ਦਿਲਜੀਤ ਦੋਸਾਂਝ ਦੇ ਕੰਸਰਟ ਖ਼ਿਲਾਫ਼ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ

Friday, Dec 13, 2024 - 09:23 AM (IST)

ਦਿਲਜੀਤ ਦੋਸਾਂਝ ਦੇ ਕੰਸਰਟ ਖ਼ਿਲਾਫ਼ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ

ਚੰਡੀਗੜ੍ਹ- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ 14 ਦਸੰਬਰ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿਚ ਹੋਣ ਵਾਲੇ ਕੰਸਰਟ ਵਿਰੁੱਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ’ਚ ਟ੍ਰੈਫਿਕ ਪ੍ਰਬੰਧਨ, ਭੀੜ ਨੂੰ ਕੰਟਰੋਲ ਕਰਨ ਦੀ ਯੋਜਨਾ ਅਤੇ ਹੋਰ ਜਨਤਕ ਸੁਰੱਖਿਆ ਉਪਾਵਾਂ’ਤੇ ਇਕ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।ਚੰਡੀਗੜ੍ਹ ਵਾਸੀ ਰਣਜੀਤ ਸਿੰਘ ਵਲੋਂ ਦਾਇਰ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਜਦੋਂ ਤਕ ਇਨ੍ਹਾਂ ਪ੍ਰਬੰਧਾਂ ਸਬੰਧੀ ਪੈਦਾ ਹੋਈਆਂ ਚਿੰਤਾਵਾਂ ਦਾ ਹੱਲ ਨਹੀਂ ਹੋ ਜਾਂਦਾ, ਉਦੋਂ ਤਕ ਚੰਡੀਗੜ੍ਹ ਪ੍ਰਸ਼ਾਸਨ ਨੂੰ ਸੈਕਟਰ-34 ਦੇ ਪ੍ਰਦਰਸ਼ਨੀ ਮੈਦਾਨ ਵਿਚ ਸਮਾਗਮ ਕਰਵਾਉਣ ਤੋਂ ਰੋਕਣ ਦੇ ਹੁਕਮ ਦਿੱਤੇ ਜਾਣ।

ਇਹ ਵੀ ਪੜ੍ਹੋ- ਸਿਧਾਰਥ ਸ਼ੁਕਲਾ ਦੇ ਜਨਮਦਿਨ ਮੌਕੇ ਸ਼ਹਿਨਾਜ਼ ਗਿੱਲ ਹੋਈ ਭਾਵੁਕ, ਸਾਂਝੀ ਕੀਤੀ ਪੋਸਟ

ਪਟੀਸ਼ਨ ਵਿਚ ਰਿਹਾਇਸ਼ੀ ਅਤੇ ਵਪਾਰਕ ਖੇਤਰਾਂ ਤੋਂ ਦੂਰ ਵੱਡੇ ਪੱਧਰ ’ਤੇ ਸਮਾਗਮਾਂ ਲਈ ਬਦਲਵੇਂ ਸਥਾਨ ਨਿਰਧਾਰਤ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨ ਵਿਚ ਉੱਤਰਦਾਤਾਵਾਂ ਨੂੰ ਜਨਤਕ ਸਮਾਗਮਾਂ ਦੀ ਇਜਾਜ਼ਤ ਦੇਣ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਰੂਰੀ ਸੇਵਾਵਾਂ ਵਿਚ ਵਿਘਨ ਨਾ ਪਵੇ ਅਤੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਨਾ ਹੋਵੇ। ਪਟੀਸ਼ਨ ’ਚ ਚੰਡੀਗੜ੍ਹ ਪ੍ਰਸ਼ਾਸਨ, ਡੀ. ਜੀ. ਪੀ., ਨਗਰ ਨਿਗਮ ਤੇ ਈਵੈਂਟ ਕੰਪਨੀਆਂ ਨੂੰ ਧਿਰ ਬਣਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News