ਮਲਿਆਲਮ ਫ਼ਿਲਮ ਉਦਯੋਗ ''ਚ ਡਰੱਗਜ਼ ਦੀ ਵਰਤੋਂ ਦੇ ਦਾਅਵੇ, ਹੁਣ ਫ਼ਿਲਮਾਂ ਦੇ ਸੈੱਟਾਂ ''ਤੇ ਤਾਇਨਾਤ ਹੋਵਗੀ ਪੁਲਸ
Monday, May 08, 2023 - 11:16 AM (IST)

ਕੋਚੀ (ਕੇਰਲ) - ਮਲਿਆਲਮ ਫ਼ਿਲਮ ਉਦਯੋਗ ਦੇ ਕੁਝ ਅਦਾਕਾਰਾਂ ਵੱਲੋਂ ਕਥਿਤ ਤੌਰ 'ਤੇ ਡਰੱਗਜ਼ ਦਾ ਸੇਵਨ ਕਰਨ ਦੇ ਦਾਅਵਿਆਂ ਦਰਮਿਆਨ ਕੋਚੀ ਨਗਰ ਪੁਲਸ ਕਮਿਸ਼ਨਰ ਕੇ. ਸੇਤੂ ਰਮਨ ਨੇ ਐਤਵਾਰ ਨੂੰ ਕਿਹਾ ਕਿ ਹੁਣ ਤੋਂ ਕੋਚੀ 'ਚ ਸਾਰੀਆਂ ਫਿਲਮਾਂ ਦੇ ਸੈੱਟਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਬ੍ਰਿਟਿਸ਼ ਰੈਪਰ ਟਿਓਨ ਵੇਨ ਨੇ ਮੂਸੇਵਾਲਾ ਦੀ ਹਵੇਲੀ ’ਚ ਸ਼ੂਟ ਕੀਤਾ ਨਵਾਂ ਗੀਤ, ਕੀ ਤੁਸੀਂ ਦੇਖੀ ਵੀਡੀਓ?
ਚੋਟੀ ਦੇ ਅਧਿਕਾਰੀ ਨੇ ਕਿਹਾ ਕਿ ਸਾਦੇ ਕੱਪੜਿਆਂ 'ਚ ਪੁਲਸ ਵਾਲੇ ਸਾਰੇ ਸ਼ੂਟਿੰਗ ਸਥਾਨਾਂ 'ਤੇ ਮੌਜੂਦ ਰਹਿਣਗੇ ਅਤੇ ਨਸ਼ਿਆਂ ਦੀ ਵਰਤੋਂ ਜਾਂ ਵਿਕਰੀ ਬਾਰੇ ਸੂਚਨਾ ਮਿਲਣ 'ਤੇ ਛਾਪੇ ਮਾਰੇ ਜਾਣਗੇ। ਉਨ੍ਹਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਦਾ ਸਵਾਗਤ ਕੀਤਾ।
ਇਹ ਖ਼ਬਰ ਵੀ ਪੜ੍ਹੋ : ਪੀ. ਐੱਮ. ਮੋਦੀ ਨੇ ਕੀਤੀ ‘ਦਿ ਕੇਰਲਾ ਸਟੋਰੀ’ ਦੀ ਸੁਪੋਰਟ, ਕੰਗਨਾ ਨੇ ਕਿਹਾ, ‘ਵਿਰੋਧ ਕਰ ਰਹੇ ਲੋਕ ਖ਼ੁਦ ਅੱਤਵਾਦੀ’
ਕੋਚੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਮਨ ਨੇ ਕਿਹਾ ਕਿ ਫ਼ਿਲਮ ਇੰਡਸਟਰੀ ਦੇ ਲੋਕਾਂ ਵੱਲੋਂ ਕੁਝ ਅਦਾਕਾਰਾਂ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਦੇ ਮੱਦੇਨਜ਼ਰ ਹਾਲ ਹੀ 'ਚ ਹੋਈ ਮੀਟਿੰਗ 'ਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਉਚਿਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।