ਭਗਤੀ ਦੇ ਰੰਗ ''ਚ ਡੁੱਬੀ ਨਜ਼ਰ ਆਈ ਹਿਮਾਂਸ਼ੀ ਖੁਰਾਣਾ, ਦੇਖੋ ਤਸਵੀਰਾਂ
Wednesday, Oct 23, 2024 - 11:17 AM (IST)
ਜਲੰਧਰ- ਹਿਮਾਂਸ਼ੀ ਖੁਰਾਣਾ ਪੰਜਾਬ ਹੀ ਨਹੀਂ ਬਾਲੀਵੁੱਡ ‘ਚ ਵੀ ਕਾਫੀ ਮਸ਼ਹੂਰ ਹੈ। ਹਿਮਾਂਸ਼ੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਬਿੱਗ ਬੌਸ ਦੇ ਸੀਜ਼ਨ 13 ਤੋਂ ਬਾਅਦ ਹਿਮਾਂਸ਼ੀ ਨੇ ਹਰ ਘਰ ਵਿੱਚ ਆਪਣੀ ਜਗ੍ਹਾ ਬਣਾ ਲਈ ਹੈ।

ਹਿਮਾਂਸ਼ੀ ਖੁਰਾਣਾ ਦਾ ਨਾਂ ਪੰਜਾਬ ਫਿਲਮ ਇੰਡਸਟਰੀ ਦੀਆਂ ਟਾਪ ਅਦਾਕਾਰਾਂ ਦੀ ਲਿਸਟ ‘ਚ ਆਉਂਦਾ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ।

ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਹਿਮਾਂਸ਼ੀ ਖੁਰਾਣਾ ਨੇ ਹੱਥ ‘ਚ ਪੂਜਾ ਵਾਲੀ ਥਾਲੀ ਫੜ੍ਹੀ ਹੋਈ ਹੈ ਅਤੇ ਉਹ ਮੰਦਰ ਦੇ ਬਾਹਰ ਖੜ੍ਹੀ ਹੋਈ ਹੈ। ਹਿਮਾਂਸ਼ੀ ਖੁਰਾਣਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ।ਉਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ਉਸ ਨੇ ਪਾਲੀਵੁੱਡ ਇੰਡਸਟਰੀ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ।



Related News
ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ ਰਹੀ ਪੰਜਾਬੀ ਅਦਾਕਾਰਾ ! ਪ੍ਰੋਮੋ 'ਚ
