ਗਲੋਬਲ ਸਟਾਰ ਦਿਲਜੀਤ ਦੋਸਾਂਝ ਇਸ ਸ਼ਖਸ ਨੂੰ ਵੇਖ ਭੱਜੇ ਪੁੱਠੇ ਪੈਰੀਂ, ਵਜ੍ਹਾ ਜਾਣ ਨਿਕਲੇਗਾ ਹਾਸਾ

Monday, May 20, 2024 - 03:17 PM (IST)

ਗਲੋਬਲ ਸਟਾਰ ਦਿਲਜੀਤ ਦੋਸਾਂਝ ਇਸ ਸ਼ਖਸ ਨੂੰ ਵੇਖ ਭੱਜੇ ਪੁੱਠੇ ਪੈਰੀਂ, ਵਜ੍ਹਾ ਜਾਣ ਨਿਕਲੇਗਾ ਹਾਸਾ

ਜਲੰਧਰ (ਬਿਊਰੋ) : ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਦਰਅਸਲ, ਇਸ ਵੀਡੀਓ 'ਚ ਦਿਲਜੀਤ ਇੱਕ ਸ਼ਖਸ ਕੋਲੋਂ ਡਰ ਪੁੱਠੇ ਪੈਰੀ ਭੱਜਦੇ ਹੋਏ ਦਿਖਾਈ ਦੇ ਰਹੇ ਹਨ। ਹੁਣ ਇਹ ਵੀਡੀਓ ਵੇਖ ਕੇ ਫੈਨਜ਼ ਸੋਚ ਰਹੇ ਹਨ ਕਿ ਆਖਿਰ ਦਿਲਜੀਤ ਨੇ ਅਜਿਹਾ ਕਿਉਂ ਕੀਤਾ? ਉਨ੍ਹਾਂ ਨੇ ਅਜਿਹਾ ਕੀ ਵੇਖ ਲਿਆ, ਜਿਸ ਕਾਰਨ ਉਨ੍ਹਾਂ ਨੂੰ ਭੱਜਣਾ ਪੈ ਗਿਆ। 

ਇਹ ਖ਼ਬਰ ਵੀ ਪੜ੍ਹੋ - ਸਾਊਥ ਦੇ ਮਸ਼ਹੂਰ ਐਕਟਰ ਨੇ ਕੀਤੀ ਖੁਦਕੁਸ਼ੀ, ਅਦਾਕਾਰਾ ਪਵਿੱਤਰਾ ਜੈਰਾਮ ਦੀ ਮੌਤ ਤੋਂ ਬਾਅਦ ਸੀ ਡਿਪਰੈਸ਼ਨ 'ਚ

ਦਰਅਸਲ, ਇਸ ਵੀਡੀਓ 'ਚ ਦਿਲਜੀਤ ਦੋਸਾਂਝ ਦੇ ਪਿੱਛੇ ਮਸ਼ਹੂਰ ਫੋਟੋਗ੍ਰਾਫਰ ਸੁਤੇਜ ਸਿੰਘ ਪੰਨੂ ਭੱਜਦਾ ਹੋਇਆ ਨਜ਼ਰ ਆ ਰਿਹਾ ਹੈ। ਸੁਤੇਜ ਨੂੰ ਜ਼ਿਆਦਾਤਰ ਬਜ਼ੁਰਗ ਲੋਕਾਂ ਦੀਆਂ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਦਾ ਹੈ। ਜਿਵੇਂ ਹੀ ਦਿਲਜੀਤ ਦੋਸਾਂਝ ਨੇ ਫੋਟੋਗ੍ਰਾਫਰ ਸੁਤੇਜ ਸਿੰਘ ਨੂੰ ਵੇਖਿਆ ਤਾਂ ਪੁੱਠੇ ਪੈਰੀਂ ਭੱਜਣ ਲੱਗੇ। ਅਜਿਹਾ ਕਰਦੇ ਸਮੇਂ ਦਿਲਜੀਤ ਦੋਸਾਂਝ ਦਾ ਹਾਸਾ ਨਿਕਲ ਜਾਂਦਾ ਹੈ ਅਤੇ ਉਹ ਆਖਦੇ ਹਨ ਕਿ ਤੁਸੀ ਬਜ਼ੁਰਗਾਂ ਦੀਆਂ ਪਿਆਰੀਆਂ-ਪਿਆਰੀਆਂ ਤਸਵੀਰਾਂ ਲੈਂਦੇ ਹੋ ਪਰ ਮੈਂ ਬਜ਼ੁਰਗ ਨਹੀਂ। ਦੋਸਾਂਝਾਵਾਲਾ ਫੋਟੋਗ੍ਰਾਫਰ ਨੂੰ ਕਹਿੰਦਾ ਹੈ ਕਿ ਤੁਸੀਂ 40 ਸਾਲ ਬਾਅਦ ਆਉਣਾ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਵੱਡਾ ਝਟਕਾ! ਨਹੀਂ ਬਣ ਰਹੀ ਇਹ ਪੰਜਾਬੀ ਫ਼ਿਲਮ, ਸਾਹਮਣੇ ਆਈ ਹੈਰਾਨੀਜਨਕ ਵਜ੍ਹਾ

