ਬਾਲੀਵੁੱਡ ਦੇ ਹੀਮੈਨ 'ਧਰਮਿੰਦਰ' ਦੀਆਂ ਇਨ੍ਹਾਂ ਤਸਵੀਰਾਂ ਨੇ ਵਧਾਈ ਪ੍ਰਸ਼ੰਸਕਾਂ ਦੀ ਚਿੰਤਾ
Tuesday, Apr 01, 2025 - 03:05 PM (IST)

ਐਂਟਰਟੇਨਮੈਂਟ ਡੈਸਕ- ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ ਹਨ। ਹਾਲ ਹੀ 'ਚ ਅਦਾਕਾਰ ਨੂੰ ਮੁੰਬਈ ਦੇ ਇਕ ਹਸਪਤਾਲ 'ਚੋਂ ਬਾਹਰ ਆਉਂਦੇ ਦੇਖਿਆ ਗਿਆ, ਜਿਸ ਨਾਲ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਚਿੰਤਾ ਵਧ ਗਈ ਹੈ।
ਧਰਮਿੰਦਰ ਦੀ ਇਕ ਅੱਖ 'ਤੇ ਪੱਟੀ ਬੰਨ੍ਹੀ ਹੋਈ ਸੀ ਅਤੇ ਉਹ ਕਾਫੀ ਪਰੇਸ਼ਾਨ ਨਜ਼ਰ ਆ ਰਹੇ ਸਨ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਕਿ ਉਨ੍ਹਾਾਂ ਨੂੰ ਕੀ ਹੋਇਆ ਅਤੇ ਉਨ੍ਹਾਂ ਦੀ ਅੱਖ 'ਚ ਕੀ ਸਮੱਸਿਆ ਹੈ। ਇਸ ਦੌਰਾਨ ਧਰਮਿੰਦਰ ਦੇ ਨਾਲ ਇਕ ਹੋਰ ਵਿਅਕਤੀ ਵੀ ਸੀ, ਜਿਸ ਦੀ ਅੱਖ 'ਤੇ ਵੀ ਪੱਟੀ ਬੰਨ੍ਹੀ ਹੋਈ ਸੀ। ਹੁਣ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ ਅਤੇ ਪ੍ਰਸ਼ੰਸਕ ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਬੇਤਾਬ ਹਨ। ਹਰ ਕੋਈ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰ ਰਿਹਾ ਹੈ।
ਇਹ ਵੀ ਪੜ੍ਹੋ: ਆਪਣਾ ਨਾਮ ਬਦਲਣਾ ਚਾਹੁੰਦੇ ਹਨ ਅੱਲੂ ਅਰਜੁਨ! 'ਪੁਸ਼ਪਾ 2' ਦੀ ਸਫਲਤਾ ਹੈ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8