ਮੁੜ ਸੁਰਖੀਆਂ ’ਚ ਗਾਇਕ ਦਿਲਜੀਤ ਦੋਸਾਂਝ ਦਾ ਸ਼ੋਅ, ਮਾਮਲਾ ਦਰਜ
Monday, Mar 03, 2025 - 10:30 AM (IST)

ਚੰਡੀਗੜ੍ਹ- ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸ਼ੋਅ ਇੱਕ ਵਾਰ ਫਿਰ ਤੋਂ ਸੁਰਖੀਆਂ ’ਚ ਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੋਅ ਚੰਡੀਗੜ੍ਹ ਸ਼ਹਿਰ ’ ਚ ਧੋਖਾਧੜੀ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪ੍ਰੇਮੀ ਤੋਂ ਮਿਲਿਆ ਧੋਖਾ ਤਾਂ ਮਸ਼ਹੂਰ ਡਾਂਸਰ ਨੇ ਕਰ ਲਈ ਖੁਦਕੁਸ਼ੀ
ਮਿਲੀ ਜਾਣਕਾਰੀ ਮੁਤਾਬਕ ਪਹਿਲਾ ਮਾਮਲਾ ਮਾਇਆ ਗਾਰਡਨ ਸਿਟੀ, ਜ਼ੀਰਕਪੁਰ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ 'ਤੇ ਸੈਕਟਰ-17 ਥਾਣੇ 'ਚ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਵਰਧਨ ਮਾਨ, ਪਰਵ ਕੁਮਾਰ, ਵਿਨੀਤ ਪਾਲ, ਅਕਾਸ਼ਦੀਪ ਸਿੰਘ ਅਤੇ ਰੌਸ਼ਨ ਸਿੰਘ 'ਤੇ ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਜਾਅਲੀ ਟਿਕਟਾਂ ਵੇਚਣ ਦਾ ਦੋਸ਼ ਲਗਾਇਆ ਹੈ। ਇਹ ਸ਼ੋਅ ਪਿਛਲੇ ਸਾਲ ਸੈਕਟਰ-34 'ਚ ਹੋਇਆ ਸੀ।
ਇਹ ਵੀ ਪੜ੍ਹੋ-18 ਸੂਬਿਆਂ 'ਚ ਤੂਫ਼ਾਨ ਅਤੇ ਮੀਂਹ ਦਾ ਅਲਰਟ ਜਾਰੀ
ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਧੋਖਾਧੜੀ ਦਾ ਦੂਜਾ ਮਾਮਲਾ ਦਰਪਨ ਸਿਟੀ, ਖਰੜ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ 'ਤੇ ਸੈਕਟਰ-36 ਥਾਣੇ 'ਚ ਦਰਜ ਕੀਤਾ ਗਿਆ ਹੈ। ਅਜੈਬ ਸਿੰਘ ਰਾਣਾ ਅਤੇ ਪ੍ਰੋਟੀਅਮ ਫਾਈਨਾਂਸ ਲਿਮਟਿਡ ਸੈਕਟਰ-35 ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਮੁਲਜ਼ਮਾਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਡੇਢ ਲੱਖ ਰੁਪਏ ਦਾ ਕਰਜ਼ਾ ਲਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8