ ਉਨ੍ਹਾਂ ਨੇ ਬਾਊਂਸਰ ਦੀ ਕਲਾਸ ਲਗਾ ਦਿੱਤੀ। ਗੁੱਸੇ 'ਚ ਆਏ ਪਰਮੀਸ਼ ਵਰਮਾ ਨੇ ਕਿਹਾ ਕਿ ਤੂੰ ਡੰਡਾ ਕਿਉਂ ਚੁੱਕਿਆ, ਤੈਨੂੰ ਨਹੀਂ ਪਸੰਦ ਤਾਂ ਤੂੰ ਨੌਕਰੀ ਛੱਡ ਦੇ।' ਸੋਸ਼ਲ ਮੀਡੀਆ 'ਤੇ ਪਰਮੀਸ਼ ਵਰਮਾ ਦਾ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ ਅਤੇ ਫੈਨਜ਼ ਵੀ ਇਸ 'ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।  

ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਹ ਇੱਕ ਡਾਇਰੈਕਟਰ, ਮਾਡਲ ਅਤੇ ਅਦਾਕਾਰ ਦੇ ਤੌਰ ‘ਤੇ ਵੀ ਜਾਣੇ ਜਾਂਦੇ ਹਨ। ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News