ਗਾਇਕ ਕਰਨ ਔਜਲਾ ਦੇ ਸ਼ੋਅ 'ਚ ਨੋਰਾ ਫਤੇਹੀ ਨੇ ਸਟੇਜ 'ਤੇ ਲਗਾਈ ਅੱਗ, ਦੇਖੋ ਵੀਡੀਓ
Friday, Dec 20, 2024 - 11:26 AM (IST)
ਮੁੰਬਈ- ਪੰਜਾਬੀ ਗਾਇਕ ਕਰਨ ਔਜਲਾ ਕਿਸੇ ਵੀ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਬਹੁਤ ਸਾਰੇ ਹਿੱਟ ਗੀਤ ਪਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ। ਉਸ ਦੇ ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਬਹੁਤ ਸਾਰੇ ਫੈਨ ਹਨ। ਕਰਨ ਔਜਲਾ ਨੂੰ ਗੀਤਾਂ ਦੀ ਮਸ਼ੀਨ ਵੀ ਕਿਹਾ ਜਾਂਦਾ ਹੈ। ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਹ ਦੇਸ਼ ਭਰ 'ਚ ਮਿਊਜ਼ਿਕ ਕੰਸਰਟ ਕਰ ਰਹੇ ਹਨ, ਜਿੱਥੇ ਉਨ੍ਹਾਂ ਦੇ ਫੈਨਸ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਔਜਲਾ ਦੇ ਕੰਸਰਟ 'ਚ ਸ਼ਾਮਲ ਹੋਣ ਲਈ ਦਰਸ਼ਕਾਂ ਦੀ ਭਾਰੀ ਭੀੜ ਜੁਟ ਰਹੀ ਹੈ।
ਦੱਸ ਦਈਏ ਕਿ ਦਿੱਲੀ 'ਚ ਕਰਨ ਔਜਲਾ ਦੇ ਹਾਲ ਹੀ 'ਚ ਹੋਏ ਕੰਸਰਟ 'ਚ ਨੋਰਾ ਫਤੇਹੀ ਦੀ ਐਂਟਰੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਬੁੱਧਵਾਰ ਨੂੰ ਨੋਰਾ ਫਤੇਹੀ ਨੇ ਆਪਣੇ ਇੰਸਟਾਗ੍ਰਾਮ 'ਤੇ ਔਜਲਾ ਦੇ ਕੰਸਰਟ 'ਤੇ ਉਸ ਦੇ ਪ੍ਰਦਰਸ਼ਨ ਦੀ ਇਕ ਝਲਕ ਸਾਂਝੀ ਕੀਤੀ। ਵੀਡੀਓ 'ਚ ਨੋਰਾ ਕਰਨ ਔਜਲਾ ਦੇ ਗੀਤ 'ਆਏ ਹੈ' 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਨੋਰਾ ਦੇ ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
ਕੰਮ ਦੀ ਗੱਲ ਕਰੀਏ ਤਾਂ ਕਰਨ ਔਜਲਾ ਬਾਰੇ ਗੱਲ ਕਰੀਏ ਤਾਂ 7 ਦਸੰਬਰ ਨੂੰ ਚੰਡੀਗੜ੍ਹ ਤੋਂ ਗਾਇਕ ਨੇ ਆਪਣਾ ਇੰਡੀਆ ਟੂਰ ਸ਼ੁਰੂ ਕੀਤਾ ਸੀ ਅਤੇ 19 ਦਸੰਬਰ ਨੂੰ ਵੀ ਗਾਇਕ ਨੇ ਦਿੱਲੀ 'ਚ ਕੰਸਰਟ ਕੀਤਾ ਸੀ। ਇਸ ਤੋਂ ਇਲਾਵਾ ਗਾਇਕ ਦੇਸ਼ ਦੇ ਹੋਰ ਵੀ ਕਈ ਸ਼ਹਿਰਾਂ ਵਿੱਚ ਸਭ ਦਾ ਮੰਨੋਰੰਜਨ ਕਰਦੇ ਨਜ਼ਰੀ ਪੈਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।