ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਕੈਨੇਡਾ ’ਚ ਟਰੂਡੋ ਦੀ ਪਾਰਟੀ ਵਲੋਂ ਲੜੇਗੀ ਚੋਣ

Friday, Aug 20, 2021 - 11:31 AM (IST)

ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਕੈਨੇਡਾ ’ਚ ਟਰੂਡੋ ਦੀ ਪਾਰਟੀ ਵਲੋਂ ਲੜੇਗੀ ਚੋਣ

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਨੇ ਅੱਜ ਆਪਣੀ ਮੰਗੇਤਰ ਨਾਲ ਇਕ ਖ਼ਾਸ ਤਸਵੀਰ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਇਹ ਪਹਿਲੀ ਵਾਰ ਹੈ, ਜਦੋਂ ਪਰਮੀਸ਼ ਨੇ ਆਪਣੀ ਮੰਗੇਤਰ ਨਾਲ ਕੋਈ ਤਸਵੀਰ ਸਾਂਝੀ ਕੀਤੀ ਹੈ।

ਦੱਸ ਦੇਈਏ ਕਿ ਤਸਵੀਰ ਸਾਂਝੀ ਕਰਨ ਪਿੱਛੇ ਇਕ ਖ਼ਾਸ ਵਜ੍ਹਾ ਜੁੜੀ ਹੋਈ ਹੈ। ਦਰਅਸਲ ਪਰਮੀਸ਼ ਵਰਮਾ ਦੀ ਮੰਗੇਤਰ ਗੀਤ ਗਰੇਵਾਲ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਦੇ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਜ਼ਿਲ੍ਹੇ ਤੋਂ ਸੰਸਦ ਮੈਂਬਰ ਦੀਆਂ ਚੋਣਾਂ ਲਈ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਵਲੋਂ ਨਾਮਜ਼ਦ ਹੋਈ ਹੈ।

ਇਸ ਗੱਲ ਦੀ ਵਧਾਈ ਦਿੰਦਿਆਂ ਪਰਮੀਸ਼ ਨੇ ਲਿਖਿਆ, ‘ਮੈਨੂੰ ਆਪਣੇ ਜੀਵਨਸਾਥੀ ’ਤੇ ਮਾਣ ਹੈ। ਬਹੁਤ-ਬਹੁਤ ਮੁਬਾਰਕਾਂ ਗੁਨੀਤ। ਕੈਨੇਡਾ ’ਚ ਲਿਬਰਲ ਪਾਰਟੀ ਲਈ ਨਾਮੀਨੇਸ਼ਨ ਜਿੱਤਣ ’ਤੇ ਤੁਹਾਨੂੰ ਵਧਾਈ। ਮੈਂ ਤੁਹਾਨੂੰ ਕੈਨੇਡਾ ’ਚ ਮਿਸ਼ਨ ਮੈਟਸਕੀ ਫਰੇਜ਼ਰ ਕੈਨਿਯਨ ਦੀ ਅਗਲੀ ਸੰਸਦ ਮੈਂਬਰ ਵਜੋਂ ਦੇਖਣ ਦੀ ਉਡੀਕ ਕਰ ਰਿਹਾ ਹਾਂ। ਮੈਂ ਹਰ ਮੌਕੇ ’ਤੇ ਤੁਹਾਡੇ ਨਾਲ ਹਾਂ।’

 
 
 
 
 
 
 
 
 
 
 
 
 
 
 
 

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਦੱਸ ਦੇਈਏ ਕਿ ਪਰਮੀਸ਼ ਵਰਮਾ ਦੀ ਇਸ ਪੋਸਟ ’ਤੇ ਵੱਖ-ਵੱਖ ਪੰਜਾਬੀ ਕਲਾਕਾਰਾਂ ਵਲੋਂ ਕੁਮੈਂਟ ਕਰਕੇ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। ਉਥੇ ਗੀਤ ਗਰੇਵਾਲ ਨੇ ਵੀ ਨਾਮਜ਼ਦਗੀ ’ਤੇ ਇਕ ਵੀਡੀਓ ਸਾਂਝੀ ਕਰਕੇ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ।

 
 
 
 
 
 
 
 
 
 
 
 
 
 
 
 

A post shared by Geet Grewal (@grewalgeet_)

ਨੋਟ– ਪਰਮੀਸ਼ ਤੇ ਗੀਤ ਦੀ ਇਹ ਤਸਵੀਰ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News