ਗੱਗੂ ਗਿੱਲ ਤੇ ਬੱਬੂ ਮਾਨ ਦੀ ਬਣੀ ਜੋੜੀ, ਪਹਿਲੀ ਵਾਰ ਇੱਕਠੇ ਨਜ਼ਰ ਆਉਣਗੇ ਦੋਵੇਂ ਕਲਾਕਾਰ
Wednesday, Sep 04, 2024 - 02:19 PM (IST)
ਮੁੰਬਈ (ਬਿਊਰੋ) : ਆਨ ਫਲੌਰ ਪੜਾਅ ਦਾ ਹਿੱਸਾ ਬਣ ਚੁੱਕੀ ਬੱਬੂ ਮਾਨ ਦੀ ਬਹੁ-ਚਰਚਿਤ ਪੰਜਾਬੀ ਫ਼ਿਲਮ 'ਸ਼ੌਂਕੀ ਸਰਦਾਰ' ਦਾ ਅਦਾਕਾਰ ਗੁੱਗੂ ਗਿੱਲ ਵੀ ਅਹਿਮ ਹਿੱਸਾ ਬਣ ਗਏ ਹਨ, ਜੋ ਪਹਿਲੀ ਵਾਰ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ। 'ਬੋਸ ਮਿਊਜ਼ਿਕਲ ਰਿਕਾਰਡਜ਼' ਦੇ ਬੈਨਰ ਅਤੇ '751 ਫਿਲਮਜ਼' ਦੀ ਐਸੋਸੀਏਸ਼ਨ ਅਧੀਨ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਉਕਤ ਫ਼ਿਲਮ ਦਾ ਨਿਰਦੇਸ਼ਨ ਧੀਰਜ ਕੇਦਾਰਨਾਥ ਰਤਨ ਕਰ ਰਹੇ ਹਨ, ਜੋ ਬਤੌਰ ਲੇਖਕ ਅਤੇ ਨਿਰਦੇਸ਼ਕ 'ਤੁਫੰਗ', 'ਅੜਬ ਮੁਟਿਆਰਾਂ', 'ਸਾਡੀ ਲਵ ਸਟੋਰੀ', 'ਇਸ਼ਕ ਗਰਾਰੀ', 'ਸਿੰਘ ਵਰਸਿਜ਼ ਕੌਰ', 'ਗੋਲਕ ਬੁਗਨੀ ਬੈਂਕ ਤੇ ਬਟੂਆ', 'ਜਿੰਦੂਆ', 'ਮੇਲ ਕਰਾਂਦੇ ਰੱਬਾ', 'ਅੰਬਰਸਰੀਆ', 'ਕੈਪਟਨ' ਜਿਹੀਆਂ ਕਈ ਵੱਡੀਆਂ ਅਤੇ ਬਹੁ-ਚਰਚਿਤ ਫ਼ਿਲਮਾਂ ਦਾ ਸ਼ਾਨਦਾਰ ਹਿੱਸਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਹਰਿਆਣਵੀਂ ਡਾਂਸਰ ਸਪਨਾ ਚੌਧਰੀ ਅੱਜ ਕਰੇਗੀ ਵੱਡਾ ਐਲਾਨ
ਨਿਰਮਾਤਾਵਾਂ ਇਸ਼ਾਨ ਕਪੂਰ, ਸ਼ਾਹ ਜੰਡਿਆਲੀ ਅਤੇ ਧਰਮਿੰਦਰ ਦੁਆਰਾ ਬਹੁ-ਕਰੋੜੀ ਬਜਟ ਅਤੇ ਮਲਟੀ-ਸਟਾਰਰ ਸੈਟਅੱਪ ਅਧੀਨ ਬਣਾਈ ਜਾ ਰਹੀ ਉਕਤ ਐਕਸ਼ਨ-ਡਰਾਮਾ ਪੰਜਾਬੀ ਫਿਲਮ ਦਾ ਪਹਿਲਾਂ ਸ਼ੈਡਿਊਲ ਇੰਨੀਂ ਦਿਨੀਂ ਮੋਹਾਲੀ ਲਾਗਲੇ ਇਲਾਕਿਆਂ 'ਚ ਤੇਜ਼ੀ ਨਾਲ ਸੰਪੂਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਲੀਡਿੰਗ ਅਤੇ ਪੈਰੇਲਰ ਭੂਮਿਕਾਵਾਂ ਨਿਭਾ ਰਹੇ ਬੱਬੂ ਮਾਨ ਅਤੇ ਗੁਰੂ ਰੰਧਾਵਾ ਤੋਂ ਇਲਾਵਾ ਰਿੰਪਲ ਭੁੱਲਰ ਵੀ ਹਿੱਸਾ ਲੈ ਰਹੇ ਹਨ। ਪਾਲੀਵੁੱਡ ਦੀ ਅਗਾਮੀ ਵੱਡੀ ਅਤੇ ਮਲਟੀ-ਸਟਾਰਰ ਫ਼ਿਲਮ ਵਜੋਂ ਸਾਹਮਣੇ ਆਉਣ ਜਾ ਰਹੀ ਉਕਤ ਫ਼ਿਲਮ ਦਾ ਅਦਾਕਾਰ ਗੁੱਗੂ ਗਿੱਲ ਵੀ ਪ੍ਰਭਾਵੀ ਹਿੱਸਾ ਬਣਾਏ ਗਏ ਹਨ, ਜੋ ਇਸ ਫ਼ਿਲਮ ਦੁਆਰਾ ਪਹਿਲੀ ਵਾਰ ਬੱਬੂ ਮਾਨ ਨਾਲ ਅਪਣੀ ਸ਼ਾਨਦਾਰ ਕੈਮਿਸਟਰੀ ਦਾ ਇਜ਼ਹਾਰ ਦਰਸ਼ਕਾਂ ਨੂੰ ਕਰਵਾਉਣਗੇ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ ਦੇ ਵਿਵਾਦਿਤ ਬਿਆਨ 'ਤੇ ਬੱਬੂ ਮਾਨ ਦਾ ਆਇਆ ਅਜਿਹਾ ਰਿਐਕਸ਼ਨ
ਹਾਲ ਹੀ 'ਚ ਰਿਲੀਜ਼ ਹੋਈਆਂ ਕਈ ਬਿੱਗ ਸੈਟਅੱਪ ਅਤੇ ਚਰਚਿਤ ਫ਼ਿਲਮਾਂ ਦਾ ਹਿੱਸਾ ਰਹੇ ਅਦਾਕਾਰ ਗੁੱਗੂ ਗਿੱਲ ਆਪਣੀ ਉਕਤ ਨਵੀਂ ਫ਼ਿਲਮ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਾਂ, ਜੋ ਵੀ ਉਕਤ ਸ਼ੂਟਿੰਗ ਸ਼ੈਡਿਊਲ 'ਚ ਬੱਬੂ ਮਾਨ ਸਮੇਤ ਹਿੱਸਾ ਲੈ ਰਹੇ ਹਨ, ਜਿਨ੍ਹਾਂ ਦੋਹਾਂ 'ਤੇ ਕਈ ਅਹਿਮ ਐਕਸ਼ਨ ਸੀਨਾਂ ਦਾ ਫਿਲਮਾਂਕਣ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀ ਫਾਈਟ ਕੋਰਿਓਗ੍ਰਾਫ਼ੀ ਨੂੰ ਮਸ਼ਹੂਰ ਬਾਲੀਵੁੱਡ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਵੱਲੋਂ ਅੰਜ਼ਾਮ ਦਿੱਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।