ਪੰਜਾਬੀ ਗਾਇਕ ਸ਼ਿਵਜੋਤ ਨੇ ਵੀ ਕੀਤੀ ਕੋਰੋਨਾ ਨਿਯਮਾਂ ਦੀ ਉਲੰਘਣਾ, ਗ੍ਰਿਫ਼ਤਾਰੀ ਤੋਂ ਬਾਅਦ ਮਿਲੀ ਜ਼ਮਾਨਤ
Wednesday, Jun 09, 2021 - 06:00 PM (IST)
ਚੰਡੀਗੜ੍ਹ (ਬਿਊਰੋ)– ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਏ ਜਾਣ ਨੂੰ ਲੈ ਕੇ ਪੰਜਾਬੀ ਗਾਇਕ ਤੇ ਗੀਤਕਾਰ ਸ਼ਿਵਜੋਤ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਵਜੋਤ ਆਪਣੇ ਸਾਥੀਆਂ, ਯਾਦਵਿੰਦਰ ਸਿੰਘ, ਜਸ਼ਨਦੀਪ ਸਿੰਘ, ਹਰਮਨਜੋਤ ਸਿੰਘ ਤੇ ਰਮਨਦੀਪ ਸਿੰਘ ਦੇ ਨਾਲ ਬੀਤੇ ਦਿਨੀਂ ਥਾਣਾ ਕਾਠਗੜ੍ਹ ਅਧੀਨ ਆਉਂਦੇ ਰਿਆਤ ਬਾਹਰਾ ਕਾਲਜ ’ਚ ਇਕ ਗੀਤ ਦੀ ਸ਼ੂਟਿੰਗ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਵਲੋਂ ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ।
ਇਸ ਨੂੰ ਦੇਖਦੇ ਹੋਏ ਥਾਣਾ ਆਸਰੋਂ ਦੇ ਇੰਚਰਾਜ ਸਬ-ਇੰਸਪੈਕਟਰ ਜਰਨੈਲ ਸਿੰਘ ਵਲੋਂ ਸ਼ਿਵਜੋਤ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ’ਚ ਗਾਇਕ ਸ਼ਿਵਜੋਤ ਸਮੇਤ ਪੰਜਾਂ ਵਿਅਕਤੀਆਂ ਨੂੰ ਹਿਰਾਸਤ ’ਚ ਵੀ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗਾਇਕ ਖ਼ਾਨ ਸਾਬ ਨੂੰ ਮਿਲੀ ਜ਼ਮਾਨਤ, ਕੋਰੋਨਾ ਨਿਯਮਾਂ ਦੀ ਉਲੰਘਣਾ ਕਾਰਨ ਹੋਈ ਸੀ ਗ੍ਰਿਫ਼ਤਾਰੀ
ਹਾਲਾਂਕਿ ਬਾਅਦ ’ਚ ਇਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਖ਼ਿਲਾਫ਼ ਕੋਰੋਨਾ ਗਾਈਡਲਾਈਨਜ਼ ਦੀ ਉਲੰਘਣਾ ਕਰਨ ਤੇ ਵਾਇਲੇਸ਼ਨ ਐਕਟ ਤਹਿਤ ਵੱਖ-ਵੱਖ ਧਾਰਾਵਾਂ ਅਧੀਨ ਮਾਮਨਾ ਦਰਜ ਕੀਤਾ ਗਿਆ ਹੈ।
ਇਸ ਨੂੰ ਲੈ ਕੇ ਅਗਲੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਖ਼ਾਨ ਸਾਬ ਨੂੰ ਵੀ ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਹਾਲਾਂਕਿ ਬਾਅਦ ’ਚ ਉੁਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ। ਖ਼ਾਨ ਸਾਬ ਨੇ ਜਨਮਦਿਨ ਮੌਕੇ ਇਕੱਠ ਕੀਤਾ ਸੀ ਤੇ ਨਾਈਟ ਕਰਫਿਊ ਦੀ ਵੀ ਉਲੰਘਣਾ ਕੀਤੀ ਸੀ।
ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।