ਦਿਲਜੀਤ ਦੋਸਾਂਝ ਦਾ PM ਮੋਦੀ ਨੂੰ ਮਿਲਣਾ ਕਿਸਾਨਾਂ ਨੂੰ ਨਹੀਂ ਆਇਆ ਪਸੰਦ, ਕਿਹਾ...
Friday, Jan 03, 2025 - 10:11 AM (IST)
ਨਵੀਂ ਦਿੱਲੀ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਾਲ ਹੀ ਵਿੱਚ ਹੋਈ ਮੁਲਾਕਾਤ ਨੇ ਕਿਸਾਨਾਂ ਵਿੱਚ ਗੁੱਸਾ ਪੈਦਾ ਕਰ ਦਿੱਤਾ ਹੈ, ਜੋ ਉਨ੍ਹਾਂ ਦੇ ਕਾਰਨਾਂ ਪ੍ਰਤੀ ਉਸਦੀ ਵਚਨਬੱਧਤਾ 'ਤੇ ਸਵਾਲ ਉਠਾ ਰਹੇ ਹਨ।ਦੋਸਾਂਝ ਨੇ 1 ਜਨਵਰੀ ਦੀ ਇਸ ਮੁਲਾਕਾਤ ਨੂੰ ਨਵੇਂ ਸਾਲ ਦੀ 'ਸ਼ਾਨਦਾਰ ਸ਼ੁਰੂਆਤ' ਦੱਸਿਆ, ਜਿਸ ਵਿੱਚ ਪੀਐਮ ਮੋਦੀ ਨੇ ਨਿਮਰ ਸ਼ੁਰੂਆਤ ਤੋਂ ਅੰਤਰਰਾਸ਼ਟਰੀ ਸਟਾਰ ਬਣਨ ਤੱਕ ਦੇ ਸਫ਼ਰ ਦੀ ਤਾਰੀਫ਼ ਕੀਤੀ। ਹਾਲਾਂਕਿ, ਕਿਸਾਨ ਆਗੂਆਂ ਨੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਕਿਹਾ ਕਿ ਦੋਸਾਂਝ ਦੀਆਂ ਕਾਰਵਾਈਆਂ ਕਿਸਾਨ ਅੰਦੋਲਨ ਲਈ ਉਸ ਦੇ ਪੁਰਾਣੇ ਸਮਰਥਨ ਦੇ ਉਲਟ ਹਨ।
ਇਹ ਵੀ ਪੜ੍ਹੋ-ਅਦਾਕਾਰ Suniel Shetty ਨੇ Diljit Dosanjh ਬਾਰੇ ਆਖ਼ੀ ਇਹ ਗੱਲ
ਦੱਸ ਦਈਏ ਕਿ ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ‘ਤੇ ਕਿਸਾਨ ਆਗੂਆਂ ਨੇ ਪ੍ਰਤੀਕਿਰਿਆ ਦਿੱਤੀ ਹੈ, ਉਨ੍ਹਾਂ ਦਿਲਜੀਤ ਦੋਸਾਂਝ ਤੋਂ ਪੁਛਿਆ ਹੈ ਕਿ ਲੁਧਿਆਣ ਤੋਂ ਖਨੌਰੀ ਨੇੜੇ ਹੈ ਜਾਂ ਦਿੱਲੀ? ਕਿਸਾਨ ਦਿਲਜੀਤ ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ਤੋਂ ਖੁਸ਼ ਨਹੀਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਦਿਲਜੀਤ ਨੂੰ ਮੋਦੀ ਨੂੰ ਮਿਲਣ ਦੀ ਬਜਾਏ ਕਿਸਾਨਾਂ ਦੇ ਸਮਰਥਨ ਵਿੱਚ ਆਉਣਾ ਚਾਹੀਦਾ ਸੀ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 38 ਦਿਨਾਂ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ ‘ਤੇ ਹਨ ਅਤੇ ਦੋਸਾਂਝ ਨੂੰ ਉਨ੍ਹਾਂ ਨੂੰ ਮਿਲਣ ਜਾਣਾ ਚਾਹੀਦਾ ਸੀ।
ਇਹ ਵੀ ਪੜ੍ਹੋ-ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਜ਼ਿਕਰਯੋਗ ਹੈ ਕਿ ਦੋਸਾਂਝ ਦੀ ਪੀਐਮ ਮੋਦੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਉਹ ਫੁੱਲਾਂ ਦਾ ਗੁਲਦਸਤਾ ਲੈ ਕੇ ਐਂਟਰੀ ਕਰਦੇ ਨਜ਼ਰ ਆ ਰਹੇ ਹਨ। ਪੀਐਮ ਮੋਦੀ ਨੂੰ ਦੇਖਦੇ ਹੀ ਉਨ੍ਹਾਂ ਨੇ ਸਿਰ ਝੁਕਾ ਕੇ ਫਤਿਹ ਬੁਲਾਈ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਪੀਐਮ ਮੋਦੀ ਬਾਬੇ ਨਾਨਕ ਦਾ ਸ਼ਬਦ ਵੀ ਸੁਣਾਇਆ। ਇਸ ਮੁਲਾਕਾਤ ਤੋਂ ਬਾਅਦ ਦੋਸਾਂਝ ਨੇ ਸੋਸ਼ਲ ਮੀਡੀਆ ਪੋਸਟ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨਾਲ ਬਹੁਤ ਯਾਦਗਾਰ ਮੁਲਾਕਾਤ, 2025 ਦੀ ਸ਼ਾਨਦਾਰ ਸ਼ੁਰੂਆਤ। ਅਸੀਂ ਸੰਗੀਤ ਸਮੇਤ ਕਈ ਚੀਜ਼ਾਂ ਬਾਰੇ ਗੱਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।