ਗਣਪਤੀ ਬੱਪਾ ਨੂੰ ਮੱਥਾ ਟੇਕਦੇ ਹੋਏ ਨੇਹਾ ਧੂਪੀਆ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Wednesday, Sep 15, 2021 - 10:30 AM (IST)

ਗਣਪਤੀ ਬੱਪਾ ਨੂੰ ਮੱਥਾ ਟੇਕਦੇ ਹੋਏ ਨੇਹਾ ਧੂਪੀਆ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਮੁੰਬਈ- ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਜੋ ਕਿ ਬਹੁਤ ਜਲਦ ਦੂਜੀ ਵਾਰ ਮੰਮੀ ਬਣਨ ਜਾ ਰਹੀ ਹੈ। ਇਨੀਂ ਦਿਨੀਂ ਉਹ ਆਪਣੀ ਪ੍ਰੈਂਗਨੇਸੀ ਟਾਈਮ ਨੂੰ ਇਨਜੁਆਏ ਕਰ ਰਹੀ ਹੈ। ਉਨ੍ਹਾਂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਹਨ।

PunjabKesari
ਨੇਹਾ ਧੂਪੀਆ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਇੱਕ ਨਹੀਂ ਸਗੋਂ ਪੂਰੀਆਂ ਨੌ ਤਸਵੀਰਾਂ ਪੋਸਟ ਕੀਤੀਆਂ ਹਨ। ਪਹਿਲੀ ਤਸਵੀਰ ‘ਚ ਉਹ ਗਣਪਤੀ ਨੂੰ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਕੈਪਸ਼ਨ ਵੀ ਲਿਖੀ ਹੈ।

PunjabKesari

ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਵੱਡੀ ਗਿਣਤੀ ‘ਚ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ।

PunjabKesari
ਸਾਲ 2018 ਵਿੱਚ ਅੰਗਦ ਬੇਦੀ ਅਤੇ ਨੇਹਾ ਧੂਪੀਆ ਸੁਰਖੀਆਂ ਵਿੱਚ ਆ ਗਏ ਸਨ ਜਦੋਂ ਦੋਵਾਂ ਨੇ ਗੁਪਚੁਪ ਤਰੀਕੇ ਨਾਲ ਵਿਆਹ ਕਰਵਾ ਲਿਆ ਸੀ। ਦੋਵਾਂ ਨੇ ਸਿੱਖ ਰੀਤੀ ਰਿਵਾਜਾਂ ਦੇ ਨਾਲ ਵਿਆਹ ਕਰਵਾਇਆ ਸੀ। ਦੱਸ ਦਈਏ ਇਸ ਤੋਂ ਪਹਿਲਾਂ ਦੋਵੇਂ ਇੱਕ ਧੀ ਦੇ ਮਾਪੇ ਹਨ। ਦੋਵਾਂ ਨੇ ਆਪਣੀ ਧੀ ਦਾ ਨਾਂਅ ਮੇਹਰ ਬੇਦੀ ਰੱਖਿਆ ਹੋਇਆ ਹੈ। ਬਹਤੁ ਜਲਦ ਮੇਹਰ ਵੱਡੀ ਭੈਣ ਬਣਨ ਜਾ ਰਹੀ ਹੈ।

PunjabKesariPunjabKesariPunjabKesariPunjabKesari

PunjabKesari

PunjabKesari


author

Aarti dhillon

Content Editor

Related News