ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਤਰ ਵਿਆਨ ਵਲੋਂ ਸਾਂਝੀਆਂ ਕੀਤੀਆਂ ਮਾਂ ਸ਼ਿਲਪਾ ਨਾਲ ਤਸਵੀਰਾਂ ਹੋਈਆਂ ਵਾਇਰਲ
Wednesday, Aug 04, 2021 - 02:51 PM (IST)

ਮੁੰਬਈ- ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦਾ ਪਰਿਵਾਰ ਇਨੀਂ ਦਿਨੀਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ਿਲਪਾ ਅਤੇ ਉਹਨਾਂ ਦਾ ਪਰਿਵਾਰ ਲਗਾਤਾਰ ਲੋਕਾਂ ਦੇ ਨਿਸ਼ਾਨੇ ‘ਤੇ ਹੈ। ਇਸ ਸਭ ਦੇ ਚੱਲਦੇ ਸ਼ਿਲਪਾ ਸ਼ੈੱਟੀ ਨੇ ਆਪਣੀ ਚੁੱਪੀ ਤੋੜਦੇ ਹੋਏ ਅਧਿਕਾਰਤ ਬਿਆਨ ਦਿੱਤਾ ਸੀ। ਇਸ ਦੇ ਨਾਲ ਹੀ ਸ਼ਿਲਪਾ ਦੇ ਬਿਆਨ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਵਿਆਨ ਰਾਜ ਕੁੰਦਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਹੈ।
ਵਿਆਨ ਰਾਜ ਕੁੰਦਰਾ ਨੇ ਆਪਣੀ ਮਾਂ ਸ਼ਿਲਪਾ ਸ਼ੈੱਟੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਵਿੱਚ ਮਾਂ ਅਤੇ ਬੇਟੇ ਦੀ ਕੈਮਿਸਟਰੀ ਵੀ ਬਹੁਤ ਖ਼ਾਸ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਵਿਆਨ ਸ਼ਿਲਪਾ ਸ਼ੈੱਟੀ ਨੂੰ ਗਲੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ।
ਇਕ ਹੋਰ ਤਸਵੀਰ ‘ਚ ਸ਼ਿਲਪਾ ਪੁੱਤਰ ਵਿਆਨ ਨੂੰ ਚੁੰਮਦੀ ਹੋਈ ਨਜ਼ਰ ਆ ਰਹੀ ਹੈ। ਇਹਨਾਂ ਤਸਵੀਰਾਂ ਤੇ ਲੋਕ ਲਗਾਤਾਰ ਕਮੈਂਟ ਕਰ ਰਹੇ ਹਨ। ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਵਾਂਗ ਉਹਨਾਂ ਦਾ ਪੁੱਤਰ ਵਿਆਨ ਰਾਜ ਕੁੰਦਰਾ ਵੀ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ। ਵਿਆਨ ਆਪਣੇ ਮਾਤਾ-ਪਿਤਾ, ਭੈਣ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦਾ ਰਹਿੰਦਾ ਹੈ।