ਅਦਾਕਾਰਾ ਪਾਇਲ ਰੋਹਤਗੀ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ
Friday, Jun 25, 2021 - 03:57 PM (IST)
ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੂੰ ਅਹਿਮਦਾਬਾਦ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ 'ਤੇ ਸੁਸਾਇਟੀ ਦੇ ਚੇਅਰਮੈਨ ਖ਼ਿਲਾਫ਼ੀ ਸੋਸ਼ਲ ਮੀਡੀਆ ਉੱਤੇ ਬਦਸਲੂਕੀ ਕਰਨ ਦਾ ਦੋਸ਼ ਹੈ। ਪਾਇਲ ਰੋਹਤਗੀ ਨੇ ਬਾਅਦ ਵਿਚ ਪੋਸਟ ਨੂੰ ਡਿਲੀਟ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪਾਇਲ 'ਤੇ ਸੁਸਾਇਟੀ ਦੇ ਲੋਕਾਂ ਨਾਲ ਵਾਰ-ਵਾਰ ਝਗੜਾ ਕਰਨ, ਚੇਅਰਮੈਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਵੀ ਦੋਸ਼ ਹੈ।
ਪਾਇਲ ਰੋਹਤਗੀ ਨੂੰ ਅਹਿਮਦਾਬਾਦ ਸੈਟੇਲਾਈਟ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। 20 ਜੂਨ ਨੂੰ ਹੋਈ ਸੁਸਾਇਟੀ ਦੀ ਏ. ਜੀ. ਐੱਮ. ਦੀ ਬੈਠਕ ਵਿਚ ਪਾਇਲ ਰੋਹਤਗੀ ਮੈਂਬਰ ਨਾ ਹੋਣ ਦੇ ਬਾਵਜੂਦ ਮੀਟਿੰਗ ਵਿਚ ਆਈ, ਜਦੋਂ ਉਸ ਨੂੰ ਬੋਲਣ ਤੋਂ ਇਨਕਾਰ ਕਰ ਦਿੱਤਾ ਗਿਆ ਤਾਂ ਉਸ ਨੇ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਉਹ ਸੁਸਾਇਟੀ ਵਿਚ ਬੱਚਿਆਂ ਦੇ ਖੇਡਣ ਨੂੰ ਲੈ ਕੇ ਕਈ ਵਾਰ ਝਗੜਾ ਵੀ ਕਰ ਚੁੱਕੀ ਹੈ।
ਇਹ ਖ਼ਬਰ ਵੀ ਪੜ੍ਹੋ - ਜੱਸ ਬਾਜਵਾ ਨੇ ਦੁਆਵਾਂ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ, ਦੱਸਿਆ ਕਿਵੇਂ ਹੋਇਆ ਇਹ ਭਿਆਨਕ ਸੜਕ ਹਾਦਸਾ
ਪਾਇਲ ਨੂੰ ਪਹਿਲਾਂ ਵੀ ਕੀਤਾ ਜਾ ਚੁੱਕਿਆ ਹੈ ਗ੍ਰਿਫ਼ਤਾਰ
ਇਸ ਤੋਂ ਪਹਿਲਾਂ ਵੀ ਪਾਇਲ ਨੂੰ ਇਕ ਵਾਰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪਾਇਲ ਰੋਹਤਗੀ ਨੂੰ ਰਾਜਸਥਾਨ ਦੀ ਬੂੰਦੀ ਪੁਲਸ ਨੇ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪਾਇਲ ਨੂੰ ਰਾਜਸਥਾਨ ਦੀ ਅਦਾਲਤ ਤੋਂ ਜ਼ਮਾਨਤ ਮਿਲ ਗਈ।
ਇਹ ਖ਼ਬਰ ਵੀ ਪੜ੍ਹੋ - ਅਸਫ਼ਲ ਕਰੀਅਰ ਮਗਰੋਂ ਜਦੋਂ ਆਫਤਾਬ ਨੇ ਲਿਆ ਐਡਲਟ ਫ਼ਿਲਮਾਂ ਦਾ ਸਹਾਰਾ, ਜਾਣੋ ਹੋਰ ਵੀ ਮਜ਼ੇਦਾਰ ਕਿੱਸੇ
ਇਹ ਸੀ ਮਾਮਲਾ?
ਪਾਇਲ ਦੁਆਰਾ 21 ਸਤੰਬਰ 2019 ਨੂੰ ਵੀਡੀਓ ਅਤੇ ਪੋਸਟ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਗਿਆ ਸੀ। ਇਸ ਵੀਡੀਓ ਵਿਚ ਸਾਬਕਾ ਸੁਤੰਤਰਤਾ ਸੈਨਾਨੀ ਮੋਤੀ ਲਾਲ ਨਹਿਰੂ ਅਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਇੰਦਰਾ ਗਾਂਧੀ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਸਮਾਜ ਸੇਵਕ ਅਤੇ ਯੂਥ ਕਾਂਗਰਸ ਦੇ ਨੇਤਾ ਚਰਮੇਸ਼ ਸ਼ਰਮਾ ਨੇ ਪਾਇਲ ਰੋਹਤਗੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਖ਼ਬਰ ਵੀ ਪੜ੍ਹੋ - ਕਿਸਾਨੀ ਮੋਰਚੇ 'ਚ ਮੋਢਾ ਨਾਲ ਮੋਢਾ ਲਾ ਕੇ ਖੜ੍ਹੇ ਜੱਸ ਬਾਜਵਾ ਦੀਆਂ ਪਤਨੀ ਨਾਲ ਵੇਖੋ ਖ਼ੂਬਸੂਰਤ ਤਸਵੀਰਾਂ
ਇਨ੍ਹਾਂ ਵਿਵਾਦਾਂ ਨਾਲ ਵੀ ਜੁੜ ਚੁੱਕਾ ਹੈ ਨਾਮ
ਪਾਇਲ ਰੋਹਤਗੀ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਹੈ ਅਤੇ ਆਪਣੇ ਟਵੀਟ ਕਰਕੇ ਬਹੁਤ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਨ੍ਹਾਂ ਨੂੰ ਟਰੋਲਸ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਪਾਇਲ ਦਾ ਨਾਮ ਕਈ ਵਿਵਾਦਾਂ ਵਿਚ ਸ਼ਾਮਲ ਰਿਹਾ ਹੈ ਜਿਵੇਂ ਕਿ ਸਤੀ ਦੇ ਰਿਵਾਜ ਦਾ ਪੱਖ ਪੂਰਨਾ, ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜ਼ਈ ਨੂੰ ਬਦਸਲੂਕੀ ਕਰਨਾ, ਵੀਰ ਸ਼ਿਵਾਜੀ ਮਹਾਰਾਜ ਦੀ ਜਾਤੀ 'ਤੇ ਸਵਾਲ ਉਠਾਉਣਾ, ਧਾਰਾ 370 ਬਾਰੇ ਵਿਵਾਦਪੂਰਨ ਬਿਆਨ ਦੇਣਾ, ਫੂਡ ਐਪ ਜ਼ੋਮੈਟੋ ਨੂੰ ਧਰਮ ਨਿਰਪੱਖ ਦੱਸਣਾ ਆਦਿ ਹਨ।