ਗਾਇਕ ਐਮੀ ਵਿਰਕ ਦੇ ਪਿਤਾ ਦੇ ਸਰਪੰਚ ਬਣਨ ਤੋਂ ਬਾਅਦ ਜਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
Tuesday, Oct 08, 2024 - 01:35 PM (IST)
ਜਲੰਧਰ - ਪ੍ਰਸਿੱਧ ਗਾਇਕ ਤੇ ਅਦਾਕਾਰ ਐਮੀ ਵਿਰਕ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਜੰਮਪਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ।
ਸਰਬ ਸੰਮਤੀ ਨਾਲ ਚੁਣੇ ਸਰਪੰਚ ਕੁਲਜੀਤ ਸਿੰਘ ਦੇ ਪਿੰਡ ਖੁਸ਼ੀ ਦਾ ਮਾਹੌਲ ਅਤੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਮਨਾਈ ਜਾ ਰਹੀ ਹੈ। ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਦੇ ਜਿੱਤਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਵਾਈਰਲ ਹੋ ਰਹੀਆਂ ਹਨ ਜਿੱਥੇ ਪੂਰਾ ਪਰਿਵਾਰ ਜਸ਼ਨ ਮਨਾਉਂਦਾ ਨਜ਼ਰ ਆ ਰਿਹਾ ਹੈ।
ਦੱਸ ਦਈਏ ਕਿ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ 'ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਦੇ ਨਗਰ ਵੱਲੋਂ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਸੌਂਪ ਕੇ ਪਿੰਡ ਦਾ ਸਰਪੰਚ ਸਰਬ ਸੰਮਤੀ ਨਾਲ ਚੁਣਿਆ ਗਿਆ ਹੈ।
ਇਸ ਮੌਕੇ ਜਿੱਥੇ ਐਮੀ ਵਿਰਕ ਦਾ ਪਰਿਵਾਰ ਖੁਸ਼ੀਆਂ ਮਨਾ ਰਿਹਾ। ਉੱਥੇ ਹੁਣ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ।