ਮਸ਼ਹੂਰ ਗਾਇਕ ਨੇ ਡੌਲੇ ''ਤੇ ਬਣਵਾਇਆ ਸਿੱਧੂ ਮੂਸੇਵਾਲਾ ਦਾ ਟੈਟੂ,(ਵੀਡੀਓ)
Saturday, Jan 04, 2025 - 04:36 PM (IST)
ਜਲੰਧਰ- ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਗੁਲਾਬ ਸਿੱਧੂ ਨੇ ਆਪਣੇ ਗੀਤਾਂ ਰਾਹੀਂ ਸਰੋਤਿਆਂ ਦੇ ਦਿਲਾਂ 'ਚ ਖਾਸ ਥਾਂ ਬਣਾਈ ਹੈ। ਗਾਇਕ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਏ ਦਿਨ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।ਹੁਣ ਇਹ ਗਾਇਕ ਆਪਣੀ ਇੱਕ ਸਾਂਝੀ ਕੀਤੀ ਵੀਡੀਓ ਕਾਰਨ ਵੀ ਕਾਫੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
ਹਾਲ ਹੀ 'ਚ ਗਾਇਕ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਗਾਇਕ ਨੇ ਜੈਕੇਟ ਪਾਈ ਹੋਈ ਹੈ, ਇਸ ਜੈਕੇਟ 'ਤੇ ਗਾਇਕ ਨੇ ਪੰਜਾਬ 'ਚ ਵਾਪਰੀਆਂ ਕੁੱਝ ਦੁਖਦ ਘਟਨਾਵਾਂ ਦਾ ਵੇਰਵਾ ਵੀ ਦਿੱਤਾ ਹੈ। ਇਸ ਦੇ ਨਾਲ ਹੀ ਗਾਇਕ ਨੇ ਆਪਣੇ ਡੌਲੇ 'ਤੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਤਸਵੀਰ ਦਾ ਟੈਟੂ ਵੀ ਬਣਵਾਇਆ ਹੋਇਆ ਹੈ, ਜੋ ਦਿਖਣ 'ਚ ਕਾਫੀ ਸ਼ਾਨਦਾਰ ਹੈ। ਇਸ ਦੇ ਨਾਲ ਹੀ ਜੇਕਰ ਜੈਕੇਟ ਦੀ ਗੱਲ ਕਰੀਏ ਤਾਂ ਲੈਦਰ ਦੀ ਇਸ ਜਾਕੇਟ 'ਤੇ 'ਨੈਵਰ ਫੌਰਗੇਟ 1984' ਅਤੇ 'ਜਸਟਿਸ ਫਾਰ ਸਿੱਧੂ ਮੂਸੇਵਾਲਾ' ਲਿਖਿਆ ਹੋਇਆ ਹੈ।ਹੁਣ ਪ੍ਰਸ਼ੰਸਕ ਵੀ ਇਸ ਵੀਡੀਓ ਨੂੰ ਦੇਖ ਕੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਅਤੇ ਗਾਇਕ ਦੀ ਵੀਡੀਓ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8