ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਭੀੜ ’ਚ ਘਿਰੇ ਅਮਿਤਾਭ ਬੱਚਨ ਨੂੰ ਮਿਲਣ ਪਹੁੰਚੇ PM ਮੋਦੀ

Wednesday, Jan 24, 2024 - 02:59 PM (IST)

ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਭੀੜ ’ਚ ਘਿਰੇ ਅਮਿਤਾਭ ਬੱਚਨ ਨੂੰ ਮਿਲਣ ਪਹੁੰਚੇ PM ਮੋਦੀ

ਮੁੰਬਈ (ਬਿਊਰੋ)– ਅਯੁੱਧਿਆ ’ਚ 22 ਜਨਵਰੀ ਨੂੰ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦਾ ਵਿਸ਼ਾਲ ਪ੍ਰੋਗਰਾਮ ਪੂਰਾ ਹੋ ਗਿਆ ਹੈ। ਪੀ. ਐੱਮ. ਮੋਦੀ ਨੇ ਆਪਣੇ ਹੱਥਾਂ ਨਾਲ ਪ੍ਰਾਣ ਪ੍ਰਤਿਸ਼ਠਾ ਦੀ ਰਸਮ ਪੂਰੀ ਕੀਤੀ।

ਇਸ ਇਤਿਹਾਸਕ ਪਲ ਨੂੰ ਦੇਖਣ ਲਈ ਬਾਲੀਵੁੱਡ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਵੀ ਉਥੇ ਪਹੁੰਚੇ। ਇਸ ਦੇ ਨਾਲ ਹੀ ਇਸ ਸ਼ਾਨਦਾਰ ਪ੍ਰੋਗਰਾਮ ਤੋਂ ਬਾਅਦ ਦਿੱਗਜ ਅਦਾਕਾਰ ਅਮਿਤਾਭ ਬੱਚਨ ਨੇ ਪੀ. ਐੱਮ. ਮੋਦੀ ਨਾਲ ਮੁਲਾਕਾਤ ਕੀਤੀ, ਜਿਸ ਦੀ ਵੀਡੀਓ ਹੁਣ ਇੰਟਰਨੈੱਟ ’ਤੇ ਕਾਫੀ ਸੁਰਖ਼ੀਆਂ ਬਟੋਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਕੈਂਸਰ ਵਿਰੁੱਧ ਜੰਗ ਜਿੱਤ ਸਿੱਧਾ ਮੁੰਬਈ ਪਹੁੰਚਿਆ 9 ਸਾਲਾ ਜਗਨਬੀਰ, ਸਲਮਾਨ ਖ਼ਾਨ ਨਾਲ ਕੀਤੀ ਮੁਲਾਕਾਤ

ਦਰਅਸਲ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਪੀ. ਐੱਮ. ਮੋਦੀ ਨੇ ਦਰਸ਼ਕਾਂ ’ਚ ਮੌਜੂਦ ਸਾਰੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਪੀ. ਐੱਮ. ਮੋਦੀ ਅਦਾਕਾਰ ਅਮਿਤਾਭ ਬੱਚਨ ਕੋਲ ਵੀ ਪਹੁੰਚੇ ਤੇ ਹੱਥ ਜੋੜ ਕੇ ਉਨ੍ਹਾਂ ਨੂੰ ਮਿਲੇ।

ਇਸ ਮੌਕੇ ’ਤੇ ਬਿੱਗ ਬੀ ਪੀ. ਐੱਮ. ਮੋਦੀ ਨਾਲ ਗੱਲਬਾਤ ਕਰਦੇ ਨਜ਼ਰ ਆਏ। ਉਥੇ ਹੀ ਇਸ ਦੌਰਾਨ ਅਮਿਤਾਭ ਦੇ ਪੁੱਤਰ ਤੇ ਅਦਾਕਾਰ ਅਭਿਸ਼ੇਕ ਬੱਚਨ ਵੀ ਉਥੇ ਨਜ਼ਰ ਆਏ। ਹੁਣ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਦੱਸ ਦੇਈਏ ਕਿ ਅਮਿਤਾਭ ਬੱਚਨ ਆਪਣੇ ਪੁੱਤਰ ਅਭਿਸ਼ੇਕ ਬੱਚਨ ਨਾਲ ਪ੍ਰਾਈਵੇਟ ਜੈੱਟ ਰਾਹੀਂ ਅਯੁੱਧਿਆ ਪਹੁੰਚੇ ਤੇ ਫਿਰ ਪ੍ਰੋਗਰਾਮ ’ਚ ਹਿੱਸਾ ਲਿਆ। ਅਮਿਤਾਭ ਤੇ ਅਭਿਸ਼ੇਕ ਤੋਂ ਇਲਾਵਾ ਅਨੁਪਮ ਖੇਰ, ਰਜਨੀਕਾਂਤ, ਕੰਗਨਾ ਰਣੌਤ, ਕੈਟਰੀਨਾ ਕੈਫ, ਆਲੀਆ ਭੱਟ ਤੇ ਰਣਬੀਰ ਕਪੂਰ ਵਰਗੇ ਕਈ ਮਸ਼ਹੂਰ ਸਿਤਾਰਿਆਂ ਨੇ ਵੀ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ’ਚ ਸ਼ਿਰਕਤ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News