ਸੋਸ਼ਲ ਮੀਡੀਆ ''ਤੇ ਵਾਇਰਲ ਹੋਈ ਪਰਮੀਸ਼ ਵਰਮਾ ਦੀ ਇਹ ਵੀਡੀਓ
Thursday, Jul 23, 2020 - 11:00 AM (IST)

ਜਲੰਧਰ (ਬਿਊਰੋ) : ਪ੍ਰਸਿੱਧ ਪੰਜਾਬੀ ਅਦਾਕਾਰ ਤੇ ਗਾਇਕ ਪਰਮੀਸ਼ ਵਰਮਾ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਨ੍ਹਾਂ ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਉਹ ਆਪਣੀ ਫ਼ਿਲਮ 'ਦਿਲ ਦੀਆਂ ਗੱਲਾਂ' ਦਾ ਡਾਇਲਾਗ ਬੋਲਦੇ ਹੋਏ ਨਜ਼ਰ ਆ ਰਹੇ ਹਨ। ਪਰਮੀਸ਼ ਵਰਮਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇਸ ਵੀਡੀਓ ਨੂੰ ਸਾਂਝਾ ਕੀਤਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖ਼ੂਬ ਪਸੰਦ ਆ ਰਹੀ ਹੈ। ਇਸ ਵੀਡੀਓ ਨੂੰ ਦੋ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਲਾਈਕਸ ਵੀ ਆ ਚੁੱਕੇ ਹਨ।
ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਇਸ ਸਾਲ ਉਨ੍ਹਾਂ ਨੇ 'ਜਿੰਦੇ ਮੇਰੀਏ' ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਹੈ। ਹਾਲ ਹੀ 'ਚ ਉਹ 'ਮੁੰਡੇ ਪਿੰਡ ਦੇ' ਗੀਤ ਨਾਲ ਦਰਸ਼ਕਾਂ ਰੁਬਰੂ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਵੀ ਮਿਲ ਰਿਹਾ ਹੈ।
How I’d rather Spend my Sunday ! Cha-Cha and Bambar 💕💖💓 Miss You Bub
A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma) on Jul 19, 2020 at 2:26am PDT