ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦਾ ਧਮਾਕੇਦਾਰ ਟਰੇਲਰ ਰਿਲੀਜ਼, ਦੇਖ ਖੜ੍ਹੇ ਹੋ ਜਾਣਗੇ ਰੌਂਗਟੇ

Tuesday, Jan 10, 2023 - 02:24 PM (IST)

ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦਾ ਧਮਾਕੇਦਾਰ ਟਰੇਲਰ ਰਿਲੀਜ਼, ਦੇਖ ਖੜ੍ਹੇ ਹੋ ਜਾਣਗੇ ਰੌਂਗਟੇ

ਮੁੰਬਈ (ਬਿਊਰੋ)– ਚਿਰਾਂ ਤੋਂ ਉਡੀਕੀ ਜਾ ਰਹੀ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ’ਚ ਸ਼ਾਹਰੁਖ ਖ਼ਾਨ ਤੋਂ ਇਲਾਵਾ ਦੀਪਿਕਾ ਪਾਦੁਕੋਣ ਤੇ ਜੌਨ ਅਬ੍ਰਾਹਮ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਸੋਨੂੰ ਸੂਦ ਦੇ ਸਨਮਾਨ 'ਚ ਭਾਰਤੀ ਫੌਜ ਨੇ ਕੀਤਾ ਇਹ ਕੰਮ, ਤਸਵੀਰਾਂ ਵਾਇਰਲ

ਟਰੇਲਰ ਐਕਸ਼ਨ ਨਾਲ ਭਰਪੂਰ ਹੈ, ਜਿਸ ਦੀ ਸ਼ੁਰੂਆਤ ’ਚ ਸਾਨੂੰ ‘YRF SPY Universe’ ਦਾ ਨਵਾਂ ਲੋਗੋ ਵੀ ਦੇਖਣ ਨੂੰ ਮਿਲ ਰਿਹਾ ਹੈ। ਟਰੇਲਰ ’ਚ ਸ਼ਾਹਰੁਖ ਖ਼ਾਨ ਦੀ ਜ਼ਬਰਦਸਤ ਐਂਟਰੀ ਦੇਖਣ ਨੂੰ ਮਿਲ ਰਹੀ ਹੈ। ਸ਼ਾਹਰੁਖ ਖ਼ਾਨ ਦਾ ਇਹ ਐਕਸ਼ਨ ਅੰਦਾਜ਼ ਉਸ ਦੀਆਂ ਪਹਿਲੀਆਂ ਫ਼ਿਲਮਾਂ ਨਾਲੋਂ ਬੇਹੱਦ ਵੱਖ ਹੈ।

ਦੱਸ ਦੇਈਏ ਕਿ ਟਰੇਲਰ ’ਚ ਬੇਹੱਦ ਮਜ਼ੇਦਾਰ ਡਾਇਲਾਗਸ ਸੁਣਨ ਨੂੰ ਮਿਲ ਰਹੇ ਹਨ, ਜਿਨ੍ਹਾਂ ਨੂੰ ਸੁਣ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ।

‘ਪਠਾਨ’ ਫ਼ਿਲਮ 25 ਜਨਵਰੀ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਸਿਧਾਰਥ ਆਨੰਦ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦਾ ਕਨੈਕਸ਼ਨ ਰਿਤਿਕ ਰੌਸ਼ਨ ਦੀ ‘ਵਾਰ’ ਤੇ ਸਲਮਾਨ ਖ਼ਾਨ ਦੀ ‘ਟਾਈਗਰ’ ਨਾਲ ਦੱਸਿਆ ਜਾ ਰਿਹਾ ਹੈ। ਉਮੀਦ ਤਾਂ ਇਹ ਵੀ ਲਗਾਈ ਜਾ ਰਹੀ ਹੈ ਕਿ ਫ਼ਿਲਮ ’ਚ ਰਿਤਿਕ ਰੌਸ਼ਨ ਤੇ ਸਲਮਾਨ ਖ਼ਾਨ ਦਾ ਕੈਮਿਓ ਵੀ ਦੇਖਣ ਨੂੰ ਮਿਲੇਗਾ।

ਨੋਟ– ‘ਪਠਾਨ’ ਦਾ ਟਰੇਲਰ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News