ਗਿੱਪੀ ਗਰੇਵਾਲ ਨੂੰ ਧਮਕੀਆਂ ਦੇ ਮਾਮਲੇ 'ਚ ਨਵਾਂ ਮੋੜ

Thursday, Dec 05, 2024 - 09:32 AM (IST)

ਮੋਹਾਲੀ-ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ ਵਿਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ ਬੁੱਧਵਾਰ ਨੂੰ ਬਰੀ ਕਰ ਦਿੱਤਾ ਹੈ।ਮੋਹਾਲੀ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਇਸ ਮਾਮਲੇ ਵਿਚ ਪੁਲਸ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਨੂੰ ਨਾਕਾਫ਼ੀ ਮੰਨਦਿਆਂ ਇਹ ਫ਼ੈਸਲਾ ਸੁਣਾਇਆ।

ਇਹ ਵੀ ਪੜ੍ਹੋ- 25 ਸਾਲਾ ਬਾਅਦ ਭਾਰਤ ਪਰਤੀ ਮਮਤਾ ਕੁਲਕਰਨੀ, ਹੋਈ ਭਾਵੁਕ

ਪੁਲਸ ਇਸ ਮਾਮਲੇ ਵਿਚ ਵੁਆਇਸ ਮੈਸੇਜ ਅਤੇ ਚੈਟ ਰਿਕਾਰਡ ਵਰਗੇ ਠੋਸ ਸਬੂਤ ਪੇਸ਼ ਕਰਨ ਵਿਚ ਅਸਫਲ ਰਹੀ ਹੈ। ਅਦਾਲਤ ਨੇ ਦੇਖਿਆ ਕਿ ਸਰਕਾਰੀ ਧਿਰ ਮੁਲਜ਼ਮਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਮੁਲਜ਼ਮਾਂ ਨੂੰ ਇਸ ਮਾਮਲੇ ’ਚੋਂ ਬਰੀ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News