ਦਿਲਜੀਤ ਦੋਸਾਂਝ ਅੱਜ ਚੰਡੀਗੜ੍ਹ 'ਚ ਲਗਾਉਣਗੇ ਰੌਣਕਾਂ

Saturday, Dec 14, 2024 - 09:41 AM (IST)

ਦਿਲਜੀਤ ਦੋਸਾਂਝ ਅੱਜ ਚੰਡੀਗੜ੍ਹ 'ਚ ਲਗਾਉਣਗੇ ਰੌਣਕਾਂ

ਚੰਡੀਗੜ੍ਹ- ਚੰਡੀਗੜ੍ਹ ਦੇ ਸੈਕਟਰ 34 'ਚ 14 ਦਸੰਬਰ ਯਾਨੀ ਅੱਜ ਦਿਲਜੀਤ ਦੋਸਾਂਝ ਸ਼ੋਅ ਕਰਨਗੇ। ਗਾਇਕ ਇਨੀ ਦਿਨੀਂ ਦਿਲ ਲੁਮਿਨਾਟੀ ਟੂਰ 'ਤੇ ਹਨ। ਭਾਰੀ ਵਿਰੋਧ ਅਤੇ ਟ੍ਰੈਫਿਕ ਵਿਵਸਥਾ ‘ਤੇ ਉੱਠ ਰਹੇ ਸਵਾਲਾਂ ਦੇ ਮੱਦੇਨਜ਼ਰ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਡੀ. ਸੀ ਨਿਸ਼ਾਂਤ ਕੁਮਾਰ ਯਾਦਵ ਨੇ SSP ਅਤੇ ਟਰੈਫਿਕ ਐੱਸ. ਐੱਸ.ਪੀ ਨਾਲ ਮੀਟਿੰਗ ਕੀਤੀ ਅਤੇ ਭੀੜ ਪ੍ਰਬੰਧਨ ਅਤੇ ਸਥਾਨ ਦੇ ਖਾਕੇ ਬਾਰੇ ਚਰਚਾ ਕੀਤੀ। ਇਹ ਵੀ ਕਿਹਾ ਗਿਆ ਹੈ ਕਿ ਸੈਕਟਰ-34 ਦੇ ਮੇਲਾ ਗਰਾਊਂਡ ਵਿੱਚ ਭਵਿੱਖ ਵਿੱਚ ਅਜਿਹੇ ਵੱਡੇ ਸਮਾਗਮ ਨਹੀਂ ਹੋਣ ਦਿੱਤੇ ਜਾਣਗੇ।

ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਨੇ ਗੀਤ ਰਾਹੀਂ HATERS  ਨੂੰ ਦਿੱਤਾ ਕਰਾਰਾ ਠੋਕਵਾਂ ਜਵਾਬ

ਦੱਸ ਦਈਏ ਕਿ ਇਸ ਸ਼ੋਅ ਨੂੰ ਲੈ ਕੇ ਐਡਵਾਇਜ਼ਰੀ ਵੀ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸ਼ੋਅ ਖ਼ਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਸ਼ੋਅ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ ਪਰ ਚੀਫ਼ ਜਸਟਿਸ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਅਦਾਲਤ ਨੇ ਸ਼ੋਅ ਨੂੰ ਹਰੀ ਝੰਡੀ ਦੇ ਦਿੱਤੀ ਸੀ। ਹਾਈਕੋਰਟ ਨੇ ਕੁਝ ਸ਼ਰਤਾਂ ਤਹਿਤ ਸ਼ੋਅ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News