ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਵੀਡੀਓ ਵਾਇਰਲ

Monday, Feb 10, 2025 - 10:57 AM (IST)

ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਨਾਲ Stage ‘ਤੇ ਭਿੜਿਆ ਸ਼ਖਸ਼, ਵੀਡੀਓ ਵਾਇਰਲ

ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਵਿਲੱਖਣ ਗਾਇਕੀ ਦੇ ਦਮ ਤੇ ਦੇਸ਼ ਅਤੇ ਵਿਦੇਸ਼ 'ਚ ਵੱਖਰੀ ਪਛਾਣ ਬਣਾਈ ਹੈ। ਦੱਸ ਦੇਈਏ ਕਿ ਹਰਭਜਨ ਮਾਨ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਇਸ ਵਿਚਾਲੇ ਹਾਲ ਹੀ 'ਚ ਗਾਇਕ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਇੰਟਰਨੈੱਟ ਉੱਪਰ ਇੱਕ ਵੀਡੀਓ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਇਸ ਵਿੱਚ ਵਿਆਹ ਪ੍ਰੋਗਰਾਮ ਦੌਰਾਨ ਹਰਭਜਨ ਮਾਨ ਨੂੰ ਕਿਸੇ ਗੱਲ ਨੂੰ ਲੈ ਕੇ ਗੁੱਸਾ ਆ ਗਿਆ ਹੈ। ਇਸ ਤੋਂ ਬਾਅਦ ਉਹ ਸਟੇਜ ਤੋਂ ਚਲੇ ਜਾਂਦੇ ਹਨ। ਇਸ ਵਾਇਰਲ ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਪਹਿਲਾਂ ਗਾਇਕ ਗੱਲ ਕਰ ਰਹੇ ਸ਼ਖਸ਼ ਦਾ ਹੱਥ ਝਟਕਦਾ ਹੈ ਅਤੇ ਫਿਰ ਗੁੱਸੇ ਵਾਲੀ ਪ੍ਰਤੀਕਿਰਿਆ ਦਿੰਦਾ ਹੈ। 

ਇਹ ਵੀ ਪੜ੍ਹੋ- ਲਾਲ ਜੋੜਾ ਪਾ ਕੇ ਪਾਕਿਸਤਾਨ ਪੁੱਜੀ ਰਾਖੀ ਸਾਵੰਤ, ਵੀਡੀਓ ਵਾਇਰਲ

ਦੱਸ ਦੇਈਏ ਕਿ ਇਸ ਵੀਡੀਓ ਉੱਪਰ ਯੂਜ਼ਰਸ ਵੱਲੋਂ ਵੀ ਲਗਾਤਾਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Priyanka

Content Editor

Related News