ਗਾਇਕ ਗੁਰਨਾਮ ਭੁੱਲਰ ਦਾ ਨਵਾਂ ਗੀਤ ਹੋਇਆ ਰਿਲੀਜ਼
Wednesday, Dec 11, 2024 - 03:14 PM (IST)
ਜਲੰਧਰ- ਗੁਰਨਾਮ ਭੁੱਲਰ ਪਾਲੀਵੁੱਡ ਦੇ ਮਸ਼ਹੂਰ ਗਾਇਕ ਹਨ ਅਤੇ ਅੱਜ ਕਿਸੇ ਵੀ ਪਛਾਣ ਦੇ ਮੋਹਤਾਜ ਨਹੀਂ ਹਨ। ਪੰਜਾਬੀ ਸੰਗੀਤ ਜਗਤ 'ਚ ਲਗਾਤਾਰ ਸਫ਼ਲਤਾ ਹਾਸਿਲ ਕਰ ਰਹੇ ਗਾਇਕ ਗੁਰਨਾਮ ਭੁੱਲਰ ਦਾ ਇੱਕ ਹੋਰ ਨਵਾਂ ਗੀਤ 'ਰੰਗੀਨ' ਰਿਲੀਜ਼ ਹੋ ਗਿਆ ਹੈ। ਇਹ ਗੀਤ ਗੁਰਨਾਮ ਭੁੱਲਰ ਦੀ ਸੁਰੀਲੀ ਅਤੇ ਮਨ ਨੂੰ ਛੂਹ ਲੈਣ ਵਾਲੀ ਅਵਾਜ਼ ਅਧੀਨ ਤਿਆਰ ਕੀਤਾ ਗਿਆ ਹੈ, ਜਿਸਨੂੰ ਦਰਸ਼ਕਾਂ ਵੱਲੋ ਬਹੁਤ ਪਸੰਦ ਕੀਤਾ ਜਾ ਰਿਹਾ ਹੈ।
'ਡਾਇਮੰਡਸਟਾਰ ਵਰਲਡਵਾਈਡ' ਵੱਲੋ ਪ੍ਰਸਤੁਤ ਅਤੇ ਸੰਗ਼ੀਤਕ ਮਾਰਕੀਟ ਵਿੱਚ ਜਾਰੀ ਕੀਤੇ ਜਾ ਰਹੇ ਇਸ ਗੀਤ ਦੇ ਬੋਲ ਗੀਤਕਾਰ ਗਿੱਲ ਰੋਂਤਾ ਨੇ ਲਿਖੇ ਹਨ, ਜਿਨਾਂ ਵੱਲੋਂ ਰਚੇ ਕਈ ਗੀਤਾਂ ਨੂੰ ਇਸ ਤੋਂ ਪਹਿਲਾ ਵੀ ਗੁਰਨਾਮ ਭੁੱਲਰ ਆਪਣੀ ਆਵਾਜ਼ ਦੇ ਚੁੱਕੇ ਹਨ। ਪਿਆਰ ਭਰੇ ਜਜ਼ਬਿਆਂ ਅਤੇ ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਇਸ ਗੀਤ ਨੂੰ ਆਵਾਜ਼ ਦੇਣ ਦੇ ਨਾਲ-ਨਾਲ ਇਸ ਦੀ ਕੰਪੋਜੀਸ਼ਨ ਦੀ ਸਿਰਜਣਾ ਵੀ ਗੁਰਨਾਮ ਭੁੱਲਰ ਵੱਲੋ ਖੁਦ ਕੀਤੀ ਗਈ ਹੈ। ਉਨ੍ਹਾਂ ਦੇ ਇਸ ਸੰਗ਼ੀਤਕ ਪ੍ਰੋਜੋਕਟ ਨੂੰ ਸ਼ਾਨਦਾਰ ਵਜੂਦ ਦੇਣ ਵਿੱਚ ਕਾਰਜ਼ਕਾਰੀ ਨਿਰਮਾਤਾ ਜਸਵਿੰਦਰ ਲਹਿਰੀ ਵੱਲੋ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ।
ਇਹ ਵੀ ਪੜ੍ਹੋ- Tv ਅਦਾਕਾਰਾ ਦੇ ਪੁੱਤਰ ਦੀ ਮਿਲੀ ਲਾਸ਼, 2 ਦੋਸਤਾਂ ਨੂੰ ਕੀਤਾ ਗ੍ਰਿਫਤਾਰ
ਕੰਮ ਦੀ ਗੱਲ ਕਰੀਏ ਤਾਂ ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਵਿੱਚ ਨਜ਼ਰ ਆਏ ਗੁਰਨਾਮ ਭੁੱਲਰ ਜਲਦ ਹੀ ਸਾਹਮਣੇ ਆਉਣ ਵਾਲੀਆਂ ਕੁਝ ਹੋਰ ਪੰਜਾਬੀ ਫਿਲਮਾਂ ਵਿੱਚ ਵੀ ਆਪਣੀ ਮੌਜੂਦਗੀ ਦਰਜ਼ ਕਰਵਾਉਣਗੇ, ਜਿਨਾਂ ਦੀ ਸ਼ੂਟਿੰਗ ਉਹ ਲਗਾਤਾਰ ਪੂਰੀ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।