ਬਲੈਕ ਸ਼ਾਰਟ ਡਰੈੱਸ ''ਚ ਮੌਨੀ ਰਾਏ ਨੇ ਸਾਂਝੀਆਂ ਕੀਤੀਆਂ ਤਸਵੀਰਾਂ

2021-09-23T17:09:57.86

ਮੁੰਬਈ- ਟੀਵੀ ਦੀ ਮਸ਼ਹੂਰ ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਵੇਂ ਕਿ ਸਭ ਜਾਣਦੇ ਹਨ ਕਿ ਉਹ ਘੁੰਮਣ ਦੀ ਸ਼ੌਕੀਨ ਹੈ। ਅਕਸਰ ਉਸ ਨੂੰ ਦੇਸ਼ ਅਤੇ ਵਿਦੇਸ਼ਾਂ ਦੀਆਂ ਸੁੰਦਰ ਥਾਵਾਂ ਉੱਤੇ ਛੁੱਟੀਆਂ ਦਾ ਲੁਤਫ ਲੈਂਦੇ ਹੋਏ ਵੇਖਿਆ ਗਿਆ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀਆਂ ਨਵੀਆਂ ਤਸਵੀਰਾਂ ਖੂਬ ਸ਼ੇਅਰ ਹੋ ਰਹੀਆਂ ਹਨ।

PunjabKesari
ਦੱਸ ਦਈਏ ਇਨੀਂ ਦਿਨੀਂ ਉਹ ਨੀਦਰਲੈਂਡ ਦੇ ਐਮਸਟਰਡਮ ਵਿੱਚ ਛੁੱਟੀਆਂ ਮਨਾ ਰਹੀ ਹੈ। ਜਿੱਥੋਂ ਉਨ੍ਹਾਂ ਨੇ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਜਿਨ੍ਹਾਂ 'ਚ ਉਹ ਗਲੈਮਰਸ ਅੰਦਾਜ਼ 'ਚ ਸੜਕ ਕੰਢੇ ਖੜ੍ਹੀ ਹੋਈ ਆਪਣੀਆਂ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਦੇ ਨਾਲ ਮੌਨੀ ਰਾਏ ਨੇ ਦੱਸਿਆ ਹੈ ਕਿ ਉਹ ਨੀਦਰਲੈਂਡ ਦੇ ਐਮਸਟਰਡਮ ਵਿੱਚ ਛੁੱਟੀਆਂ ਦਾ ਆਨੰਦ ਲੈ ਰਹੀ ਹੈ। 

PunjabKesari
ਜੇ ਗੱਲ ਕਰੀਏ ਮੌਨੀ ਰਾਏ ਦੇ ਵਰਕ ਫਰੰਟ ਦੀ ਤਾਂ ਉਹ ਜਲਦ ਹੀ ਇੱਕ ਨਵੇਂ ਮਿਊਜ਼ਿਕ ਵੀਡੀਓ 'ਚ ਨਜ਼ਰ ਆਵੇਗੀ। 'ਦਿਲ ਗਲਤੀ ਕਰ ਬੈਠਾ ਹੈ' ਜੋ ਕਿ 25 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਉਹ ਜੁਬਿਨ ਨੌਟਿਆਲ ਦੇ ਨਾਲ ਨਜ਼ਰ ਆਵੇਗੀ। ਇਸ ਤੋਂ ਇਲਾਵਾ ਕਈ ਮਸ਼ਹੂਰ ਟੀਵੀ ਸੀਰੀਅਲਾਂ ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਾਲੀਵੁੱਡ 'ਚ ਵੀ ਕਾਫੀ ਐਕਟਿਵ ਹੈ। ਉਹ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਫਿਲਮ 'ਬ੍ਰਹਮਾਸਤਰ' ਵਿੱਚ ਵੀ ਨਜ਼ਰ ਆਵੇਗੀ।

PunjabKesari


Aarti dhillon

Content Editor

Related News