ਇੰਤਜ਼ਾਰ ਖ਼ਤਮ! ਕੱਲ ਨੂੰ ਪ੍ਰਾਈਮ ਵੀਡੀਓ ’ਤੇ ਰਿਲੀਜ਼ ਹੋਵੇਗੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’

Tuesday, Mar 21, 2023 - 10:26 AM (IST)

ਇੰਤਜ਼ਾਰ ਖ਼ਤਮ! ਕੱਲ ਨੂੰ ਪ੍ਰਾਈਮ ਵੀਡੀਓ ’ਤੇ ਰਿਲੀਜ਼ ਹੋਵੇਗੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’

ਮੁੰਬਈ (ਬਿਊਰੋ)– ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਬਾਕਸ ਆਫਿਸ ’ਤੇ ਦੁਨੀਆ ਭਰ ’ਚ 1000 ਕਰੋੜ ਤੋਂ ਵੱਧ ਦੀ ਕਮਾਈ ਕਰ ਚੁੱਕੀ ਹੈ। ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ, ਜਿਸ ਦਾ ਨਤੀਜਾ ਇਹ ਹੈ ਕਿ ਫ਼ਿਲਮ ਨੂੰ ਓ. ਟੀ. ਟੀ. ’ਤੇ ਇਕ ਮਹੀਨਾ ਪਹਿਲਾਂ ਹੀ ਰਿਲੀਜ਼ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਦੇ ਬਰਸੀ ਸਮਾਗਮ ’ਤੇ ਛਲਕਿਆ ਮਾਪਿਆਂ ਦਾ ਦਰਦ, ਲਾਰੈਂਸ ਨੂੰ ਲੈ ਕੇ ਆਖੀ ਵੱਡੀ ਗੱਲ

ਦੱਸ ਦੇਈਏ ਕਿ ‘ਪਠਾਨ’ ਫ਼ਿਲਮ ਨੂੰ ਅਪ੍ਰੈਲ ’ਚ ਰਿਲੀਜ਼ ਕੀਤਾ ਜਾਣਾ ਸੀ ਪਰ ਦਰਸ਼ਕਾਂ ਦੇ ਉਤਸ਼ਾਹ ਨੂੰ ਦੇਖਦਿਆਂ ਫ਼ਿਲਮ ਦੀ ਟੀਮ ਨੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ ਤੇ ਫ਼ਿਲਮ ਨੂੰ ਓ. ਟੀ. ਟੀ. ’ਤੇ ਇਕ ਮਹੀਨਾ ਪਹਿਲਾਂ ਰਿਲੀਜ਼ ਕਰਨ ਦਾ ਫ਼ੈਸਲਾ ਕੀਤਾ ਹੈ।

‘ਪਠਾਨ’ ਕੱਲ ਯਾਨੀ 22 ਮਾਰਚ ਨੂੰ ਓ. ਟੀ. ਟੀ. ਪਲੇਟਫਾਰਮ ਪ੍ਰਾਈਮ ਵੀਡੀਓ ’ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਗੱਲ ਦੀ ਅਧਿਕਾਰਕ ਜਾਣਕਾਰੀ ਪ੍ਰਾਈਮ ਵੀਡੀਓ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਦੇਖਣ ਨੂੰ ਮਿਲਦੀ ਹੈ।

PunjabKesari

ਫ਼ਿਲਮ ਦਾ ਪੋਸਟਰ ਸਾਂਝਾ ਕਰਦਿਆਂ ਕੈਪਸ਼ਨ ’ਚ ਲਿਖਿਆ ਹੈ, ‘‘ਅਸੀਂ ਮੌਸਮ ’ਚ ਹਲਚਲ ਦੇਖੀ ਹੈ ਕਿਉਂਕਿ ਪਠਾਨ ਆ ਰਿਹਾ ਹੈ।’’ ਦੱਸ ਦੇਈਏ ਕਿ ਇਹ ਫ਼ਿਲਮ ਹਿੰਦੀ, ਤਾਮਿਲ ਤੇ ਤੇਲਗੂ ਤਿੰਨਾਂ ਭਾਸ਼ਾਵਾਂ ’ਚ ਪ੍ਰਾਈਮ ਵੀਡੀਓ ’ਤੇ ਰਿਲੀਜ਼ ਹੋ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News