ਗਾਇਕ ਗਿੱਪੀ ਗਰੇਵਾਲ ਨੇ ਨਵੇਂ ਗੀਤ ਦਾ ਕੀਤਾ ਐਲਾਨ
Tuesday, Nov 19, 2024 - 10:51 AM (IST)

ਜਲੰਧਰ- ਪੰਜਾਬੀ ਸਿਨੇਮਾ ਦੇ ਸਟਾਰ ਨਾਇਕ ਵਜੋਂ ਅਪਣਾ ਸ਼ੁਮਾਰ ਕਰਵਾ ਰਹੇ ਗਿੱਪੀ ਗਰੇਵਾਲ ਪੰਜਾਬੀ ਸੰਗੀਤ ਜਗਤ ਵਿੱਚ ਵੀ ਬਰਾਬਰਤਾ ਨਾਲ ਆਪਣੀ ਮੌਜ਼ੂਦਗੀ ਦਰਜ ਕਰਵਾ ਰਹੇ ਹਨ, ਜਿਨ੍ਹਾਂ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਸੰਗੀਤਕ ਯਤਨਾਂ ਦਾ ਹੀ ਇਜ਼ਹਾਰ ਕਰਵਾਉਣ ਜਾ ਰਿਹਾ ਹੈ ਉਨ੍ਹਾਂ ਦਾ ਨਵਾਂ ਗੀਤ 'ਨਾਗਨੀ', ਜਿਸ ਦੀ ਪਹਿਲੀ ਝਲਕ ਉਨ੍ਹਾਂ ਵੱਲੋਂ ਜਾਰੀ ਕਰ ਦਿੱਤੀ ਗਈ ਹੈ, ਜੋ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਹੋਣ ਜਾ ਰਿਹਾ ਹੈ।ਗਿੱਪੀ ਗਰੇਵਾਲ ਵੱਲੋਂ ਆਪਣੇ ਖੁਦ ਦੇ ਸੰਗੀਤਕ ਲੇਬਲ ਅਧੀਨ ਸਾਹਮਣੇ ਲਿਆਂਦੇ ਜਾ ਰਹੇ ਉਕਤ ਗੀਤਾਂ ਨੂੰ ਆਵਾਜ਼ਾਂ ਗਿੱਪੀ ਗਰੇਵਾਲ ਅਤੇ ਸਿਮਰਨ ਚੌਧਰੀ ਵੱਲੋਂ ਦਿੱਤੀਆਂ ਗਈਆਂ ਹਨ, ਜਦਕਿ ਇਸ ਦਾ ਸੰਗੀਤ ਅਵੀ ਸਰਾਂ ਦੁਆਰਾ ਤਿਆਰ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪ੍ਰਭਾਵੀ ਸੰਗੀਤ ਸੰਯੋਜਨ ਅਧੀਨ ਸੰਗੀਤਬੱਧ ਕੀਤੇ ਗਏ ਉਕਤ ਗਾਣੇ ਦੀ ਸ਼ਬਦ ਰਚਨਾ ਨਾਗੀ ਵੱਲੋਂ ਅੰਜ਼ਾਮ ਦਿੱਤੀ ਗਈ ਹੈ।
ਪੰਜਾਬੀਆਂ ਦੇ ਦੇਸੀ ਸਵੈਗ ਦੀ ਤਰਜ਼ਮਾਨੀ ਕਰਦੇ ਉਕਤ ਗੀਤ ਦਾ ਮਿਊਜ਼ਿਕ ਵੀਡੀਓ ਵੀ ਕਾਫ਼ੀ ਵੱਡੇ ਸੈੱਟਅੱਪ ਅਧੀਨ ਫਿਲਮਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਭਿੰਦਰ ਬੁਰਜ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਦੀ ਕ੍ਰਿਏਟਿਵ ਟੀਮ ਅਨੁਸਾਰ ਵਿਸ਼ਾਲ ਕੈਨਵਸ ਅਧੀਨ ਕੈਮਰਾਬੱਧ ਕੀਤੇ ਗਏ ਉਕਤ ਸੰਗੀਤਕ ਵੀਡੀਓ ਵਿੱਚ ਡੈਸ਼ਿੰਗ ਅਤੇ ਨਿਵੇਕਲੇ ਅਵਤਾਰ ਵਿੱਚ ਨਜ਼ਰ ਆਉਣਗੇ ਗਿੱਪੀ ਗਰੇਵਾਲ, ਜਿਨ੍ਹਾਂ ਨਾਲ ਇਸ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਬਾਲੀਵੁੱਡ ਦੇ ਚਰਚਿਤ ਚਿਹਰੇ ਅੰਜਲੀ ਅਰੋੜਾ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ, ਜਿਨ੍ਹਾਂ ਦੀ ਮਨਮੋਹਕ ਫੀਚਰਿੰਗ ਇਸ ਗੀਤ ਦਾ ਖਾਸ ਆਕਰਸ਼ਨ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬੀ ਗਾਇਕ Himmat Sandhu ਨੂੰ ਪੈ ਗਿਆ ਸ਼ਗਨ, ਸਾਂਝੀਆਂ ਕੀਤੀਆਂ ਤਸਵੀਰਾਂ
ਹਾਲ ਹੀ ਵਿੱਚ ਆਪਣੇ ਕਈ ਹੋਰ ਸ਼ਾਨਦਾਰ ਗੀਤ ਵੀ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਕਰ ਖਾਸੀ ਚਰਚਾ ਦਾ ਕੇਂਦਰ-ਬਿੰਦੂ ਬਣੇ ਰਹੇ ਹਨ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ, ਜੋ ਇਨੀਂ ਦਿਨੀਂ ਆਪਣੀ ਇੱਕ ਹੋਰ ਪੀਰੀਅਡ ਡਰਾਮਾ ਫਿਲਮ 'ਅਕਾਲ' ਦੀ ਸ਼ੂਟਿੰਗ ਵਿੱਚ ਮਸ਼ਰੂਫ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।