ਕੱਲ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਗੀਤ ‘ਪਿੰਡ ਪਿੰਡ’

Sunday, Oct 24, 2021 - 12:03 PM (IST)

ਕੱਲ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਗੀਤ ‘ਪਿੰਡ ਪਿੰਡ’

ਚੰਡੀਗੜ੍ਹ (ਬਿਊਰੋ)– 5 ਨਵੰਬਰ ਨੂੰ ਦੁਨੀਆ ਭਰ ’ਚ ਪੰਜਾਬੀ ਫ਼ਿਲਮ ‘ਪਾਣੀ ’ਚ ਮਧਾਣੀ’ ਰਿਲੀਜ਼ ਹੋਣ ਜਾ ਰਹੀ ਹੈ। ਤਾਲਾਬੰਦੀ ਤੋਂ ਬਾਅਦ ਗਿੱਪੀ ਗਰੇਵਾਲ ਦੀ ਇਹ ਪਹਿਲੀ ਫ਼ਿਲਮ ਹੈ। ਫ਼ਿਲਮ ਦੇ ਟਰੇਲਰ ਤੇ ਗੀਤ ‘ਜੀਨ’ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਹੈ। ਉਥੇ ਹੁਣ ਫ਼ਿਲਮ ਦਾ ਦੂਜਾ ਗੀਤ ਵੀ ਰਿਲੀਜ਼ ਹੋਣ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਐੱਨ. ਸੀ. ਬੀ. ਨੇ ਆਰੀਅਨ ਖ਼ਾਨ ਸਮੇਤ 20 ਮੁਲਜ਼ਮਾਂ ਦੇ ਬੈਂਕ ਵੇਰਵਿਆਂ ਦੀ ਛਾਣਬੀਣ ਕੀਤੀ

ਫ਼ਿਲਮ ਦਾ ਦੂਜਾ ਰਿਲੀਜ਼ ਹੋਣ ਵਾਲਾ ਗੀਤ ‘ਪਿੰਡ ਪਿੰਡ’ ਹੈ। ‘ਪਿੰਡ ਪਿੰਡ’ ਗੀਤ ਕੱਲ ਯਾਨੀ 25 ਅਕਤੂਬਰ ਨੂੰ ਸਵੇਰੇ 9 ਵਜੇ ਰਿਲੀਜ਼ ਹੋਵੇਗਾ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ। ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ ਤੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ।

ਗੀਤ ਦਾ ਪੋਸਟਰ ਅੱਜ ਰਿਲੀਜ਼ ਹੋਇਆ ਹੈ। ਇਸ ਪੋਸਟਰ ’ਚ ਗਿੱਪੀ ਗਰੇਵਾਲ ਨਾਲ ਨੀਰੂ ਬਾਜਵਾ ਵੀ ਖੜ੍ਹੀ ਨਜ਼ਰ ਆ ਰਹੀ ਹੈ। ਉਥੇ ਫ਼ਿਲਮ ਦੇ ਹੋਰ ਕਲਾਕਾਰ ਆਪਣੇ-ਆਪਣੇ ਕਿਰਦਾਰ ’ਚ ਦੇਖੇ ਜਾ ਸਕਦੇ ਹਨ।

 
 
 
 
 
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਦੱਸ ਦੇਈਏ ਕਿ ਫ਼ਿਲਮ ਨੂੰ ਵਿਜੇ ਕੁਮਾਰ ਅਰੋੜਾ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਫ਼ਿਲਮ ਨੂੰ ਸੰਨੀ ਰਾਜ, ਡਾ. ਪ੍ਰਭਜੋਤ ਐੱਸ. ਸਿੱਧੂ (ਸਿਆਟਲ, ਯੂ. ਐੱਸ. ਏ.) ਤੇ ਮਨੀ ਧਾਲੀਵਾਲ ਨੇ ਪ੍ਰੋਡਿਊਸ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News