ਪਰਮੀਸ਼ ਵਰਮਾ ਨੇ ਸਾਂਝੀ ਕੀਤੀ ਨੰਨ੍ਹੀ ਧੀ ਨਾਲ ਪਿਆਰੀ ਵੀਡੀਓ, ਵੇਖ ਕਲਾਕਾਰ ਤੇ ਪ੍ਰਸ਼ੰਸਕਾਂ ਨੇ ਦਿੱਤੀਆਂ ਵਧਾਈਆਂ

Sunday, Oct 02, 2022 - 10:14 AM (IST)

ਪਰਮੀਸ਼ ਵਰਮਾ ਨੇ ਸਾਂਝੀ ਕੀਤੀ ਨੰਨ੍ਹੀ ਧੀ ਨਾਲ ਪਿਆਰੀ ਵੀਡੀਓ, ਵੇਖ ਕਲਾਕਾਰ ਤੇ ਪ੍ਰਸ਼ੰਸਕਾਂ ਨੇ ਦਿੱਤੀਆਂ ਵਧਾਈਆਂ

ਜਲੰਧਰ (ਬਿਊਰੋ) : ਬੀਤੇ ਸ਼ਨੀਵਾਰ ਦੇਰ ਰਾਤ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਦੀ ਪਤਨੀ ਗੀਤ ਗਰੇਵਾਲ ਵਰਮਾ ਨੇ ਇੱਕ ਬੱਚੀ ਨੂੰ ਜਨਮ ਦਿੱਤਾ। ਵਾਹਿਗੁਰੂ ਦੀ ਬਖ਼ਸ਼ੀ ਇਸ ਦਾਤ ਤੋਂ ਬਾਅਦ ਪਰਮੀਸ਼ ਵਰਮਾ ਦੀ ਖੁਸ਼ੀ ਦਾ ਕੋਈ ਠਿਕਾਣਾ ਹੀ ਨਹੀਂ ਰਿਹਾ।

ਸੋਸ਼ਲ ਮੀਡੀਆ 'ਤੇ ਕਲਾਕਾਰ ਅਤੇ ਪ੍ਰਸ਼ੰਸਕ ਕੁਮੈਂਟਾਂ ਰਾਹੀਂ ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਨੂੰ ਮਾਤਾ-ਪਿਤਾ ਬਣਨ ਦੀਆਂ ਵਧਾਈਆਂ ਦੇ ਰਹੇ ਹਨ। ਹਾਲ ਹੀ ਪਰਮੀਸ਼ ਨੇ ਆਪਣੀ ਧੀ ਨਾਲ ਇੱਕ ਬਹੁਤ ਹੀ ਪਿਆਰੀ ਵੀਡੀਓ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। 

PunjabKesari

ਦੱਸ ਦਈਏ ਕਿ ਇਸ ਵੀਡੀਓ 'ਚ ਪਰਮੀਸ਼ ਵਰਮਾ ਆਪਣੀ ਨੰਨ੍ਹੀ ਧੀ ਨੂੰ ਗੋਦ 'ਚ ਚੁੱਕ ਕੇ ਝੂੰਮਦੇ ਹੋਏ ਨਜ਼ਰ ਆ ਰਹੇ ਹਨ। ਪਿਓ-ਧੀ ਦਾ ਇਹ ਵੀਡੀਓ ਪ੍ਰਸ਼ੰਸਕਾਂ ਤੇ ਕਲਾਕਾਰਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਪਰਮੀਸ਼ ਨੂੰ ਮੁਬਾਰਕਾਂ ਦੇਣ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਹਾਲਾਂਕਿ ਪਰਮੀਸ਼ ਵਰਮਾ ਨੇ ਆਪਣੀ ਧੀ ਦਾ ਚਿਹਰਾ ਨਹੀਂ ਦਿਖਾਇਆ ਹੈ ਪਰ ਨਾਮ ਦਾ ਖ਼ੁਲਾਸਾ ਜ਼ਰੂਰ ਕਰ ਦਿੱਤਾ ਹੈ। ਗੀਤ ਗਰੇਵਾਲ ਤੇ ਪਰਮੀਸ਼ ਵਰਮਾ ਨੇ ਆਪਣੀ ਧੀ ਦਾ ਨਾਂ 'ਸਦਾ' ਰੱਖਿਆ ਹੈ।

PunjabKesari
ਦੱਸਣਯੋਗ ਹੈ ਕਿ ਪਰਮੀਸ਼ ਵਰਮਾ ਨੇ ਪਿਛਲੇ ਸਾਲ ਆਪਣੀ ਗਰਲਫ੍ਰੈਂਡ ਗੀਤ ਗਰੇਵਾਲ ਨਾਲ ਕੈਨੇਡਾ 'ਚ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਕੈਨੇਡਾ ਤੇ ਪੰਜਾਬ 'ਚ ਰਿਸੈਪਸ਼ਨ ਪਾਰਟੀ ਵੀ ਕੀਤੀ ਗਈ ਸੀ, ਜਿਸ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ ਸੀ।

PunjabKesari

ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਰਹੀਆਂ ਸਨ। ਪਰਮੀਸ਼ ਵਰਮਾ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਅਦਾਕਾਰ ਹਨ। ਗਾਇਕੀ ਤੋਂ ਇਲਾਵਾ ਉਹ ਕਮਾਲ ਦੇ ਐਕਟਰ ਵੀ ਹਨ।

PunjabKesari

ਬਹੁਤ ਜਲਦ ਉਹ ਆਪਣੀਆਂ ਨਵੀਆਂ ਫ਼ਿਲਮਾਂ ਨਾਲ ਦਰਸ਼ਕਾਂ ਦੇ ਰੂਬਰੂ ਹੋਣਗੇ। ਅਖੀਰਲੀ ਵਾਰ ਉਹ ਆਪਣੇ ਪਿਤਾ ਨਾਲ ਫ਼ਿਲਮ 'ਮੈਂ ਤੇ ਬਾਪੂ' 'ਚ ਨਜ਼ਰ ਆਏ ਸਨ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News