ਪੰਜਾਬੀ ਸੂਟ 'ਚ ਸ਼ਰਧਾ ਆਰੀਆ ਨੇ ਸਾਂਝੀਆਂ ਕੀਤੀਆਂ ਤਸਵੀਰਾਂ, ਅਦਾਕਾਰਾ ਦੀ ਲੁੱਕ ਦੇਖ ਦੀਵਾਨੇ ਹੋਏ ਪ੍ਰਸ਼ੰਸਕ
Thursday, Jan 27, 2022 - 05:38 PM (IST)
ਮੁੰਬਈ- 'ਕੁੰਡਲੀ ਭਾਗਿਆ' ਫੇਮ ਸ਼ਰਧਾ ਆਰੀਆ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
ਹਾਲ ਹੀ 'ਚ ਅਦਾਕਾਰਾ ਨੇ ਸਲਵਾਰ ਸੂਟ 'ਚ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ।
ਲੁੱਕ ਦੀ ਗੱਲ ਕਰੀਏ ਤਾਂ ਸ਼ਰਧਾ ਆਰੀਆ ਵ੍ਹਾਈਟ ਪ੍ਰਿੰਟੇਡ ਸਲਵਾਰ ਸੂਟ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਰੈੱਡ ਦੁਪੱਟਾ ਕੈਰੀ ਕੀਤਾ ਹੋਇਆ ਹੈ। ਡਾਇਮੰਡ ਜਿਊਲਰੀ, ਲਾਈਟ ਮੇਕਅਪ ਅਤੇ ਵਾਲਾਂ 'ਚ ਪਰਾਂਦੇ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।
ਇਸ ਲੁੱਕ 'ਚ ਅਦਾਕਾਰਾ ਬਹੁਤ ਖੂਬਸੂਰਤ ਲੱਗ ਰਹੀ ਹੈ। ਸ਼ਰਧਾ ਦੀਆਂ ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾ ਦਿੱਤਾ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖ਼ੂਬ ਪਿਆਰ ਲੁਟਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ 16 ਨਵੰਬਰ ਨੂੰ ਸ਼ਰਧਾ ਨੇ ਨੇਵੀ ਅਫ਼ਸਰ ਰਾਹੁਲ ਸ਼ਰਮਾ ਨਾਲ ਵਿਆਹ ਕੀਤਾ ਸੀ। ਵਿਆਹ ਤੋਂ ਬਾਅਦ ਤੋਂ ਹੀ ਅਦਾਕਾਰਾ ਲਗਾਤਾਰ ਚਰਚਾ 'ਚ ਬਣੀ ਹੋਈ ਹੈ। ਸੋਸ਼ਲ ਮੀਡੀਆ 'ਤੇ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਨ ਨਾਲ ਅਦਾਕਾਰਾ ਦੀ ਫੈਨ ਫੋਲੋਇੰਗ 'ਚ ਵਾਧਾ ਹੋਇਆ ਹੈ।
ਹਾਲ ਹੀ 'ਚ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ 5 ਮਿਲੀਅਨ ਫੋਲੋਅਰਸ ਪੂਰੇ ਕੀਤੇ ਸਨ ਜਿਸ ਦਾ ਸ਼ਰਧਾ ਨੇ ਜਸ਼ਨ ਵੀ ਮਨਾਇਆ ਸੀ।