ਬੱਪੀ ਲਹਿਰੀ ਦੇ ਦਿਹਾਂਤ ''ਤੇ PM ਮੋਦੀ ਤੇ ਅਮਿਤ ਸ਼ਾਹ ਨੇ ਟਵੀਟ ਕਰ ਪ੍ਰਗਟਾਇਆ ਦੁੱਖ਼
Wednesday, Feb 16, 2022 - 05:26 PM (IST)
ਮੁੰਬਈ- ਦੇਸ਼ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਬੁੱਧਵਾਰ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਦਿਹਾਂਤ ਨਾਲ ਇਕ ਵਾਰ ਫਿਰ ਦੇਸ਼ ਦੇ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਆਮ ਲੋਕਾਂ ਤੋਂ ਲੈ ਕੇ ਸਿਤਾਰਿਆਂ ਤੱਕ ਉਨ੍ਹਾਂ ਦੇ ਦਿਹਾਂਤ 'ਤੇ ਸੋਸ਼ਲ ਮੀਡੀਆ ਦੇ ਰਾਹੀਂ ਸੋਗ ਪ੍ਰਗਟ ਕਰ ਰਹੇ ਹਨ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਬੱਪੀ ਦਾ ਨੂੰ ਸ਼ਰਧਾਂਜਲੀ ਦਿੱਤੀ ਹੈ ਅਤੇ ਆਪਣਾ ਦੁੱਖ਼ ਪ੍ਰਗਟਾਇਆ ਹੈ।
ਪੀ.ਐੱਮ. ਮੋਦੀ ਨੇ ਆਪਣੇ ਟਵਿਟਰ ਹੈਂਡਲ 'ਤੇ ਬੱਪੀ ਦਾ ਦੇ ਨਾਲ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ-'ਸ਼੍ਰੀ ਬੱਪੀ ਲਹਿਰੀ ਜੀ ਦਾ ਸੰਗੀਤ ਸਰਬ-ਵਿਆਪਕ, ਵਿਭਿੰਨ ਭਾਵਨਾਵਾਂ ਨੂੰ ਖੂਬਸੂਰਤੀ ਨਾਲ ਪ੍ਰਗਟ ਕਰਦਾ ਹੈ। ਪੀੜ੍ਹੀਆਂ ਦੇ ਲੋਕ ਉਨ੍ਹਾਂ ਦੇ ਕੰਮਾਂ ਨਾਲ ਸਬੰਧਿਤ ਹੋ ਸਕਦੇ ਹਨ। ਉਨ੍ਹਾਂ ਦਾ ਜੀਵਤ ਸੁਭਾਅ ਸਭ ਨੂੰ ਯਾਦ ਹੋਵੇਗਾ। ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ। ਸ਼ਾਂਤੀ'।
ਪੀ.ਐੱਮ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਬੱਪੀ ਲਹਿਰੀ ਦੇ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ-' ਮਹਾਨ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਜੀ ਦੇ ਦਿਹਾਂਤ ਦੇ ਬਾਰੇ 'ਚ ਜਾਣ ਕੇ ਦੁੱਖ਼ ਹੋਇਆ। ਉਨ੍ਹਾਂ ਦੇ ਦਿਹਾਂਤ ਨਾਲ ਭਾਰਤੀ ਸੰਗੀਤ ਦੀ ਦੁਨੀਆ 'ਚ ਇਕ ਵੱਡਾ ਖਾਲੀਪਨ ਆ ਗਿਆ ਹੈ। ਬੱਪੀ ਦਾ ਨੂੰ ਉਨ੍ਹਾਂ ਦੇ ਬਹੁਮੁਖੀ ਗਾਇਨ ਅਤੇ ਜੀਵਤ ਸੁਭਾਅ ਲਈ ਯਾਦ ਕੀਤਾ ਜਾਵੇਗਾ।
ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀ ਸੰਵੇਦਨਾ। ਸ਼ਾਂਤੀ'। ਇਸ ਤਰ੍ਹਾਂ ਨੇਤਾ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਤੱਕ ਸੋਸ਼ਲ ਮੀਡੀਆ ਰਾਹੀਂ ਮਸ਼ਹੂਰ ਗਾਇਕ ਬੱਪੀ ਦਾ ਦੇ ਦਿਹਾਂਤ 'ਤੇ ਸੋਗ ਪ੍ਰਗਟ ਕਰ ਰਹੇ ਹਨ।