ਸਬ-ਇੰਸਪੈਕਟਰ ''ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4 ਹੋਰ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ

Monday, Sep 21, 2026 - 11:06 AM (IST)

ਸਬ-ਇੰਸਪੈਕਟਰ ''ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4 ਹੋਰ ਪਿਸਤੌਲਾਂ ਤੇ ਜ਼ਿੰਦਾ ਰੌਂਦ ਬਰਾਮਦ

ਜਲੰਧਰ (ਮਹੇਸ਼)- ਜੰਡਿਆਲਾ ਵਿਚ ਜਲੰਧਰ ਮੋੜ ’ਤੇ ਪੁਲਸ ਚੈਕਿੰਗ ਦੌਰਾਨ ਜੰਡਿਆਲਾ ਚੌਕੀ ਇੰਚਾਰਜ ਸਬ-ਇੰਸਪੈਕਟਰ ਨਰਿੰਦਰ ਮੋਹਨ ’ਤੇ ਫਾਇਰਿੰਗ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਵਲੌਗਰ ਗੋਪੀ ਸ਼ੌਕਰ ਦੇ ਭਰਾ ਮਨਪ੍ਰੀਤ ਸਿੰਘ ਉਰਫ਼ ਮਨੀ ਸ਼ੌਕਰ ਪੁੱਤਰ ਜਸਵਿੰਦਰ ਸਿੰਘ ਨਿਵਾਸੀ ਪਿੰਡ ਅੱਟੀ, ਥਾਣਾ ਫ਼ਿਲੌਰ, ਜ਼ਿਲਾ ਜਲੰਧਰ ਦਿਹਾਤੀ ਅਤੇ ਉਸ ਦੇ ਸਾਥੀ ਦਿਲਪ੍ਰੀਤ ਸਿੰਘ ਪੁੱਤਰ ਗੁਰਨੇਕ ਸਿੰਘ ਨਿਵਾਸੀ ਪਿੰਡ ਧਰਮ ਸਿੰਘ ਵਾਲਾ, ਥਾਣਾ ਫ਼ਤਿਹਗੜ੍ਹ ਪੰਜਤੂਰ, ਜ਼ਿਲਾ ਮੋਗਾ ਦਾ ਇਕ ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਐਤਵਾਰ ਦੁਬਾਰਾ ਮਾਣਯੋਗ ਅਦਾਲਤ (ਡਿਊਟੀ ਮੈਜਿਸਟ੍ਰੇਟ) ਸਾਹਮਣੇ ਪੇਸ਼ ਕੀਤਾ ਗਿਆ ਅਤੇ ਜੱਜ ਸਾਹਿਬ ਨੇ ਦੋਵਾਂ ਦਾ 2 ਦਿਨ ਦਾ ਹੋਰ ਪੁਲਸ ਰਿਮਾਂਡ ਦੇ ਦਿੱਤਾ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਜੰਡਿਆਲਾ ਪੁਲਸ ਚੌਕੀ ਦੇ ਇੰਚਾਰਜ ਐੱਸ. ਆਈ. ਨਰਿੰਦਰ ਮੋਹਨ ਨੇ ਦੱਸਿਆ ਕਿ ਮਨੀ ਸ਼ੌਕਰ ਦੀ ਨਿਸ਼ਾਨਦੇਹੀ ’ਤੇ ਉਸ ਦੇ ਕਬਜ਼ੇ ’ਚੋਂ ਪੁਲਸ ਨੇ 4 ਹੋਰ ਪਿਸਤੌਲ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ, ਜੋ ਕਿ ਉਸ ਨੇ ਆਪਣੇ ਪਿੰਡ ਦੇ ਖੇਤਾਂ ਵਿਚ ਲੱਗੇ ਟਿਊਬਵੈੱਲ ਵਾਲੇ ਕਮਰੇ ਵਿਚ ਇਕ ਲਿਫ਼ਾਫ਼ੇ ਵਿਚ ਲੁਕਾ ਕੇ ਰੱਖੇ ਹੋਏ ਸਨ। ਇਸ ਤੋਂ ਪਹਿਲਾਂ ਪੁਲਸ ਮਨੀ ਸ਼ੌਕਰ ਤੋਂ 1 ਪਿਸਤੌਲ ਅਤੇ 3 ਜ਼ਿੰਦਾ ਰੌਂਦ ਬਰਾਮਦ ਕਰ ਚੁੱਕੀ ਹੈ। ਉਸ ਵੱਲੋਂ ਚਲਾਈਆਂ ਗਈਆਂ ਗੋਲੀਆਂ ਦੇ 2 ਖ਼ਾਲੀ ਖੋਲ ਵੀ ਪੁਲਸ ਨੇ ਵਾਰਦਾਤ ਵਾਲੇ ਦਿਨ ਹੀ ਬਰਾਮਦ ਕਰ ਲਏ ਸਨ।

ਇਹ ਵੀ ਪੜ੍ਹੋ: ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ, ਪੁਲਸ ਨੇ ਕੀਤਾ ਗ੍ਰਿਫਤਾਰ

ਮਨੀ ਸ਼ੌਕਰ ਦੇ ਇਕ ਹੋਰ ਸਾਥੀ ਮੇਹਰ ਸਿੰਘ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਆਜ਼ਾਦ ਨਗਰ ਲੁਧਿਆਣਾ ਨੂੰ ਵੀ ਕਾਬੂ ਕੀਤਾ ਗਿਆ ਹੈ। ਉਸ ਨੂੰ ਸੋਮਵਾਰ ਸਵੇਰੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਸ ਮਨੀ ਸ਼ੌਕਰ ਦੇ ਨਾਲ ਉਸ ਦੇ ਗ਼ੈਰ-ਕਾਨੂੰਨੀ ਕੰਮ ਨਾਲ ਜੁੜੇ ਹੋਰ ਲੋਕਾਂ ਦਾ ਵੀ ਪਤਾ ਲਾ ਰਹੀ ਹੈ। ਮਨੀ ਸ਼ੌਕਰ ਖ਼ਿਲਾਫ਼ ਪੁਲਸ ਨੇ ਥਾਣਾ ਸਦਰ ਜਮਸ਼ੇਰ ਵਿਚ 367 ਨੰਬਰ ਐੱਫ. ਆਈ. ਆਰ. ਦਰਜ ਕੀਤੀ ਸੀ। ਉਸ ਦੀ ਸਕਾਰਪੀਓ ਗੱਡੀ ਵੀ ਪੁਲਸ ਦੇ ਕਬਜ਼ੇ ਵਿਚ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: 40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News