ਕੁੱਤੇ ਨਾਲ ਵਾਇਰਲ ਹੋਇਆ ਪਰਮੀਸ਼ ਵਰਮਾ ਦਾ ਇਹ ਵੀਡੀਓ, ਜੋ ਲੋਕਾਂ ਵਲੋਂ ਵੇਖਿਆ ਜਾ ਰਿਹੈ ਵਾਰ-ਵਾਰ

05/28/2021 11:11:52 AM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਦੇ ਲਈ ਹਾਸੇ-ਮਜ਼ਾਕ ਅਤੇ ਦਿਲਚਸਪ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਰਹਿੰਦੇ ਹਨ। ਅਜਿਹਾ ਹੀ ਇੱਕ ਹੋਰ ਮਜ਼ੇਦਾਰ ਵੀਡੀਓ ਪਰਮੀਸ਼ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ।

 
 
 
 
 
 
 
 
 
 
 
 
 
 
 
 

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

 

ਦੱਸ ਦਈਏ ਕਿ ਇਸ ਵੀਡੀਓ 'ਚ ਪਰਮੀਸ਼ ਵਰਮਾ ਆਪਣੇ ਪਾਲਤੂ ਕੁੱਤੇ ਬਾਗੀ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਨਵੇਂ ਗੀਤ 'ਮੇਰੀ ਮਰਜ਼ੀ' 'ਤੇ ਬਣਾਇਆ ਹੈ। ਪਰਮੀਸ਼ ਵਰਮਾ ਦਾ ਇਹ ਅੰਦਾਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਪੋਸਟ ਕੀਤੇ ਅਜੇ ਕੁਝ ਹੀ ਸਮਾਂ ਹੋਇਆ ਹੈ ਤੇ ਵੱਡੀ ਗਿਣਤੀ ਲਾਈਕਸ ਅਤੇ ਕੁਮੈਂਟ ਆ ਚੁੱਕੇ ਹਨ।

 

 
 
 
 
 
 
 
 
 
 
 
 
 
 
 
 

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)

ਜੇ ਗੱਲ ਕਰੀਏ ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਮਲਟੀ ਸਟਾਰ ਕਲਾਕਾਰ ਹਨ। ਉਹ ਗਾਇਕ, ਅਦਾਕਾਰ, ਡਾਇਰੈਕਟਰ ਦੇ ਤੌਰ ਤੇ ਆਪਣੇ ਹੁਨਰ ਦਾ ਲੋਹਾ ਮਨਵਾ ਚੁੱਕੇ ਹਨ। ਉਹ ਆਪਣੇ ਸਿੰਗਲ ਟਰੈਕਸ ਤੇ ਫ਼ਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਹ 'ਮੇਰੀ ਮਰਜ਼ੀ' ਗੀਤ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਹਨ। ਦੱਸ ਦਈਏ ਉਹ ਅਖੀਰਲੀ ਵਾਰ ਫ਼ਿਲਮ 'ਜਿੰਦੇ ਮੇਰੀਏ' 'ਚ ਸੋਨਮ ਬਾਜਵਾ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ।  

 
 
 
 
 
 
 
 
 
 
 
 
 
 
 
 

A post shared by 𝐏𝐀𝐑𝐌𝐈𝐒𝐇 𝐕𝐄𝐑𝐌𝐀 (@parmishverma)


sunita

Content Editor

Related News