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਫ਼ਿਲਮ 'ਜੱਟ ਐਂਡ ਜੁਲੀਅਟ 3' 'ਚ ਨਜ਼ਰ ਆਉਣ ਵਾਲੇ ਹਨ। ਇਸ ਫ਼ਿਲਮ 'ਚ ਉਹ ਇੱਕ ਵਾਰ ਮੁੜ ਨੀਰੂ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਇਸ 'ਚ ਅਦਾਕਾਰਾ ਜੈਸਮੀਨ ਬਾਜਵਾ ਵੀ ਵਿਖਾਈ ਦੇਵੇਗੀ। ਇਹ ਫ਼ਿਲਮ 28 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ। ਉਥੇ ਹੀ ਦਿਲਜੀਤ ਦੋਸਾਂਝ ਦੀ ਫ਼ਿਲਮ 'ਰੰਨਾਂ 'ਚ ਧੰਨਾ' ਨੂੰ ਰੱਦ ਕਰ ਦਿੱਤਾ ਹੈ। ਖ਼ਬਰਾਂ ਹਨ ਕਿ ਇਸ ਫ਼ਿਲਮ ਨੂੰ ਨਹੀਂ ਬਣਾਇਆ ਜਾਵੇਗਾ। ਇਸ ਬਾਰੇ ਪੰਜਾਬੀ ਫ਼ਿਲਮ ਨਿਰਦੇਸ਼ਕ ਅਮਰਜੀਤ ਸਿੰਘ ਸਰਾਓ ਨੇ ਵੱਡਾ ਖੁਲਾਸਾ ਕੀਤਾ ਹੈ। ਦਰਅਸਲ, ਉਨ੍ਹਾਂ ਪੋਸਟ ਸ਼ੇਅਰ ਕਰ ਲਿਖਿਆ, ''ਮੈਂ ਇੱਕ ਪੋਸਟ ਪਾਈ ਸੀ ਕੱਲ੍ਹ ਪਰਸੋਂ...ਕੀ 'ਰੰਨਾਂ 'ਚ ਧੰਨਾ' ਅਸੀ ਨਹੀਂ ਬਣਾ ਰਹੇ। ਉਸ ਦਾ ਬਸ ਇਹੀ ਮਤਲਬ ਸੀ ਕਿ ਅਸੀਂ ਕੁਝ 3 ਮਹੀਨੇ ਪਹਿਲਾਂ ਫੈਸਲਾ ਕਰ ਲਿਆ ਸੀ ਕਿ ਫ਼ਿਲਮ ਨਾ ਕਰਨ ਦਾ। ਤੁਹਾਡੇ ਮੈਸੇਜ ਆਉਂਦੇ ਰਹਿੰਦੇ ਮੈਂ ਬਸ ਅਪਡੇਟ ਹੀ ਦਿੱਤੀ ਸੀ। ਇਸ ਤੋਂ ਬਿਨਾਂ ਪੋਸਟ ਦਾ ਕੋਈ ਮਤਲਬ ਨਹੀਂ ਸੀ। ਜ਼ਾਹਿਰ ਹੈ, ਜੇਕਰ ਪ੍ਰੋਜੈਕਟ ਨਾ ਹੋਵੇ ਤਾਂ ਮਹਿਸੂਸ ਹੁੰਦਾ ਹੈ ਪਰ ਅਸੀਂ ਸਮਝਦੇ ਹਾਂ ਕਿ ਕਈ ਵਾਰ ਚੀਜ਼ਾਂ ਕੰਮ ਨਹੀਂ ਕਰਦੀਆਂ। ਮੈਂ ਅੱਜ ਇਹ ਤਾਂ ਲਿਖਿਆ ਕਿਉਂ ਗੱਲ ਗਲਤ ਪਾਸੇ ਵੱਲ ਤੁਰ ਪਈ ਹੈ। ਜੇਕਰ ਮੈਨੂੰ ਇੰਡਸਟਰੀ 'ਚ ਕਿਸੇ ਨਾਲ ਗੁੱਸਾ ਹੋਵੇਗਾ ਤਾਂ ਮੈਂ ਫੋਨ ਕਰ ਲਵਾਂਗਾ ਇੰਨਾ ਕੁ ਤਾਂ ਸਾਡਾ ਆਪਸ 'ਚ ਚੱਲਦਾ ਰਹਿੰਦਾ ਹੈ। ਮੈਂ ਇਹ ਸੋਸ਼ਲ ਮੀਡੀਆ 'ਤੇ ਨਹੀਂ ਪਾਉਂਗਾ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News